Join WhatsApp

Join Now

ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਫੌਜੀ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ, 70 ਹਜ਼ਾਰ ਨਕਦ ਅਤੇ ਸੋਨੇ ਦੇ ਗਹਿਣੇ ਲੁੱਟੇ

On: ਅਗਸਤ 29, 2026 7:35 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ‘ਚ ਸਾਬਕਾ ਫੌਜੀ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ, 70 ਹਜ਼ਾਰ ਨਕਦ ਅਤੇ ਸੋਨੇ ਦੇ ਗਹਿਣੇ ਲੁੱਟੇ

ਤਰਨਤਾਰਨ, 29 ਅਗਸਤ 2026- ਤਰਨਤਾਰਨ ਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਮਲੀਆ ਵਿੱਚ ਵੀਰਵਾਰ ਨੂੰ ਦੋ ਨਕਾਬਪੋਸ਼ ਲੁਟੇਰਿਆਂ ਨੇ ਘਰ ਵਿੱਚ ਦਾਖਲ ਹੋ ਕੇ ਸਾਬਕਾ ਫੌਜੀ ਦੀ ਪਤਨੀ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਅਤੇ ਘਰ ਵਿੱਚੋਂ 70 ਹਜ਼ਾਰ ਰੁਪਏ ਨਕਦ ਤੇ ਕਰੀਬ ਢਾਈ ਤੋਲੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਘਰ ਅਤੇ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਤੇਜ਼ ਕਰ ਦਿੱਤੇ ਹਨ। ਸਾਬਕਾ ਫੌਜੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਜੰਡਿਆਲਾ ਗੁਰੂ ਸਥਿਤ ਐਫਸੀਆਈ ਗੋਦਾਮ ਵਿੱਚ ਸੁਰੱਖਿਆ ਗਾਰਡ ਵਜੋਂ ਡਿਊਟੀ ਕਰਦਾ ਹੈ। ਵੀਰਵਾਰ ਸਵੇਰੇ ਕਰੀਬ 9 ਵਜੇ ਉਹ ਡਿਊਟੀ ਲਈ ਘਰੋਂ ਚਲਾ ਗਿਆ ਸੀ, ਜਦਕਿ ਉਸ ਦਾ ਪੁੱਤਰ ਰਿੱਕੀ ਵੀ ਸਕੂਲ ਗਿਆ ਹੋਇਆ ਸੀ। ਘਰ ਵਿੱਚ ਉਸ ਦੀ ਪਤਨੀ ਕੁਲਦੀਪ ਕੌਰ (39) ਇਕੱਲੀ ਸੀ।

ਪਰਿਵਾਰ ਮੁਤਾਬਕ, ਕਰੀਬ 11 ਵਜੇ ਘਰੇਲੂ ਨੌਕਰਾਣੀ ਘਰ ਪਹੁੰਚੀ ਤਾਂ ਇੱਕ ਕਮਰੇ ਵਿੱਚ ਕੁਲਦੀਪ ਕੌਰ ਦੀ ਲਾਸ਼ ਪਈ ਮਿਲੀ। ਉਸ ਦੀ ਬਾਂਹ ’ਤੇ ਕਰੰਟ ਲੱਗਣ ਵਰਗਾ ਨਿਸ਼ਾਨ ਵੀ ਦਿਖਾਈ ਦੇ ਰਿਹਾ ਸੀ। ਸ਼ੁਰੂ ਵਿੱਚ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਕਰੰਟ ਲੱਗਣ ਕਾਰਨ ਵਾਪਰਿਆ ਹਾਦਸਾ ਸਮਝਿਆ।

ਸੀਸੀਟੀਵੀ ਫੁਟੇਜ ਨੇ ਖੋਲ੍ਹਿਆ ਲੁੱਟ ਦਾ ਰਾਜ

ਸ਼ਾਮ ਨੂੰ ਜਦੋਂ ਪਰਿਵਾਰ ਨੇ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਤਾਂ ਮਾਮਲੇ ਨੇ ਨਵਾਂ ਮੋੜ ਲੈ ਲਿਆ। ਫੁਟੇਜ ਵਿੱਚ ਸਵੇਰੇ 10:52 ਵਜੇ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਨੌਜਵਾਨ ਘਰ ਵਿੱਚ ਦਾਖਲ ਹੁੰਦੇ ਦਿਖਾਈ ਦਿੱਤੇ। ਦੋਵੇਂ ਕਰੀਬ 11:21 ਵਜੇ ਘਰ ਵਿੱਚੋਂ ਬਾਹਰ ਨਿਕਲਦੇ ਨਜ਼ਰ ਆਏ। ਇਸ ਤੋਂ ਬਾਅਦ ਪਰਿਵਾਰ ਨੇ ਘਰ ਦੀ ਅਲਮਾਰੀ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 70 ਹਜ਼ਾਰ ਰੁਪਏ ਨਕਦ ਅਤੇ ਕਰੀਬ ਢਾਈ ਤੋਲੇ ਸੋਨੇ ਦੇ ਗਹਿਣੇ ਗਾਇਬ ਮਿਲੇ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਇੰਚਾਰਜ ਪਰਮਜੀਤ ਸਿੰਘ ਵਿਰਦੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਰਾਹੀਂ ਮੁਲਜ਼ਮਾਂ ਦੀ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ। ਪਰਿਵਾਰ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਭਰਾ ਦੇ ਇੰਗਲੈਂਡ ਤੋਂ ਵਾਪਸ ਆਉਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment