Join WhatsApp

Join Now

ਵੱਡੀ ਖ਼ਬਰ: ਪੰਜਾਬ ਭਰ ‘ਚ ਆਮ ਆਦਮੀ ਕਲੀਨਿਕਾਂ ਨੂੰ ਕੱਲ੍ਹ ਡਾਕਟਰ ਲਾਉਣਗੇ ਤਾਲਾ! ਸਮੂਹ ਸਟਾਫ਼ ਵੱਲੋਂ ਹੜਤਾਲ ਦਾ ਐਲਾਨ

On: July 26, 2026 4:36 PM

 

ਵੱਡੀ ਖ਼ਬਰ: ਆਮ ਆਦਮੀ ਕਲੀਨਿਕਾਂ ਨੂੰ ਕੱਲ੍ਹ ਡਾਕਟਰ ਲਾਉਣਗੇ ਤਾਲਾ! ਸਮੂਹ ਸਟਾਫ਼ ਵੱਲੋਂ ਹੜਤਾਲ ਦਾ ਐਲਾਨ

ਪਟਿਆਲਾ, 26 ਜੁਲਾਈ 2026

ਘਰ ਦੇ ਨੇੜੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਆਮ ਆਦਮੀ ਕਲੀਨਿਕ ਸੋਮਵਾਰ ਤੋਂ ਮਰੀਜ਼ਾਂ ਲਈ ਬੰਦ ਰਹਿਣਗੇ। ਪਟਿਆਲਾ ਜ਼ਿਲ੍ਹੇ ਦੇ ਕਰੀਬ 80 ਕਲੀਨਿਕਾਂ ’ਚ ਤਾਇਨਾਤ 240 ਡਾਕਟਰ, ਫਾਰਮਾਸਿਸਟ ਅਤੇ ਕਲੀਨਿਕਲ ਅਸਿਸਟੈਂਟ ਹੜਤਾਲ ’ਤੇ ਜਾ ਰਹੇ ਹਨ। ਇਸ ਕਾਰਨ ਰੋਜ਼ਾਨਾ ਇਨ੍ਹਾਂ ਕਲੀਨਿਕਾਂ ’ਤੇ ਨਿਰਭਰ ਸੈਂਕੜੇ ਮਰੀਜ਼ਾਂ ਨੂੰ ਹੁਣ ਇਲਾਜ ਲਈ ਰਾਜਿੰਦਰਾ ਹਸਪਤਾਲ, ਮਾਤਾ ਕੌਸ਼ਲਿਆ ਹਸਪਤਾਲ ਅਤੇ ਹੋਰ ਸਰਕਾਰੀ ਸਿਹਤ ਕੇਂਦਰਾਂ ਦਾ ਰੁਖ ਕਰਨਾ ਪਵੇਗਾ।

ਜ਼ਿਲ੍ਹੇ ’ਚ ਇਸ ਵੇਲੇ ਕਰੀਬ 78 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਦੋ ਨਵੇਂ ਕਲੀਨਿਕ ਜਲਦ ਸ਼ੁਰੂ ਹੋਣ ਵਾਲੇ ਹਨ। ਇਨ੍ਹਾਂ ਕਲੀਨਿਕਾਂ ਵਿਚ ਕਰੀਬ 80 ਮੈਡੀਕਲ ਅਫ਼ਸਰ, 80 ਕਲੀਨਿਕਲ ਅਸਿਸਟੈਂਟ ਤੇ 80 ਫਾਰਮਾਸਿਸਟ ਸੇਵਾਵਾਂ ਦੇ ਰਹੇ ਹਨ। ਹੜਤਾਲ ਕਾਰਨ ਰੋਜ਼ਾਨਾ ਇਲਾਜ ਲਈ ਆਉਣ ਵਾਲੇ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਜ਼ਿਕਰਯੋਗ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਆਮ ਜਾਂਚ ਦੇ ਨਾਲ-ਨਾਲ ਮੁਫ਼ਤ ਟੈਸਟ, ਗਰਭਵਤੀ ਮਹਿਲਾਵਾਂ ਦਾ ਇਲਾਜ ਅਤੇ ਕੁੱਤੇ ਦੇ ਕੱਟਣ ਨਾਲ ਸਬੰਧਤ ਮਾਮਲਿਆਂ ਦਾ ਵੀ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਸਟਾਫ਼ ਨੂੰ ਮੌਜੂਦਾ ਪ੍ਰਬੰਧ ਅਨੁਸਾਰ ਡਾਕਟਰ ਨੂੰ ਪ੍ਰਤੀ ਮਰੀਜ਼ 50 ਰੁਪਏ, ਕਲੀਨਿਕਲ ਅਸਿਸਟੈਂਟ ਨੂੰ 11 ਰੁਪਏ ਅਤੇ ਫਾਰਮਾਸਿਸਟ ਨੂੰ 12 ਰੁਪਏ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਂਦਾ ਹੈ।

