Join WhatsApp

Join Now

ਵੱਡੀ ਖ਼ਬਰ: MP ਅੰਮ੍ਰਿਤਪਾਲ ਨੂੰ ਕੋਰਟ ਨੇ ਦਿੱਤੀ ਪੈਰੋਲ, ਆਉਣਗੇ ਜੇਲ੍ਹ ਤੋਂ ਬਾਹਰ!

On: November 17, 2026 6:25 PM

 

ਵੱਡੀ ਖ਼ਬਰ: MP ਅੰਮ੍ਰਿਤਪਾਲ ਨੂੰ ਕੋਰਟ ਨੇ ਦਿੱਤੀ ਪੈਰੋਲ, ਆਉਣਗੇ ਜੇਲ੍ਹ ਤੋਂ ਬਾਹਰ!

ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਮਿਲੀ ਰਾਹਤ, 21 ਨਵੰਬਰ ਨੂੰ ਇੱਕ ਦਿਨ ਲਈ ਆਉਣਗੇ ਜੇਲ੍ਹ ਤੋਂ ਬਾਹਰ

ਅੰਮ੍ਰਿਤਸਰ 17 ਨਵੰਬਰ 2026

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਇੱਕ ਦਿਨ ਦੀ ਪੈਰੋਲ ਦੇਣ ਦਾ ਫ਼ੈਸਲਾ ਕੀਤਾ ਹੈ। ਅਦਾਲਤ ਦੇ ਇਸ ਫ਼ੈਸਲੇ ਤਹਿਤ ਉਹ 21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆ ਸਕਣਗੇ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਇਹ ਰਾਹਤ ਪਰਿਵਾਰਕ ਹਾਲਾਤ ਅਤੇ ਉਨ੍ਹਾਂ ਦੀ ਦਾਦੀ ਦੇ ਦੇਹਾਂਤ ਦੇ ਮੱਦੇਨਜ਼ਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਪਰ ਉਨ੍ਹਾਂ ਦੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੋਣ ਕਾਰਨ ਪੰਜਾਬ ਪੁਲਿਸ ਲਈ ਇੰਨੇ ਘੱਟ ਸਮੇਂ ਵਿੱਚ ਉਨ੍ਹਾਂ ਨੂੰ ਪੰਜਾਬ ਲਿਆਉਣ ਅਤੇ ਲੋੜੀਂਦੇ ਪ੍ਰਬੰਧ ਕਰਨੇ ਸੰਭਵ ਨਹੀਂ ਹੋ ਸਕੇ। ਇਸ ਕਾਰਨ ਪਹਿਲਾਂ ਮਿਲੀ ਪੈਰੋਲ ਦਾ ਲਾਭ ਨਹੀਂ ਲਿਆ ਜਾ ਸਕਿਆ।

ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਮੁੜ ਅਦਾਲਤ ਦਾ ਦਰਵਾਜ਼ਾ ਖੜਕਾਇਆ ਅਤੇ ਉਨ੍ਹਾਂ ਨੂੰ ਛੇਤੀ ਪੈਰੋਲ ਦੇਣ ਦੀ ਮੰਗ ਕੀਤੀ। ਵਕੀਲਾਂ ਵੱਲੋਂ ਅਦਾਲਤ ਵਿੱਚ ਤਿੰਨ ਦਿਨ ਦੀ ਪੈਰੋਲ ਦੇਣ ਦੀ ਅਪੀਲ ਕੀਤੀ ਗਈ ਸੀ, ਪਰ ਅਦਾਲਤ ਨੇ ਇਸ ਮੰਗ ਨੂੰ ਮਨਜ਼ੂਰ ਕਰਦਿਆਂ ਸਿਰਫ਼ ਇੱਕ ਦਿਨ ਦੀ ਪੈਰੋਲ ਦੇਣ ਦੇ ਹੁਕਮ ਦਿੱਤੇ ਹਨ। ਇਸ ਤਰ੍ਹਾਂ ਹੁਣ 21 ਨਵੰਬਰ ਨੂੰ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਰਿਵਾਰ ਵੱਲੋਂ ਉਡੀਕ ਕੀਤੀ ਜਾ ਰਹੀ ਸੀ। ਪਰਿਵਾਰ ਨੇ ਫ਼ੈਸਲਾ ਕੀਤਾ ਸੀ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਜਾਂ ਜ਼ਮਾਨਤ ਨਹੀਂ ਮਿਲਦੀ ਅਤੇ ਉਹ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਨਹੀਂ ਪਹੁੰਚਦੇ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਪਰਿਵਾਰ ਦੀ ਇਸ ਭਾਵਨਾਤਮਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਵਿੱਚ ਪੈਰੋਲ ਲਈ ਮੁੜ ਅਰਜ਼ੀ ਦਿੱਤੀ ਗਈ ਸੀ। ਹੁਣ ਅਦਾਲਤ ਵੱਲੋਂ ਇੱਕ ਦਿਨ ਦੀ ਪੈਰੋਲ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਪਰਿਵਾਰ ਨੂੰ ਉਨ੍ਹਾਂ ਦੇ ਪਹੁੰਚਣ ਦੀ ਉਮੀਦ ਬੱਝੀ ਹੈ।

ਹਾਲਾਂਕਿ, ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇਹ ਪੈਰੋਲ ਸਿਰਫ਼ ਇੱਕ ਦਿਨ ਲਈ ਹੈ। ਉਨ੍ਹਾਂ ਨੂੰ 21 ਨਵੰਬਰ ਨੂੰ ਨਿਰਧਾਰਤ ਸ਼ਰਤਾਂ ਤਹਿਤ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਹੋਵੇਗੀ।

Leave a Comment