Join WhatsApp

Join Now

ਵੱਡੀ ਖ਼ਬਰ: ਕਾਂਗਰਸ ਦੇ ਬਲਾਕ ਪ੍ਰਧਾਨ ਦਾ ਬੇਰਹਿਮੀ ਨਾਲ ਕਤਲ

On: March 29, 2026 9:32 PM

 

ਵੱਡੀ ਖ਼ਬਰ: ਕਾਂਗਰਸ ਦੇ ਬਲਾਕ ਪ੍ਰਧਾਨ ਦਾ ਬੇਰਹਿਮੀ ਨਾਲ ਕਤਲ

Punjab Network

ਖੰਨਾ/ਮਾਛੀਵਾੜਾ, 29 ਮਾਰਚ 2026: ਖੰਨਾ ਦੇ ਮਾਛੀਵਾੜਾ ਬਲਾਕ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਬਲਾਕ ਪ੍ਰਧਾਨ ‘ਤੇ ਇਹ ਹਮਲਾ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਸੀ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਨੇ ਦਮ ਤੋੜ ਦਿੱਤਾ।

ਕਾਂਗਰਸ ਸਮਰਥਕਾਂ ਵਿੱਚ ਭਾਰੀ ਰੋਸ

ਬਲਾਕ ਪ੍ਰਧਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਸਮਰਥਕ ਫੋਰਟਿਸ ਹਸਪਤਾਲ ਪਹੁੰਚਣੇ ਸ਼ੁਰੂ ਹੋ ਗਏ ਹਨ। ਹਾਲਾਤ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਅਜੇ ਤੱਕ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਇਸ ਨੂੰ ਸਿਆਸੀ ਰੰਜਿਸ਼ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।

 

Leave a Comment