ਵੱਡੀ ਖ਼ਬਰ: ਪੰਜਾਬ ‘ਚ ਕਾਂਗਰਸੀ ਲੀਡਰ ਦਾ ਗੋਲੀਆਂ ਮਾਰ ਕੇ ਕਤਲ

1941

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਅੰਦਰ ਇੱਕ ਵਾਰ ਫਿਰ ਕਾਂਗਰਸੀ ਲੀਡਰ (Congress leader) ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਜਾਣਕਾਰੀ ਇਹ ਹੈ ਕਿ, ਮੋਗਾ ਵਿਚ ਅਣਪਛਾਤੇ ਬਦਮਾਸ਼ਾਂ ਵਲੋਂ ਸੀਨੀਅਰ ਕਾਂਗਰਸੀ ਲੀਡਰ (Congress leader) ਬਲਜਿੰਦਰ ਸਿੰਘ ਬੱਲੀ ਡਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਅਜੀਤਵਾਲ ਦਾ ਕਾਂਗਰਸੀ ਪ੍ਰਧਾਨ ਤੋਂ ਇਲਾਵਾ ਮੌਜ਼ੂਦਾ ਨੰਬਰਦਾਰ ਸੀ।

ਸੀਨੀਅਰ ਕਾਂਗਰਸੀ ਲੀਡਰ ਆਸ਼ੂ ਬੰਗੜ ਵਲੋਂ ਪੰਜਾਬ ਨੈੱਟਵਰਕ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਲਜਿੰਦਰ ਬੱਲੀ ਮਿਹਨਤੀ ਵਰਕਰ ਸਨ ਅਤੇ ਉਨ੍ਹਾਂ ਦਾ ਅੱਜ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਕਤਲ ਕਰ ਦਿੱਤਾ ਗਿਆ।

ਆਸ਼ੂ ਬੰਗੜ ਨੇ ਇਹ ਵੀ ਦੱਸਿਆ ਕਿ, ਹਮਲਾਵਰ ਕਿਸੇ ਫਾਰਮ ਤੇ ਮੋਹਰ ਲਗਵਾਉਣ ਬਹਾਨੇ ਬਲਜਿੰਦਰ ਬੱਲੀ ਹੁਰਾਂ ਦੇ ਘਰ ਆਏ ਸਨ। ਇਸੇ ਦੌਰਾਨ ਹੀ ਅਣਪਛਾਤਿਆਂ ਵਲੋਂ ਬਲਜਿੰਦਰ ਬੱਲੀ ਤੇ ਗੋਲੀਆਂ ਚਲਾ ਦਿੱਤੀਆਂ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ।

ਆਸ਼ੂ ਬੰਗੜ ਨੇ ਪੰਜਾਬ ਸਰਕਾਰ ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ, ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਪਰ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਹੱਥਾਂ ਤੇ ਹੱਥ ਧਰ ਕੇ ਬੈਠਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ, ਬਲਜਿੰਦਰ ਬੱਲੀ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜ ਕੇ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ।

ਇਸ ਘਟਨਾ ਤੇ ਪੁਲਿਸ ਦਾ ਵੀ ਪ੍ਰਤੀਕ੍ਰਮ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੇ ਘਰ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ, ਛੇਤੀ ਹੀ ਕਾਤਲ ਫੜ ਲਏ ਜਾਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)