ਪੰਜਾਬ ਦੇ ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਆਮ ਆਦਮੀ ਪਾਰਟੀ (AAP) ‘ਚ ਹੋਏ ਸ਼ਾਮਲ

528

 

Former district session judge of Punjab has joined Aam Aadmi Party (AAP)

  • ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ,ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਪਾਰਟੀ ‘ਚ ਕਰਾਇਆ ਸ਼ਾਮਲ
  • ਨਾਭਾ ਦਾ ਇੱਕ ਸੀਨੀਅਰ ਆਗੂ ਵੀ ਪਾਰਟੀ ਵਿੱਚ ਹੋਇਆ ਸ਼ਾਮਲ

ਪੰਜਾਬ ਨੈੱਟਵਰਕ, ਚੰਡੀਗੜ੍ਹ

Former district session judge of Punjab has joined Aam Aadmi Party- ਆਮ ਆਦਮੀ ਪਾਰਟੀ (AAP) ਪੰਜਾਬ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।

ਬੁੱਧਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਅਤੇ ਨਾਭਾ ਦੇ ਸਾਬਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਕਰੀਬੀ ਰਾਮ ਕ੍ਰਿਸ਼ਨ ਭੋਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ,ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

ਇਸ ਮੌਕੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੇ-ਵੱਡੇ ਚਿਹਰੇ ਲਗਾਤਾਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪੁਸ਼ਪਿੰਦਰ ਸਿੰਘ ਅਤੇ ਰਾਮ ਕ੍ਰਿਸ਼ਨ ਭੋਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਾਨੂੰ ਬਹੁਤ ਬਲ ਮਿਲਿਆ ਹੈ। ਦੋਵੇਂ ਆਗੂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਨਿਰਸਵਾਰਥ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)