ਵੱਡੀ ਖ਼ਬਰ: ਗੁਰੂਹਰਸਹਾਏ ਪਹੁੰਚੇ CM ਚੰਨੀ ਦਾ ਬੇਰੁਜ਼ਗਾਰੀ ਈਟੀਟੀ ਟੈਟ ਪਾਸ ਅਧਿਆਪਕਾਂ ਵੱਲੋਂ ਜ਼ਬਰਦਸਤ ਵਿਰੋਧ, ਅਧਿਆਪਕਾਂ ‘ਤੇ ਪੁਲਿਸ ਵੱਲੋਂ ਭਾਰੀ ਲਾਠੀਚਾਰਜ

806

ਪੰਜਾਬ ਨੈੱਟਵਰਕ, ਫਿਰੋਜ਼ਪੁਰ:

ਅੱਜ ਜ਼ਿਲ੍ਹੇ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਦੱਸ ਦੇਈਏ ਕਿ ਜਿਵੇਂ ਹੀ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ CM ਚੰਨੀ ਦਾ ਵਿਰੋਧ ਕਰਨਾ ਸ਼ੁਰੂ ਕੀਤਾ ਤਾਂ ਮੌਕੇ ‘ਤੇ ਖੜ੍ਹੀ ਪੁਲਸ ਨੇ ਬੇਰੁਜ਼ਗਾਰਾਂ ਨੂੰ ਘੇਰ ਲਿਆ ਅਤੇ ਡੰਡੇ ਵੀ ਮਾਰਨੇ ਸ਼ੁਰੂ ਕਰ ਦਿੱਤੇ ਅਤੇ ਬੇਰੁਜ਼ਗਾਰਾਂ ਨੂੰ ਚੰਨੀ ਦੇ ਕੋਲ ਜਾਣ ਤੋਂ ਰੋਕਿਆ। ਦੱਸਿਆ ਜਾ ਰਿਹਾ ਹੈ, ਕਿ ਬੇਰੁਜ਼ਗਾਰਾਂ ਦੇ ਇਸ ਪ੍ਰਦਰਸ਼ਨ ਤੋਂ ਬਾਅਦ ਚੰਨੀ ਦੇ ਵੱਲੋਂ ਭਾਸ਼ਣ ਰੋਕ ਦਿੱਤਾ ਗਿਆ।

ਬੇਰੁਜ਼ਗਾਰਾਂ ਵੱਲੋਂ ਸਰਕਾਰ ਖਿਲਾਫ ਜਿਥੇ ਜੰਮ ਕੇ ਨਾਅਰੇਬਾਜ਼ੀ ਕੀਤੀ, ਉਥੇ ਹੀ ਸਰਕਾਰ ‘ਤੇ ਵੀ ਸਵਾਲ ਚੁੱਕੇ ਕਿ, ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇ ਰਹੀ ਹੈ, ਪਰ ਉਨ੍ਹਾਂ ਨੂੰ ਨੌਕਰੀਆਂ ਨਹੀਂ ਦੇ ਰਹੀ, ਜਿਸ ਦੇ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਹੈ।

ਜਾਣਕਾਰਾਂ ਦੀ ਮੰਨੀਏ ਤਾਂ ਅੱਜ ਬੇਰੁਜ਼ਗਾਰ ਅਧਿਆਪਕਾਂ ਦੇ ਵੱਲੋਂ ਅਚਾਨਕ ਪੁਲਸ ਦੀਆਂ ਅੱਖਾਂ ‘ਚ ਘੱਟਾ ਪਾ ਕੇ ਚੰਨੀ ਦਾ ਘਿਰਾਓ ਕੀਤਾ ਗਿਆ। ਦੱਸਣਾ ਵੀ ਬਣਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਪ੍ਰਾਪਤ ਕਰਨ ਲਈ ਪ੍ਰਦਰਸ਼ਨ ਕਰ ਰਹੇ ਹਨ।

ਪਰ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾ ਰਹੀ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨੌਕਰੀਆਂ ਪ੍ਰਾਪਤ ਕਰਨ ਲਈ ਨਹਿਰਾਂ ਵਿੱਚ ਛਾਲਾਂ ਵੀ ਮਾਰੀਆਂ ਗਈਆਂ ਅਤੇ ਟਾਵਰ ਤੋਂ ਇਲਾਵਾ ਟੈਂਕੀ ‘ਤੇ ਵੀ ਬੇਰੁਜ਼ਗਾਰ ਸੰਘਰਸ਼ ਕਰਦੇ ਰਹੇ ਹਨ, ਪਰ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਮੰਗ ਨੂੰ ਮੰਨਿਆ ਨਹੀਂ ਜਾ ਰਿਹਾ। ਖ਼ਬਰ ਲਿਖੇ ਜਾਣ ਤੱਕ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਸੀ।

Where to get Psychology Jobs?

ਨਵੀਂ ਨੌਕਰੀ ਦੇ ਤਣਾਅ ਨਾਲ ਕਿਵੇਂ ਨਜਿੱਠੀਏ?

LEAVE A REPLY

Please enter your comment!
Please enter your name here