Join WhatsApp

Join Now

ਵੱਡੀ ਖ਼ਬਰ: ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮਿਲੀ ਜ਼ਮਾਨਤ, ਖੋਲ੍ਹੇਗੀ ਪੁਲਿਸ ਦੀਆਂ ਪੋਲਾਂ?

On: ਮਈ 1, 2025 2:41 ਬਾਃ ਦੁਃ

 

ਬਠਿੰਡਾ

17.71 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਲੇਡੀ ਹੈਡ ਕਾਂਸਟੇਬਲ ਅਮਨਦੀਪ ਕੌਰ ਨੂੰ ਜਿਲ੍ਹਾ ਅਦਾਲਤ ਬਠਿੰਡਾ ਨੇ ਜਮਾਨਤ ਦੇ ਦਿੱਤੀ ਹੈ। ਅਮਨਦੀਪ ਕੌਰ ਦਾ 29 ਦਿਨ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹਾਲਾਂਕਿ ਅਮਨਦੀਪ ਕੌਰ ਨੂੰ ਜਮਾਨਤ ਮਿਲਣ ਸਬੰਧੀ ਚਰਚਾ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀ ਜੋ ਅੱਜ ਸੱਚ ਹੋ ਗਈ ਹੈ।

ਅਮਨਦੀਪ ਕੌਰ ਦਾ ਮਾਨਸਾ ਜਿਲ੍ਹੇ ਨਾਲ ਸਬੰਧ ਹੈ ਜੋ ਪਿਛਲੇ ਕਾਫੀ ਸਮੇਂ ਤੋਂ ਬਠਿੰਡਾ ਪੁਲਿਸ ਲਾਈਨ ’ਚ ਤਾਇਨਾਤ ਸੀ। ਗ੍ਰਿਫਤਾਰ ਹੋਣ ਤੋਂ ਬਾਅਦ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਮਹਿਲਾ ਪੁਲਿਸ ਮੁਲਾਜਮ ਨੂੰ ਬਠਿੰਡਾ ਪੁਲਿਸ ਅਤੇ ਐਂਟੀ ਨਾਰਕੋਟਿਕਸ ਬਿਊਰੋ ਦੀ ਟੀਮ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਬਾਦਲ ਰੋਡ ’ਤੇ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ ਸੀ।

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਡਿਫੈਂਸ ਐਡਵੋਕੇਟ ਪੰਕਜ ਸੋਨੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਅਸੀਂ ਆਪਣੇ ਪੱਖ ਰੱਖੇ ਅਤੇ ਮਾਨਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਅਮਨਦੀਪ ਕੌਰ ਨੂੰ ਜਮਾਨਤ ਦੇ ਦਿੱਤੀ। ਜਿਸ ਤੋਂ ਬਾਅਦ ਹੁਣ ਪੁਲਿਸ ਆਪਣਾ ਚਲਾਨ ਪੇਸ਼ ਕਰੇਗੀ ਤੇ ਹੁਣ ਮਾਮਲੇ ਦੀ ਜਾਂਚ ਪੜਤਾਲ ਚਲੇਗੀ।

ਪੁਲਿਸ ਨੇ ਅਦਾਲਤ ਤੋਂ ਪਹਿਲਾਂ ਕਰੀਬ ਇੱਕ ਹਫ਼ਤੇ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਪਰ ਪੁਲਿਸ ਨੇ ਜਾਂਚ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਅਮਨਦੀਪ ਕੌਰ ਨੂੰ ਵਿਭਾਗ ਵੱਲੋਂ ਬਰਖਾਸਤ ਕਰ ਦਿੱਤਾ ਗਿਆ ਤੇ ਜੇਲ੍ਹ ਭੇਜ ਦਿੱਤਾ ਗਿਆ।

ਇਸ ਦੌਰਾਨ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਉਰਫ ਸੋਨੂ ਦਾ ਨਾਂ ਵੀ ਨਾਮਜਦ ਕੀਤਾ ਗਿਆ। ਜਿਸ ਨੂੰ ਬੀਤੇ ਦਿਨੀ ਗ੍ਰਿਫ਼ਤਾਰ ਕਰਕੇ ਬਠਿੰਡਾ ਜੇਲ੍ਹ ਭੇਜਿਆ ਗਿਆ ਸੀ, ਪਰ ਅੱਜ ਬਠਿੰਡਾ ਕੋਰਟ ਦੇ ਵਿੱਚ ਲਗਾਈ ਗਈ ਜਮਾਨਤ ਦੀ ਅਰਜ਼ੀ ਕੋਰਟ ਵੱਲੋਂ ਮਨਜ਼ੂਰ ਕਰਕੇ ਅਮਨਦੀਪ ਕੌਰ ਨੂੰ ਜਮਾਨਤ ਦੇ ਦਿੱਤੀ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment