ਵੱਡੀ ਖ਼ਬਰ: ਕਿਸਾਨ ਲੜਣਗੇ ਪੰਜਾਬ ਵਿਧਾਨ ਸਭਾ ਚੋਣਾਂ, 117 ਸੀਟਾਂ ‘ਤੇ ਉਮੀਦਵਾਰ ਉਤਾਰਨ ਦੀ ਤਿਆਰੀ

On: ਮਈ 6, 2026 10:09 ਪੂਃ ਦੁਃ

 

ਵੱਡੀ ਖ਼ਬਰ: ਕਿਸਾਨ ਲੜਣਗੇ ਪੰਜਾਬ ਵਿਧਾਨ ਸਭਾ ਚੋਣਾਂ, 117 ਸੀਟਾਂ ‘ਤੇ ਉਮੀਦਵਾਰ ਉਤਾਰਨ ਦੀ ਤਿਆਰੀ

ਪੰਜਾਬ ਚੋਣਾਂ 2027: ‘ਜੈ ਜਵਾਨ ਜੈ ਕਿਸਾਨ ਪਾਰਟੀ’ ਸਾਰੀਆਂ 117 ਸੀਟਾਂ ‘ਤੇ ਲੜੇਗੀ ਚੋਣ; ਵੱਡੇ ਚੋਣ ਵਾਅਦਿਆਂ ਦਾ ਕੀਤਾ ਐਲਾਨ

‘ਆਪ’ ਛੱਡ ਕੇ ਆਏ ਆਰ.ਪੀ.ਐੱਸ. ਮਲਹੋਤਰਾ ਨੇ ਖੋਲ੍ਹੇ ਪੱਤੇ; ਸੀਨੀਅਰ ਸਿਟੀਜ਼ਨਾਂ ਨੂੰ 5,000 ਪੈਨਸ਼ਨ ਅਤੇ 600 ਯੂਨਿਟ ਬਿਜਲੀ ਮੁਫ਼ਤ ਦਾ ਵਾਅਦਾ

ਚੰਡੀਗੜ੍ਹ, 6 ਮਈ 2026: ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ‘ਜੈ ਜਵਾਨ ਜੈ ਕਿਸਾਨ ਪਾਰਟੀ’ ਨੇ ਇਨ੍ਹਾਂ ਚੋਣਾਂ ਲਈ ਆਪਣੀ ਕਮਰ ਕੱਸ ਲਈ ਹੈ।

ਮੰਗਲਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਨੇ ਐਲਾਨ ਕੀਤਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਬਕਾ ਐਕਸ-ਸਰਵਿਸਮੈਨ ਸਟੇਟ ਪ੍ਰੈਜ਼ੀਡੈਂਟ ਆਰ.ਪੀ.ਐੱਸ. ਮਲਹੋਤਰਾ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।

ਉਨ੍ਹਾਂ ਦੇ ਨਾਲ ਪਾਰਟੀ ਦੇ ਨੈਸ਼ਨਲ ਪ੍ਰੈਜ਼ੀਡੈਂਟ ਬਲਜੀਤ ਸਿੰਘ ਔਲਖ ਅਤੇ ਨੈਸ਼ਨਲ ਵਰਕਿੰਗ ਪ੍ਰੈਜ਼ੀਡੈਂਟ ਸੂਬੇਦਾਰ ਵੀਰ ਸਿੰਘ ਚੌਹਾਨ ਵੀ ਮੌਜੂਦ ਸਨ।

ਆਰ.ਪੀ.ਐੱਸ. ਮਲਹੋਤਰਾ ਨੇ ਮੌਜੂਦਾ ਸਰਕਾਰ ‘ਤੇ ਵਾਅਦਾਖਿਲਾਫੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਆਪਣੀ ਪਾਰਟੀ ਦਾ ਏਜੰਡਾ ਪੇਸ਼ ਕੀਤਾ। ਸੀਨੀਅਰ ਸਿਟੀਜ਼ਨਾਂ ਨੂੰ 5,000 ਰੁਪਏ ਮਹੀਨਾ ਪੈਨਸ਼ਨ।

ਨੌਕਰੀਆਂ ਵਿੱਚ ਸਾਬਕਾ ਸੈਨਿਕਾਂ ਲਈ 13% ਰਾਖਵਾਂਕਰਨ ਅਤੇ ਅਗਨੀਵੀਰਾਂ ਨੂੰ ਪੁਲਿਸ ਤੇ ਹੋਰ ਨੌਕਰੀਆਂ ਵਿੱਚ ਢੁਕਵਾਂ ਸਥਾਨ। ਕਿਸਾਨਾਂ ਨੂੰ ਐੱਮ.ਐੱਸ.ਪੀ. (MSP) ਦਾ ਪੂਰਾ ਲਾਭ ਦੇਣ ਦਾ ਭਰੋਸਾ।

600 ਯੂਨਿਟ ਤੱਕ ਮੁਫ਼ਤ ਬਿਜਲੀ (600 ਤੋਂ ਵੱਧ ਖਰਚ ਹੋਣ ‘ਤੇ ਹੀ ਬਿੱਲ ਦੇਣਾ ਪਵੇਗਾ) ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ। ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਉਦਯੋਗਿਕ ਵਿਕਾਸ ਨੂੰ ਪਹਿਲ।

ਮਲਹੋਤਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖੇਗੀ ਅਤੇ ਕੀਤੇ ਗਏ ਵਾਅਦਿਆਂ ਨੂੰ ਹਰ ਹਾਲ ਵਿੱਚ ਪੂਰਾ ਕਰੇਗੀ।

 

Join WhatsApp

Join Now

Leave a Comment