ਵੱਡੀ ਖ਼ਬਰ: ਪੱਤਰਕਾਰ ਅਨਿਲ ਵਿੱਜ 1 ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

2425

 

Journalist Anil Vij arrested for taking Rs 1 lakh bribe

ਪੰਜਾਬ ਨੈੱਟਵਰਕ, ਚੰਡੀਗੜ੍ਹ-

Journalist Anil Vij arrested for taking Rs 1 lakh bribe- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)