Davinderpal Bhullar comes after jail, parole for 8 weeks by court-
1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ (Davinderpal Bhullar) ਨੂੰ ਅਦਾਲਤ ਨੇ ਅੱਠ ਹਫ਼ਤਿਆਂ ਲਈ ਪੈਰੋਲ ਦਿੱਤੀ ਹੈ। ਉਸਨੂੰ 21 ਸਤੰਬਰ ਤੋਂ 17 ਨਵੰਬਰ ਤੱਕ ਪੈਰੋਲ ਦਿੱਤੀ ਗਈ ਹੈ।
ਭੁੱਲਰ (Davinderpal Bhullar) ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨਸ਼ਾ ਮੁਕਤ ਕੇਂਦਰ ਵਿੱਚ ਰੱਖਿਆ ਗਿਆ ਹੈ। ਉਥੇ ਉਸਦਾ ਇਲਾਜ ਚੱਲ ਰਿਹਾ ਹੈ।
ਏ.ਯੂ. ਦੀ ਰਿਪੋਰਟ ਮੁਤਾਬਿਕ, ਭੁੱਲਰ (Davinderpal Bhullar)ਪਿੰਡ ਦਿਆਲਪੁਰ ਭਾਈਕਾ ਦਾ ਵਸਨੀਕ ਹੈ। ਇਸ ਸਮੇਂ ਉਹ ਸੀ ਬਲਾਕ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਰਹਿੰਦਾ ਹੈ। ਪੈਰੋਲ ਦੌਰਾਨ ਉਹ ਇੱਥੇ ਰਹੇਗਾ।
ਦਵਿੰਦਰਪਾਲ ਸਿੰਘ ਭੁੱਲਰ (Davinderpal Bhullar) ਨੂੰ ਇਸ ਤੋਂ ਪਹਿਲਾਂ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਸਿੱਖ ਜਥੇਬੰਦੀਆਂ ਦੀ ਪਟੀਸ਼ਨ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ।
11 ਸਤੰਬਰ 1993 ਨੂੰ ਦਿੱਲੀ ਦੇ ਰਾਏਸੀਨਾ ਰੋਡ ‘ਤੇ ਯੂਥ ਕਾਂਗਰਸ ਦੇ ਮੁੱਖ ਦਫ਼ਤਰ ਨੇੜੇ ਹੋਏ ਬੰਬ ਧਮਾਕੇ ‘ਚ 9 ਲੋਕ ਮਾਰੇ ਗਏ ਸਨ, ਜਦਕਿ 30 ਜ਼ਖ਼ਮੀ ਹੋ ਗਏ ਸਨ। ਇਹ ਧਮਾਕਾ ਯੂਥ ਕਾਂਗਰਸ ਦੇ ਤਤਕਾਲੀ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)