ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਇੰਸਪੈਕਟਰ (SHO ਨਵਦੀਪ ਸਿੰਘ) ਨੌਕਰੀ ਤੋਂ ਬਰਖ਼ਾਸਤ

1438

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਪੁਲਿਸ ਦੇ ਇੰਸਪੈਕਟਰ (SHO ਨਵਦੀਪ ਸਿੰਘ) ਨੂੰ ਡੀਜੀਪੀ ਪੰਜਾਬ ਵਲੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਹੋਰ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਲਈ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਜਿਕਰਯੋਗ ਹੈ ਕਿ, ਕੁੱਝ ਦਿਨ ਪਹਿਲਾਂ ਮਾਨਵਜੀਤ ਅਤੇ ਜਸ਼ਨਦੀਪ ਢਿੱਲੋਂ ਭਰਾਵਾਂ ਨੇ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਤਸ਼ੱਦਦ ਅਤੇ ਜ਼ਲੀਲ ਹੋਣ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਬੇਸ਼ੱਕ ਹੁਣ ਤੱਕ ਜਸ਼ਨਦੀਪ ਦੀ ਲਾਸ਼ ਮਿਲ ਗਈ ਹੈ, ਪਰ ਮਾਨਵਜੀਤ ਦੀ ਲਾਸ਼ ਦੀ ਭਾਲ ਹਾਲੇ ਵੀ ਜਾਰੀ ਹੈ।

ਉਕਤ ਮਾਮਲੇ ਦੇ ਸਬੰਧ ਵਿਚ ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਤਤਕਾਲੀ ਇੰਚਾਰਜ (SHO) ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਆਤਮ ਹੱਤਿਆ ਲਈ ਮਜ਼ਬੂਰ ਕਰਨ ਅਤੇ ਧਾਰਾ 506 ਅਤੇ ਪੁਲਿਸ ਰੂਲ 34 ਤਹਿਤ ਥਾਣਾ ਸਦਰ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਤੇ ਹੁਣ ਡੀਜੀਪੀ ਪੰਜਾਬ ਦੇ ਵਲੋਂ ਸਖ਼ਤ ਐਕਸ਼ਨ ਲੈਂਦਿਆਂ ਹੋਇਆ ਇੰਸਪੈਕਟਰ (SHO ਨਵਦੀਪ ਸਿੰਘ) ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਜਦੋਂਕਿ ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਵੀ ਅਜਿਹੀ ਕਾਰਵਾਈ ਕਰਨ ਸਬੰਧ ਜਾਂਚ ਆਰੰਭ ਕਰ ਦਿੱਤੀ ਗਈ ਹੈ, ਕਿਉਂਕਿ ਉਕਤ ਮੁਲਾਜ਼ਮਾਂ ਦੀ ਵੀ ਬਰਾਬਰ ਦੀ ਭੂਮਿਕਾ ਕੇਸ ਵਿਚ ਸਾਹਮਣੇ ਆ ਰਹੀ ਹੈ। ਇਸ ਦੀ ਪੁਸ਼ਟੀ ਐਸਪੀਡੀ ਕਪੂਰਥਲਾ ਨੇ ਕੀਤੀ ਹੈ।