ਵੱਡੀ ਖ਼ਬਰ: ਬਿਕਰਮ ਮਜੀਠੀਆ ਵਿਰੁੱਧ ਲੁੱਕ-ਆਊਟ ਨੋਟਿਸ ਜਾਰੀ

 

ਵੱਡੀ ਖ਼ਬਰ: ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਪੰਜਾਬ ਪੁਲਿਸ ਨੇ ਜਾਰੀ ਕੀਤਾ LOC (Look Out Circular); ਦੇਸ਼ ਛੱਡਣ ‘ਤੇ ਲੱਗੀ ਰੋਕ

ਪੁਲਿਸ ਦੇ ਕੰਮ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਦਸਤਾਵੇਜ਼ ਨੁਕਸਾਨਣ ਦੇ ਲੱਗੇ ਗੰਭੀਰ ਇਲਜ਼ਾਮ

ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਵੱਡੀ ਛਾਪੇਮਾਰੀ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ 2026-

ਪੰਜਾਬ ਦੀ ਸਿਆਸਤ ਅਤੇ ਕਾਨੂੰਨ ਵਿਵਸਥਾ ਨਾਲ ