ਵੱਡੀ ਖ਼ਬਰ: ਪੰਜਾਬ ‘ਚ ਕੱਲ੍ਹ ਸਰਕਾਰੀ ਬੱਸਾਂ ਦਾ ਚੱਕਾ ਜਾਮ! ਰੋਡਵੇਜ਼ ਅਤੇ PRTC ਮੁਲਾਜ਼ਮਾਂ ਦਾ ਵੱਡਾ ਐਲਾਨ!

On: ਫਰਵਰੀ 10, 2026 1:32 ਬਾਃ ਦੁਃ

 

ਰੋਸ ਵਜੋਂ 11 ਫਰਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਧਰਨਾ ਦਿੱਤਾ ਜਾਵੇਗਾ- ਯੂਨੀਅਨ 

Punjab News, 10 Feb 2026-

ਪੰਜਾਬ ਰੋਡਵੇਜ਼ ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸਮੂਹ ਡਿੱਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਸੂਬਾ ਆਗੂ ਸਰਬਜੀਤ ਸਿੰਘ ਭੁੱਲਰ ਨੇ ਬਠਿੰਡਾ ਡਿੱਪੂ ਦੀ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ, ਉਲਟਾ ਪਿਛਲੇ 15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ, ਜਿਸ ਨੂੰ ਸਪੈਸ਼ਲ ਕਾਡਰ ਪਾਲਸੀ 2023 ਕਹਿ ਕੇ ਫਸਾਉਣ ਵਿੱਚ ਲੱਗੀ ਹੈ, ਜਿਸ ਵਿੱਚ ਫਸੇ ਟੀਚਰਾਂ ਵੱਲੋਂ ਪਿਛਲੇ ਦਿਨੀਂ ਮੋਹਾਲੀ ਧਰਨਾ ਵੀ ਲਗਾਇਆ ਗਿਆ।

ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਵਿਭਾਗ ਨੂੰ ਚਲਾਉਣ ਸਮੇਤ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਵਿੱਚ ਫੇਲ੍ਹ ਸਾਬਿਤ ਹੋ ਚੁੱਕੀ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਪੁਲੀਸ ਪ੍ਰਸ਼ਾਸਨ ਦੀ ਵਰਤੋਂ ਕਰਕੇ ਲੋਕਾਂ ਦੀ ਅਵਾਜ਼ ਦਬਾਉਣ ਵਿੱਚ ਲੱਗੀ ਹੋਈ ਹੈ।

ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਚੁੱਕੀ ਹੈ, ਜੋ ਕਿ ਆਮ ਆਦਮੀ ਦਾ ਚਿਹਰਾ ਦਿਖਾ ਕੇ ਪੰਜਾਬ ਦੇ ਵਿੱਚ ਆਪਣੀ ਸੱਤਾ ਕਾਇਮ ਕਰਕੇ ਹੁਣ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਚੁੱਕੀ ਹੈ। ਵੋਟਾਂ ਤੋਂ ਪਹਿਲਾਂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਗੱਲ ਕਹਿੰਦਾ ਸੀ ਕਿ ਕਾਰਪੋਰੇਟ ਘਰਾਣਿਆਂ ਨੂੰ ਖਤਮ ਕਰ ਦੇਵੇਗਾ। ਪਿੱਛਲੇ ਦਿਨੀਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਨੀਤੀ ਦੇ ਨਾਲ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਲੈ ਕੇ ਆਈ ਸੀ, ਜਿਸ ਉਪਰੰਤ ਜੱਥੇਬੰਦੀ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ।

ਸਰਕਾਰ ਨੇ ਆਗੂਆਂ ਨੂੰ ਘਰਾਂ ਤੋਂ ਅਤੇ ਧਰਨਿਆਂ ਤੋਂ ਜਬਰੀ ਚੁੱਕ ਕੇ ਸੰਘਰਸ਼ ਕਰਦੇ ਮੁਲਾਜ਼ਮਾਂ ‘ਤੇ 307 ਵਰਗੀਆਂ ਧਾਰਾਵਾਂ ਲਗਾ ਕੇ ਜੇਲ੍ਹਾਂ ਦੇ ਵਿੱਚ ਬੰਦ ਕੀਤਾ ਗਿਆ ਹੈ। ਅੱਜ ਲਗਭਗ 2 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਸਰਕਾਰ ਵਾਰ-ਵਾਰ ਮੀਟਿੰਗ ਦੇ ਵਿੱਚ ਭਰੋਸਾ ਦੇ ਰਹੀ ਹੈ ਕਿ 2 ਜਾਂ 4 ਦਿਨਾਂ ਵਿੱਚ ਤੁਹਾਡੇ ਸਾਥੀਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ, ਪਰ ਇਸ ਸਮੇਂ ਟਰਾਂਸਪੋਰਟ ਮੰਤਰੀ ਪੰਜਾਬ ਯੂਨੀਅਨ ਅੱਗੇ ਸ਼ਰਤਾਂ ਰੱਖ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਮੁਲਾਜ਼ਮਾਂ ਦੀ ਅਵਾਜ਼ ਦਬਾਉਣ ਅਤੇ ਧੱਕੇਸ਼ਾਹੀ ਨਾਲ ਨਿੱਜੀਕਰਨ ਕਰਨਾ ਚਾਹੁੰਦੇ ਹਨ।

ਕਾਰਪੋਰੇਟ ਘਰਾਣਿਆਂ ਨੂੰ ਤਵੱਜੋ ਦਿੱਤੀ ਜਾ ਰਹੀ ਹੈ। ਹੁਣ ਪ੍ਰਾਈਵੇਟ ਮਾਲਕਾਂ ਨੂੰ ਫਾਇਦਾ ਦੇਣ ਦੇ ਲਈ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਸਰਕਾਰੀ ਟਰਾਂਸਪੋਰਟ ਦਾ ਭੋਗ ਪਾਉਣ ਦੀ ਤਿਆਰੀ ਕੀਤੀ ਗਈ ਹੈ, ਜਿਸ ਦਾ ਜਥੇਬੰਦੀ ਪੂਰਨ ਜ਼ੋਰ ਵਿਰੋਧ ਕਰਦੀ ਆਈ ਹੈ। ਪਿਛਲੇ ਦਿਨੀਂ ਵਿਰੋਧ ਕਰਦੇ ਮੁਲਾਜ਼ਮਾਂ ਨੂੰ ਚੁੱਕਿਆ ਗਿਆ। ਸੰਗਰੂਰ ਅਤੇ ਪਟਿਆਲੇ ‘ਚ 307 ਦੇ ਪਰਚੇ ਦਰਜ਼ ਕੀਤੇ ਗਏ ਹਨ ਅਤੇ ਅੱਜ ਤੱਕ ਰਿਹਾਅ ਨਹੀਂ ਕੀਤਾ ਗਿਆ।

ਜਿਸ ਦੇ ਰੋਸ ਵਜੋਂ 11 ਫਰਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਜੇਲ੍ਹਾਂ ਵਿੱਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਤੱਕ ਸੰਘਰਸ਼ ਜਾਰੀ ਰਹੇਗਾ।

 

Join WhatsApp

Join Now

More

ਵੱਡੀ ਖ਼ਬਰ: ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ! ਭੜਕੇ ਯੂਨੀਅਨ ਆਗੂਆਂ ਦਾ ਐਲਾਨ- ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ‘ਚ ਕੱਢਾਂਗੇ ਜਲੂਸ

ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਅਧਿਆਪਕਾ ਨੂੰ ਸਸਪੈਂਡ ਕਰਨ ਦੀ ਧਮਕੀ! ਕਹਿੰਦੇ CM ਹਾਊਸ ਤੋਂ ਬੋਲ ਰਹੇ ਹਾਂ, 50 ਹਜ਼ਾਰ ਭੇਜੋ ਨਹੀਂ ਤਾਂ…!

ਪੰਜਾਬ ‘ਚ ਛੁੱਟੀਆਂ ਵਿਚਾਲੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ! ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਲਾਜ਼ਮੀ

ਰਵਨੀਤ ਬਿੱਟੂ ਖ਼ਿਲਾਫ਼ ਪੰਜਾਬ SC ਕਮਿਸ਼ਨ ਦਾ ਫ਼ੈਸਲਾ ਸੰਵਿਧਾਨਕ ਹੱਦਾਂ ਤੋਂ ਪਰੇ, ਕਮਿਸ਼ਨਾਂ ਕੋਲ ਸਜ਼ਾ ਦੇਣ ਦਾ ਅਧਿਕਾਰ ਨਹੀਂ- ਲਾਲਪੁਰਾ ਦਾ ਵੱਡਾ ਦਾਅਵਾ

Monsoon 2026: ਰਾਹਤ ਦੀ ਖ਼ਬਰ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਅਤੇ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ‘ਚ ਲੱਗੇ CM ਭਗਵੰਤ ਮਾਨ ਦੇ ਬਾਈਕਾਟ ਦੇ ਬੋਰਡ; ਲਿਖਿਆ ਗੁਰੂ ਦੋਖੀ ਨੂੰ ਮੂੰਹ ਨਾ ਲਾਓ

Leave a Comment