ਆਮ ਆਦਮੀ ਕਲੀਨਿਕ ਜੁਆਇੰਟ ਫਰੰਟ ਦਾ ਕਹਿਣਾ ਹੈ ਕਿ ਸਰਕਾਰ ਤੇ ਸਿਹਤ ਵਿਭਾਗ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਹੁਣ ਤੱਕ ਸਿਰਫ਼ ਲਾਰੇ ਹੀ ਮਿਲੇ ਹਨ। ਜੁਆਇੰਟ ਫਰੰਟ ਦੇ ਸੂਬਾ ਪ੍ਰਧਾਨ ਡਾ. ਤਲਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਈ ਵਾਰ ਮੰਗ ਪੱਤਰ ਸੌਂਪਿਆ ਗਿਆ ਪਰ ਹਰ ਵਾਰ ਸਿਰਫ਼ ਭਰੋਸਾ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ।

ਡਾ. ਤਲਵਿੰਦਰ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਦੀ ਸਭ ਤੋਂ ਵੱਡੀ ਚਿੰਤਾ ਨੌਕਰੀ ਦੀ ਸੁਰੱਖਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿਚ ਸਰਕਾਰ ਬਦਲਣ ਤੋਂ ਬਾਅਦ ਉੱਥੇ ਆਮ ਆਦਮੀ ਕਲੀਨਿਕ ਬੰਦ ਕਰ ਦਿੱਤੇ ਗਏ, ਜਿਸ ਕਾਰਨ ਉੱਥੇ ਤਾਇਨਾਤ ਸਟਾਫ਼ ਬੇਰੁਜ਼ਗਾਰ ਹੋ ਗਿਆ। ਇਸ ਤਜਰਬੇ ਨੂੰ ਦੇਖਦਿਆਂ ਪੰਜਾਬ ਦੇ ਕਰਮਚਾਰੀ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੀ ਮੰਗ ਕਰ ਰਹੇ ਹਨ। ਕਰਮਚਾਰੀਆਂ ਨੇ ਮੰਗ ਕੀਤੀ ਕਿ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ। ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮੈਡੀਕਲ, ਐਮਰਜੈਂਸੀ, ਕੈਜ਼ੂਅਲ (ਸੀਐਲ) ਅਤੇ ਅਰਨਡ ਲੀਵ (ਈਐਲ) ਦੀ ਸਹੂਲਤ ਦਿੱਤੀ ਜਾਵੇ। ਇੰਸੈਂਟਿਵ ਰਾਸ਼ੀ ਵਿਚ ਵਾਧਾ ਕੀਤਾ ਜਾਵੇ। ਲੰਬਿਤ ਨੋਟੀਫਿਕੇਸ਼ਨ ਜਾਰੀ ਕਰਕੇ ਸੇਵਾ ਸ਼ਰਤਾਂ ਸਪਸ਼ਟ ਕੀਤੀਆਂ ਜਾਣ।

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment