Join WhatsApp

Join Now

ਵੱਡੀ ਖ਼ਬਰ: ਪੰਜਾਬ ’ਚ ਸਰਕਾਰੀ ਅਧਿਆਪਕਾ ਦੀ ਬੇਟੀ ਦੀ ਸ਼ੱਕੀ ਹਾਲਾਤਾਂ ’ਚ ਮੌਤ; UPSC ਦੀ ਕਰ ਰਹੀ ਸੀ ਤਿਆਰੀ

On: September 15, 2026 3:17 PM

 

ਵੱਡੀ ਖ਼ਬਰ: ਪੰਜਾਬ ਪੁਲਿਸ ਦੇ SP ਅਤੇ ਅਧਿਆਪਕਾ ਦੀ ਬੇਟੀ ਦੀ ਸ਼ੱਕੀ ਹਾਲਾਤਾਂ ’ਚ ਮੌਤ, 14ਵੀਂ ਮੰਜ਼ਿਲ ਤੋਂ ਡਿੱਗਣ ਦਾ ਸ਼ੱਕ

ਜਲੰਧਰ, 15 ਸਤੰਬਰ 2026: ਜਲੰਧਰ ਵਿੱਚ ਸੋਮਵਾਰ ਦੁਪਹਿਰ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ 24 ਸਾਲਾ ਨੌਜਵਾਨ ਲੜਕੀ ਦੀ ਰਿਹਾਇਸ਼ੀ ਟਾਵਰ ਦੀ 14ਵੀਂ ਮੰਜ਼ਿਲ ਤੋਂ ਕਥਿਤ ਤੌਰ ’ਤੇ ਛਾਲ ਮਾਰਨ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਜੈਸਮਿਨ ਚਾਹਲ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

The Tribune ਅਨੁਸਾਰ, ਜੈਸਮਿਨ ਚਾਹਲ ਪੰਜਾਬ ਪੁਲਿਸ ਦੇ ਐਸਪੀ ਕਰਮਵੀਰ ਸਿੰਘ ਦੀ ਧੀ ਸੀ, ਜੋ ਇਸ ਸਮੇਂ ਫ਼ਰੀਦਕੋਟ ਵਿੱਚ ਤਾਇਨਾਤ ਹਨ। ਉਸ ਦੀ ਮਾਤਾ ਗੁਰਪ੍ਰੀਤ ਕੌਰ ਸਰਕਾਰੀ ਸਕੂਲ ਵਿੱਚ ਅਧਿਆਪਕਾ ਹਨ। ਜੈਸਮਿਨ ਨੇ ਪੜ੍ਹਾਈ ਦੇ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।

ਸਾਲ 2018 ਵਿੱਚ ਉਸ ਨੇ ICSE 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਸੀ। ਉਸ ਸਮੇਂ ਉਹ ਜਲੰਧਰ ਕੈਂਟ ਸਥਿਤ ਸੇਂਟ ਜੋਸਫ਼ ਕਾਨਵੈਂਟ ਸਕੂਲ ਵਿੱਚ ਪੜ੍ਹ ਰਹੀ ਸੀ। ਜੈਸਮਿਨ ਨੇ ਆਪਣੀ ਪੋਸਟਗ੍ਰੈਜੂਏਸ਼ਨ ਪੂਰੀ ਕਰ ਲਈ ਸੀ ਅਤੇ ਉਹ UPSC ਦੀ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ। ਪੁਲਿਸ ਜਾਂਚ ਮੁਤਾਬਕ ਉਹ ਆਪਣੀ ਮਾਤਾ ਨਾਲ AGI Smart Homes ਦੀ ਪੰਜਵੀਂ ਮੰਜ਼ਿਲ ’ਤੇ ਰਹਿ ਰਹੀ ਸੀ।

ਪੁਲਿਸ ਅਨੁਸਾਰ, ਸੋਮਵਾਰ ਦੁਪਹਿਰ ਕਰੀਬ 3.30 ਵਜੇ ਜੈਸਮਿਨ ਨਾਲ ਲੱਗਦੇ Jalandhar Heights ਕੰਪਲੈਕਸ ਦੀ 14ਵੀਂ ਮੰਜ਼ਿਲ ’ਤੇ ਪਹੁੰਚੀ। ਇਸ ਤੋਂ ਬਾਅਦ ਉਹ ਉੱਥੋਂ ਹੇਠਾਂ ਡਿੱਗ ਗਈ। ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਐਂਬੂਲੈਂਸ ਵੀ ਤੁਰੰਤ ਘਟਨਾ ਸਥਾਨ ’ਤੇ ਪਹੁੰਚੀ, ਪਰ ਜੈਸਮਿਨ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ।

ਚਸ਼ਮਦੀਦਾਂ ਅਨੁਸਾਰ, ਜੈਸਮਿਨ ਵੱਲੋਂ ਇੱਕ ਕਥਿਤ ਸੁਸਾਈਡ ਨੋਟ ਵੀ ਛੱਡਿਆ ਗਿਆ, ਜਿਸ ਵਿੱਚ ਲਿਖਿਆ ਸੀ “I was wrong. I am sorry”…. ।

ਐਂਬੂਲੈਂਸ ਰਾਹੀਂ ਮ੍ਰਿਤਕਾ ਦੀ ਦੇਹ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਕੀਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜੈਸਮਿਨ ਡਿਪ੍ਰੈਸ਼ਨ ਨਾਲ ਜੂਝ ਰਹੀ ਸੀ ਅਤੇ ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੋ ਸਕਦਾ ਹੈ। ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਦੀ ਪੁਸ਼ਟੀ ਲਈ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

 

Leave a Comment