Join WhatsApp

Join Now

ਵੱਡੀ ਖ਼ਬਰ: CM ਮਾਨ ਦੇ OSD ਰਾਜਵੀਰ ਘੁੰਮਣ CBI ਅੱਗੇ ਪੇਸ਼, ਪੜ੍ਹੋੋ ਪੂਰਾ ਮਾਮਲਾ

On: October 16, 2026 3:43 PM

 

ਵੱਡੀ ਖ਼ਬਰ: CM ਮਾਨ ਦੇ OSD ਰਾਜਵੀਰ ਘੁੰਮਣ CBI ਅੱਗੇ ਪੇਸ਼, ਪੜ੍ਹੋੋ ਪੂਰਾ ਮਾਮਲਾ

Punjab Network 

ਚੰਡੀਗੜ੍ਹ, 16 ਅਕਤੂਬਰ 2026- ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. (OSD) ਰਾਜਵੀਰ ਘੁੰਮਣ ਅੱਜ ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਏਜੰਸੀ (CBI) ਦੇ ਦਫ਼ਤਰ ਵਿਖੇ ਪਹੁੰਚੇ ਹਨ। ਏਜੰਸੀਆਂ ਵੱਲੋਂ ਭੇਜੇ ਗਏ ਨੋਟਿਸ ਅਤੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਵੀਰ ਘੁੰਮਣ ਅੱਜ, ਯਾਨੀ 16 ਅਕਤੂਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਏਜੰਸੀ ਦੇ ਦਫ਼ਤਰ ਅੰਦਰ ਦਾਖ਼ਲ ਹੋਏ, ਜਿੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਰਾਜਵੀਰ ਘੁੰਮਣ ਅਤੇ ਉਨ੍ਹਾਂ ਦੇ ਕੁੱਝ ਸਾਥੀਆਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਗੰਭੀਰ ਧਾਰਾਵਾਂ ਹੇਠ ਮਾਮਲਾ/ਐੱਫ.ਆਈ.ਆਰ. (FIR) ਦਰਜ ਕੀਤੀ ਗਈ ਸੀ। ਜਲੰਧਰ ਈ.ਡੀ. ਅਤੇ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਵਿੱਢੀ ਗਈ ਸੀ। ਇਸ ਮਾਮਲੇ ਦੇ ਸਬੰਧ ਵਿੱਚ ਹੀ CBI ਨੇ 16 ਅਕਤੂਬਰ ਨੂੰ ਰਾਜਵੀਰ ਘੁੰਮਣ ਨੂੰ ਜਾਂਚ ਵਿੱਚ ਸ਼ਾਮਲ ਹੋਣ ਅਤੇ ਆਪਣੇ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਸੀ।

ਇਸ ਪੂਰੇ ਘਟਨਾਕ੍ਰਮ ਦਰਮਿਆਨ ਰਾਜਵੀਰ ਘੁੰਮਣ ਦੇ ਵਕੀਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਅਕਤੂਬਰ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਬਹੁਤ ਹੀ ਮਹੱਤਵਪੂਰਨ ਹੁਕਮ ਪਾਸ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਕਾਫ਼ੀ ਰਾਹਤ ਦਿੰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਅਦਾਲਤ ਦੇ ਹੁਕਮਾਂ ਅਨੁਸਾਰ, ਜਾਂਚ ਏਜੰਸੀਆਂ ਨੂੰ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਨਾਲ ਹੀ ਅਦਾਲਤ ਨੇ ਸਾਡੇ ਪੱਖ (ਘੁੰਮਣ) ਵਿੱਚ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਗੈਰ-ਕਾਨੂੰਨੀ ਕਾਰਵਾਈ (No Coercive Action) ਨਹੀਂ ਕੀਤੀ ਜਾਵੇਗੀ।

ਰਾਜਵੀਰ ਘੁੰਮਣ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਹ ਕਾਨੂੰਨ ਦਾ ਪੂਰਾ ਸਤਿਕਾਰ ਕਰਦੇ ਹਨ। ਏਜੰਸੀ ਵੱਲੋਂ ਜੋ ਵੀ ਨੋਟਿਸ ਪ੍ਰਾਪਤ ਹੋਏ ਹਨ, ਉਨ੍ਹਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਸੁਪਰੀਮ ਕੋਰਟ ਦੀਆਂ ਗਾਈਡਲਾਈਨਜ਼ ਅਤੇ ਅਦਾਲਤ ਦੇ ਹੁਕਮਾਂ ਅਨੁਸਾਰ ਹੀ ਉਹ ਅੱਜ ਜਾਂਚ ਏਜੰਸੀ (CBI) ਦੇ ਦਫ਼ਤਰ ਪਹੁੰਚੇ ਹਨ।

ਵਕੀਲਾਂ ਨੇ ਦੱਸਿਆ ਕਿ CBI ਵੱਲੋਂ ਜੋ ਵੀ ਸੰਬੰਧਿਤ ਅਤੇ ਲੋੜੀਂਦੇ ਸਵਾਲ ਪੁੱਛੇ ਜਾਣਗੇ, ਉਨ੍ਹਾਂ ਦਾ ਪੂਰਾ ਜਵਾਬ ਦਿੱਤਾ ਜਾਵੇਗਾ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਅਦਾਲਤ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਹੀ ਸਾਰੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ। ਫਿਲਹਾਲ ਰਾਜਵੀਰ ਘੁੰਮਣ ਦਫ਼ਤਰ ਦੇ ਅੰਦਰ ਹਨ ਅਤੇ ਏਜੰਸੀ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

 

Leave a Comment