Join WhatsApp

Join Now

ਵੱਡੀ ਖ਼ਬਰ: ਆਜ਼ਾਦੀ ਦਿਹਾੜੇ ‘ਤੇ CM ਮਾਨ ਫ਼ਿਰੋਜ਼ਪੁਰ ‘ਚ ਲਹਿਰਾਉਣਗੇ ਕੌਮੀ ਝੰਡਾ; ਪੜ੍ਹੋ ਬਾਕੀ ਮੰਤਰੀਆਂ ਦੀ ਕਿੱਥੇ- ਕਿੱਥੇ ਲੱਗੀ ਡਿਊਟੀ

On: July 30, 2026 6:08 PM

 

ਵੱਡੀ ਖ਼ਬਰ: 15 ਅਗਸਤ ਨੂੰ CM ਮਾਨ ਫ਼ਿਰੋਜ਼ਪੁਰ ‘ਚ ਲਹਿਰਾਉਣਗੇ ਕੌਮੀ ਝੰਡਾ; ਪੜ੍ਹੋ ਬਾਕੀ ਮੰਤਰੀਆਂ ਦੀ ਕਿੱਥੇ- ਕਿੱਥੇ ਲੱਗੀ ਡਿਊਟੀ

15 ਅਗਸਤ ਸੁਤੰਤਰਤਾ ਦਿਵਸ: ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਵਾਰ ਝੰਡਾ ਲਹਿਰਾਉਣ ਦੀ ਸੂਚੀ ਜਾਰੀ, ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਤਿਰੰਗਾ

ਚੰਡੀਗੜ੍ਹ, 30 ਜੁਲਾਈ 2026 

ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ 15 ਅਗਸਤ 2026 ਦੇ ਸੁਤੰਤਰਤਾ ਦਿਵਸ ਸਮਾਗਮਾਂ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਵਾਲੀਆਂ ਸ਼ਖ਼ਸੀਅਤਾਂ ਅਤੇ ਕੈਬਨਿਟ ਮੰਤਰੀਆਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਫਿਰੋਜ਼ਪੁਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਰੂਪਨਗਰ ਅਤੇ ਡਿਪਟੀ ਸਪੀਕਰ ਸ਼੍ਰੀ ਜੈ ਕਿਸ਼ਨ ਰੋੜੀ ਤਰਨਤਾਰਨ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਕੈਬਨਿਟ ਮੰਤਰੀਆਂ ਦੀ ਜ਼ਿਲ੍ਹਾ ਵਾਰ ਡਿਊਟੀ:

  • ਸ਼੍ਰੀ ਹਰਪਾਲ ਸਿੰਘ ਚੀਮਾ (ਵਿੱਤ ਮੰਤਰੀ): ਲੁਧਿਆਣਾ

  • ਸ਼੍ਰੀ ਅਮਨ ਅਰੋੜਾ: ਅੰਮ੍ਰਿਤਸਰ

  • ਡਾ. ਬਲਜੀਤ ਕੌਰ: ਗੁਰਦਾਸਪੁਰ

  • ਡਾ. ਬਲਬੀਰ ਸਿੰਘ (ਸਿਹਤ ਮੰਤਰੀ): ਮਲੇਰਕੋਟਲਾ

  • ਸ਼੍ਰੀ ਲਾਲ ਚੰਦ ਕਟਾਰੂਚੱਕ: ਫ਼ਾਜ਼ਿਲਕਾ

  • ਸ਼੍ਰੀ ਹਰਜੋਤ ਸਿੰਘ ਬੈਂਸ: ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ)

  • ਸ਼੍ਰੀ ਹਰਭਜਨ ਸਿੰਘ ਈ.ਟੀ.ਓ.: ਐੱਸ.ਏ.ਐੱਸ. ਨਗਰ (ਮੋਹਾਲੀ)

  • ਸ਼੍ਰੀ ਗੁਰਮੀਤ ਸਿੰਘ ਖੁੱਡੀਆ: ਪਟਿਆਲਾ

  • ਡਾ. ਰਵਜੋਤ ਸਿੰਘ: ਹੁਸ਼ਿਆਰਪੁਰ

  • ਸ਼੍ਰੀ ਬਰਿੰਦਰ ਕੁਮਾਰ ਗੋਇਲ: ਬਰਨਾਲਾ

  • ਸ਼੍ਰੀ ਹਰਦੀਪ ਸਿੰਘ ਮੁੰਡੀਆ: ਬਠਿੰਡਾ

  • ਸ਼੍ਰੀ ਤਰੁਨਪ੍ਰੀਤ ਸਿੰਘ ਸੌਂਧ: ਸੰਗਰੂਰ

  • ਸ਼੍ਰੀ ਮਹਿੰਦਰ ਭਗਤ: ਜਲੰਧਰ

ਸਰਕਾਰੀ ਨਿਰਦੇਸ਼ਾਂ ਅਨੁਸਾਰ, ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਸਬੰਧਤ ਡਿਵੀਜ਼ਨਲ ਕਮਿਸ਼ਨਰਾਂ ਜਾਂ ਡਿਪਟੀ ਕਮਿਸ਼ਨਰਾਂ ਵਲੋਂ ਸਮਾਗਮਾਂ ਦੀ ਪ੍ਰਧਾਨਗੀ ਕੀਤੀ ਜਾਵੇਗੀ। ਸਰਕਾਰ ਨੇ ਸਮੂਹ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸੁਤੰਤਰਤਾ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰਨ ਦੇ ਹੁਕਮ ਦਿੱਤੇ ਹਨ।

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment