Join WhatsApp

Join Now

ਵੱਡੀ ਖ਼ਬਰ: ਫਰਜ਼ੀ ਵਿਜੀਲੈਂਸ ਇੰਸਪੈਕਟਰ ਕਾਬੂ; ਕਰਮਚਾਰੀਆਂ ‘ਤੇ ਜਮਾ ਰਿਹਾ ਸੀ ਰੋਹਬ!

On: June 29, 2026 5:57 PM

 

ਵੱਡੀ ਖ਼ਬਰ: ਫਰਜ਼ੀ ਵਿਜੀਲੈਂਸ ਇੰਸਪੈਕਟਰ ਕਾਬੂ; ਕਰਮਚਾਰੀਆਂ ‘ਤੇ ਜਮਾ ਰਿਹਾ ਸੀ ਰੋਹਬ!

ਜਲੰਧਰ/ਫ਼ਿਰੋਜ਼ਪੁਰ, 29 ਜੂਨ 2026-

ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਅਧੀਨ ਆਉਂਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਰੇਲਵੇ ਦੇ ਕੰਮਕਾਜ ਵਿੱਚ ਅਣਅਧਿਕਾਰਤ ਤੌਰ ’ਤੇ ਦਖਲਅੰਦਾਜ਼ੀ ਕਰਨ ਅਤੇ ਕਰਮਚਾਰੀਆਂ ਨੂੰ ਗੁੰਮਰਾਹ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਫੜਿਆ ਗਿਆ ਮੁਲਜ਼ਮ ਖੁਦ ਨੂੰ ਰੇਲਵੇ ਵਿਜੀਲੈਂਸ ਇੰਸਪੈਕਟਰ ਦੱਸ ਕੇ ਆਪਣੀ ਝੂਠੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਜਾਵੇਦ ਅਲੀ ਵਜੋਂ ਹੋਈ ਹੈ। ਜਾਵੇਦ ਅਲੀ ਇਸ ਫਰਜ਼ੀ ਪਛਾਣ ਦੇ ਆਧਾਰ ’ਤੇ ਰੇਲਵੇ ਦੀਆਂ ਵਿਸ਼ੇਸ਼ ਅਤੇ ਵੀ.ਆਈ.ਪੀ. ਸਹੂਲਤਾਂ ਦਾ ਨਾਜਾਇਜ਼ ਲਾਭ ਉਠਾਉਣ ਦੀ ਫਿਰਾਕ ਵਿੱਚ ਸੀ।

ਜਦੋਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਉਸ ਦੀਆਂ ਗਤੀਵਿਧੀਆਂ ‘ਤੇ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਉਸ ਕੋਲੋਂ ਰੇਲਵੇ ਦਾ ਅਧਿਕਾਰਤ ਪਛਾਣ ਪੱਤਰ (ID Card) ਮੰਗਿਆ, ਤਾਂ ਉਹ ਕੋਈ ਵੀ ਜਾਇਜ਼ ਸਬੂਤ ਪੇਸ਼ ਨਹੀਂ ਕਰ ਸਕਿਆ।

ਮਾਮਲੇ ਦਾ ਖੁਲਾਸਾ ਹੁੰਦਿਆਂ ਹੀ ਸਟੇਸ਼ਨ ਅਧਿਕਾਰੀਆਂ ਨੇ ਤੁਰੰਤ ਇਸ ਦੀ ਸੂਚਨਾ ਰੇਲਵੇ ਸੁਰੱਖਿਆ ਬਲ (RPF) ਨੂੰ ਦਿੱਤੀ। ਆਰ.ਪੀ.ਐਫ. ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਖ਼ਿਲਾਫ਼ ਬਣਦੀਆਂ ਕਾਨੂੰਨੀ ਅਤੇ ਵਿਭਾਗੀ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਮੌਕੇ ਪਰਮਦੀਪ ਸਿੰਘ ਸੈਣੀ ਸੀਨੀਅਰ ਮੰਡਲ ਵਣਜ ਪ੍ਰਬੰਧਕ, ਉੱਤਰ ਰੇਲਵੇ, ਫ਼ਿਰੋਜ਼ਪੁਰ ਨੇ “ਮੰਡਲ ਦੇ ਸਮੂਹ ਯਾਤਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਹੈ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਖੁਦ ਨੂੰ ਰੇਲਵੇ ਅਧਿਕਾਰੀ ਜਾਂ ਵਿਜੀਲੈਂਸ ਇੰਸਪੈਕਟਰ ਦੱਸਦਾ ਹੈ, ਤਾਂ ਸਭ ਤੋਂ ਪਹਿਲਾਂ ਉਸ ਦੀ ਜਾਇਜ਼ ਪਛਾਣ ਦੀ ਪੜਤਾਲ ਜ਼ਰੂਰ ਕੀਤੀ ਜਾਵੇ।”

ਰੇਲਵੇ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਜਾਂ ਅਜਿਹੇ ਫਰਜ਼ੀ ਅਧਿਕਾਰੀਆਂ ਦੀ ਸੂਚਨਾ ਤੁਰੰਤ ਰੇਲਵੇ ਸੁਰੱਖਿਆ ਬਲ (RPF) ਜਾਂ ਸਬੰਧਤ ਰੇਲਵੇ ਅਧਿਕਾਰੀਆਂ ਨੂੰ ਦਿੱਤੀ ਜਾਵੇ ਤਾਂ ਜੋ ਤੁਰੰਤ ਐਕਸ਼ਨ ਲਿਆ ਜਾ ਸਕੇ।

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment