Join WhatsApp

Join Now

ਵੱਡੀ ਖ਼ਬਰ: ਅੰਮ੍ਰਿਤਸਰ ਜੇਲ੍ਹ ‘ਚ ਪੱਤਰਕਾਰ ਨੇ ਕੀਤੀ ਖ਼ੁਦਕੁਸ਼ੀ, ਤੋੜਿਆ ਦਮ

On: ਅਗਸਤ 27, 2026 7:58 ਬਾਃ ਦੁਃ

 

ਵੱਡੀ ਖ਼ਬਰ: ਅੰਮ੍ਰਿਤਸਰ ਜੇਲ੍ਹ ‘ਚ ਪੱਤਰਕਾਰ ਨੇ ਕੀਤੀ ਖ਼ੁਦਕੁਸ਼ੀ, ਤੋੜਿਆ ਦਮ

ਅੰਮ੍ਰਿਤਸਰ: ਜੇਲ੍ਹ ‘ਚ ਹਿਰਾਸਤ ਦੌਰਾਨ ਪੱਤਰਕਾਰ ਦੀ ਮੌਤ, ਪੁਲੀਸ ਨੇ ਸ਼ੁਰੂ ਕੀਤੀ ਕਾਨੂੰਨੀ ਕਾਰਵਾਈ

ਚੰਡੀਗੜ੍ਹ, 27 ਅਗਸਤ 2026- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਇੱਕ ਬਹੁਤ ਹੀ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਾਬੰਦੀਸ਼ੁਦਾ ਦਵਾਈਆਂ ਦੀ ਕਥਿਤ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਨਿਆਂਇਕ ਹਿਰਾਸਤ ਵਿੱਚ ਬੰਦ ਇੱਕ ਵੈੱਬ ਚੈਨਲ ਦੇ ਪੱਤਰਕਾਰ ਦੀਪਕ ਭੰਡਾਰੀ ਨੇ ਜੇਲ੍ਹ ਅੰਦਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੁੱਢਲੀ ਪ੍ਰਾਪਤ ਜਾਣਕਾਰੀ ਮੁਤਾਬਕ ਭੰਡਾਰੀ ਵੱਲੋਂ ਜੇਲ੍ਹ ਦੇ ਅੰਦਰ ਖ਼ੁਦਕੁਸ਼ੀ ਕੀਤੀ ਗਈ ਹੈ। ਇਸ ਖ਼ਬਰ ਦੇ ਸਾਹਮਣੇ ਆਉਂਦੇ ਹੀ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ।

ਦੱਸਿਆ ਜਾ ਰਿਹਾ ਹੈ ਕਿ ਦੀਪਕ ਭੰਡਾਰੀ ਪਿਛਲੇ ਲਗਭਗ ਡੇਢ ਸਾਲ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਜੇਲ੍ਹ ਦੇ ਉੱਚ ਅਧਿਕਾਰੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਥਾਣਾ ਸਿਵਲ ਲਾਈਨਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ। ਘਟਨਾ ਤੋਂ ਬਾਅਦ ਇਸਲਾਮਾਬਾਦ ਥਾਣੇ ਦੀ ਪੁਲੀਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਲਈ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਲੰਬੇ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ ਦੀਪਕ ਭੰਡਾਰੀ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦੀਪਕ ਭੰਡਾਰੀ ਅਦਾਲਤ ਵਿੱਚ ਚੱਲ ਰਹੀ ਲੰਬੀ ਕਾਨੂੰਨੀ ਪ੍ਰਕਿਰਿਆ ਅਤੇ ਅਦਾਲਤ ਵੱਲੋਂ ਕੋਈ ਰਾਹਤ ਨਾ ਮਿਲਣ ਕਰਕੇ ਗੰਭੀਰ ਮਾਨਸਿਕ ਤਣਾਅ ਵਿੱਚੋਂ ਲੰਘ ਰਿਹਾ ਸੀ। ਕੇਸ ਦੀ ਪੈਰਵੀ ਦੌਰਾਨ ਕਈ ਵਾਰ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਜਾਣਕਾਰੀ ਮੁਤਾਬਕ, ਕੁਝ ਮਹੀਨੇ ਪਹਿਲਾਂ ਇਸੇ ਮਾਮਲੇ ਵਿੱਚ ਨਾਮਜ਼ਦ ਉਸ ਦੇ ਭਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਸੀ, ਪਰ ਦੀਪਕ ਭੰਡਾਰੀ ਦੀ ਜ਼ਮਾਨਤ ਅਰਜ਼ੀ ‘ਤੇ ਕੋਈ ਰਾਹਤ ਨਹੀਂ ਮਿਲੀ ਸੀ, ਜਿਸ ਕਾਰਨ ਉਸ ਦੀ ਮਾਨਸਿਕ ਹਾਲਤ ਹੋਰ ਵਿਗੜਦੀ ਗਈ।

ਇਸ ਹਾਦਸੇ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸੁਰੱਖਿਆ ਅਤੇ ਨਿਗਰਾਨੀ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਥਾਣਾ ਇਸਲਾਮਾਬਾਦ ਦੀ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਲ੍ਹ ਅੰਦਰ ਮੌਜੂਦ ਹੋਰ ਕੈਦੀਆਂ ਅਤੇ ਮ੍ਰਿਤਕ ਦੇ ਨੇੜਲੇ ਸਾਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ। ਮੈਡੀਕਲ ਬੋਰਡ ਵੱਲੋਂ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹੀ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਨਸਿਕ ਤਣਾਅ ਅਤੇ ਖ਼ੁਦਕੁਸ਼ੀ ਦੇ ਪਹਿਲੂ ਨੂੰ ਮੁੱਖ ਰੱਖ ਕੇ ਹੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment