Join WhatsApp

Join Now

ਵੱਡੀ ਖ਼ਬਰ: CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਜਸਟਿਸ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ

On: ਅਗਸਤ 22, 2026 12:24 ਬਾਃ ਦੁਃ

 

ਵੱਡੀ ਖ਼ਬਰ: CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਜਸਟਿਸ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ

24 ਘੰਟਿਆਂ ‘ਚ ਮਾਫ਼ੀ ਮੰਗੋ ਜਾਂ ਅਦਾਲਤੀ ਕਾਰਵਾਈ ਲਈ ਰਹੋ ਤਿਆਰ: ਡਾ. ਗੁਰਪ੍ਰੀਤ ਕੌਰ ਦੀ ਰਣਜੀਤ ਸਿੰਘ ਨੂੰ ਸਖ਼ਤ ਚੇਤਾਵਨੀ

ਚੰਡੀਗੜ੍ਹ, 22 ਅਗਸਤ 2026- ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤੋਂ ਵੱਡਾ ਭੂਚਾਲ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜੇ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਇੱਕ ਸਖ਼ਤ ਲੀਗਲ ਨੋਟਿਸ (ਕਾਨੂੰਨੀ ਨੋਟਿਸ) ਭੇਜਿਆ ਗਿਆ ਹੈ।

ਡਾ. ਗੁਰਪ੍ਰੀਤ ਕੌਰ ਦੇ ਵਕੀਲਾਂ ਵੱਲੋਂ ਭੇਜੇ ਗਏ ਇਸ ਲੀਗਲ ਨੋਟਿਸ ਵਿੱਚ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਗਿਆ ਹੈ ਕਿ ਰਣਜੀਤ ਸਿੰਘ ਨੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਬਿਨ੍ਹਾਂ ਕਿਸੇ ਤੱਥ ਤੋਂ ਝੂਠੇ ਤੇ ਬੇਬੁਨਿਆਦ ਇਲਜ਼ਾਮ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।

ਨੋਟਿਸ ਅਨੁਸਾਰ, ਅਜਿਹੀਆਂ ਬੇਬੁਨਿਆਦ ਗੱਲਾਂ ਨਾਲ ਉਨ੍ਹਾਂ ਦੀ ਸਮਾਜਿਕ ਅਤੇ ਨਿੱਜੀ ਪਤਵੰਤਤਾ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਨੋਟਿਸ ਰਾਹੀਂ ਰਣਜੀਤ ਸਿੰਘ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੇ ਸ਼ਬਦਾਂ ਅਤੇ ਇਲਜ਼ਾਮਾਂ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗਣ ਲਈ ਕਿਹਾ ਗਿਆ ਹੈ।

ਨੋਟਿਸ ਵਿੱਚ ਸਖ਼ਤ ਸ਼ਰਤ ਰੱਖਦਿਆਂ 24 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਲੀਗਲ ਨੋਟਿਸ ਅਨੁਸਾਰ ਜੇਕਰ ਰਣਜੀਤ ਸਿੰਘ ਨਿਰਧਾਰਿਤ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਦਿੱਤੇ ਬਿਆਨਾਂ ਜਾਂ ਇਲਜ਼ਾਮਾਂ ‘ਤੇ ਜਵਾਬ ਨਹੀਂ ਦਿੰਦੇ ਜਾਂ ਬਿਨ੍ਹਾਂ ਸ਼ਰਤ ਲਿਖਤੀ ਅਤੇ ਜਨਤਕ ਮਾਫ਼ੀ ਨਹੀਂ ਮੰਗਦੇ, ਤਾਂ ਉਨ੍ਹਾਂ ਵਿਰੁੱਧ ਅਦਾਲਤ ਵਿੱਚ ਮਾਣਹਾਨੀ (Defamation) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕਾਨੂੰਨੀ ਕੇਸ ਦਰਜ ਕਰਵਾਇਆ ਜਾਵੇਗਾ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋ ਕੇ ਜਵਾਬਦੇਹੀ ਦੇਣੀ ਪਵੇਗੀ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment