Join WhatsApp

Join Now

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਨੇੜਿਓਂ IED ਬਰਾਮਦ, ਪੁਲਿਸ ਨੇ 3 ਸ਼ੱਕੀ ਦਬੋਚੇ

On: ਅਗਸਤ 23, 2026 9:21 ਬਾਃ ਦੁਃ

 

ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਨੇੜਿਓਂ IED ਬਰਾਮਦ, ਪੁਲਿਸ ਨੇ 3 ਸ਼ੱਕੀ ਦਬੋਚੇ

ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ‘ਚ ਹਲਚਲ: ਖੁਫੀਆ ਇਨਪੁਟ ਤੋਂ ਬਾਅਦ ਚੰਡੀਗੜ੍ਹ ‘ਚ ਹਾਈ ਅਲਰਟ, ਪਿੱਟੂ ਬੈਗ ‘ਚੋਂ ਮਿਲਿਆ IED

ਚੰਡੀਗੜ੍ਹ, 23 ਅਗਸਤ 2026- ਚੰਡੀਗੜ੍ਹ ਦੇ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ ਦੇ ਪਿੱਛੇ ਜੰਗਲੀ ਇਲਾਕੇ ਤੋਂ ਸ਼ੱਕੀ ਵਿਸਫੋਟਕ ਸਮੱਗਰੀ (IED) ਬਰਾਮਦ ਹੋਣ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਚੰਡੀਗੜ੍ਹ ਪੁਲਿਸ ਨੇ ਸਮਾਂ ਰਹਿੰਦੇ ਵੱਡੀ ਕਾਰਵਾਈ ਕਰਦਿਆਂ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਮੌਕੇ ਤੋਂ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜੋ ਕਿ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇੱਕ ਖੁਫੀਆ ਜਾਣਕਾਰੀ (ਸੁਰੱਖਿਆ ਇਨਫੋਰਮੇਸ਼ਨ) ਮਿਲੀ ਸੀ ਕਿ ਕੁਝ ਸ਼ੱਕੀ ਵਿਅਕਤੀ ਵਿਸਫੋਟਕ ਸਮੱਗਰੀ ਲੈ ਕੇ ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਪਹੁੰਚ ਰਹੇ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਜਿਵੇਂ ਹੀ ਸ਼ੱਕੀਆਂ ਨੇ ਬੱਸ ਅੱਡੇ ‘ਤੇ ਪੁਲਿਸ ਦੀ ਭਾਰੀ ਮੌਜੂਦਗੀ ਦੇਖੀ, ਤਾਂ ਉਹ ਘਬਰਾ ਕੇ ਬੱਸ ਸਟੈਂਡ ਦੇ ਬਿਲਕੁਲ ਪਿੱਛੇ ਸਥਿਤ ਜੰਗਲ ਵੱਲ ਭੱਜਣ ਲੱਗੇ। ਪੁਲਿਸ ਨੇ ਤੁਰੰਤ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਜੰਗਲੀ ਇਲਾਕੇ ਵਿੱਚੋਂ ਹੀ ਦਬੋਚ ਲਿਆ।

ਜਾਂਚ ਦੌਰਾਨ ਫੜੇ ਗਏ ਸ਼ੱਕੀਆਂ ਕੋਲੋਂ ਇੱਕ ਪਿੱਟੂ ਬੈਗ ਵਿੱਚੋਂ IED ਬਰਾਮਦ ਹੋਇਆ ਹੈ। ਹਾਲਾਂਕਿ, ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ IED ਐਕਟਿਵ ਨਹੀਂ ਸੀ, ਪਰ ਇਸ ਨੂੰ ਇੱਥੇ ਲਿਆ ਕੇ ਕਿਸੇ ਵੱਡੇ ਟਾਰਗੇਟ ‘ਤੇ ਵਰਤਿਆ ਜਾਣਾ ਸੀ ਜਾਂ ਕਿਸੇ ਹੋਰ ਨੂੰ ਸੌਂਪਣਾ ਸੀ, ਇਸ ਬਾਰੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਬੰਬ ਨਿਰੋਧਕ ਦਸਤਾ, ਫੋਰੈਂਸਿਕ ਟੀਮ ਅਤੇ ਆਪ੍ਰੇਸ਼ਨ ਸੈੱਲ ਦੇ ਨਾਲ-ਜੁੜੀਆਂ ਤਮਾਮ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

ਘਟਨਾ ਤੋਂ ਬਾਅਦ ਸੈਕਟਰ-43 ਬੱਸ ਅੱਡੇ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀ ਸੁਰੱਖਿਆ ਬੇਹੱਦ ਚੌਕਸ ਕਰ ਦਿੱਤੀ ਗਈ ਹੈ। ਜੰਗਲੀ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੌਕੇ ‘ਤੇ ਉਨ੍ਹਾਂ ਦਾ ਕੋਈ ਹੋਰ ਸਾਥੀ ਜਾਂ ਕੋਈ ਹੋਰ ਛੁਪਾਇਆ ਹੋਇਆ ਵਿਸਫੋਟਕ ਮੌਜੂਦ ਨਾ ਹੋਵੇ। ਇਸ ਮਾਮਲੇ ਸਬੰਧੀ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਫੜੇ ਗਏ ਨੌਜਵਾਨ ਜ਼ਿਆਦਾ ਉਮਰ ਦੇ ਨਹੀਂ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਨੌਜਵਾਨ ਵਿਦੇਸ਼ਾਂ ਵਿੱਚ ਬੈਠੇ ਆਪਣੇ ਆਕਾਵਾਂ, ਗੈਂਗਸਟਰਾਂ ਜਾਂ ਆਈ.ਐੱਸ.ਆਈ. (ISI) ਦੇ ਇਸ਼ਾਰੇ ‘ਤੇ ਚੰਡੀਗੜ੍ਹ ਆਏ ਸਨ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਉਨ੍ਹਾਂ ਦਾ ਅਸਲ ਟਾਰਗੇਟ ਕੌਣ ਸੀ, ਕੋਈ ਸਰਕਾਰੀ ਸੰਸਥਾ, ਨਾਮੀ ਕਾਰੋਬਾਰੀ ਜਾਂ ਫਿਰ ਕਿਸੇ ਖਾਸ ਜਨਤਕ ਥਾਂ ‘ਤੇ ਦਹਿਸ਼ਤ ਫੈਲਾਉਣਾ। ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਇਸ ਪੂਰੇ ਮਾਮਲੇ ਦਾ ਰਸਮੀ ਖੁਲਾਸਾ ਕਰ ਸਕਦੇ ਹਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment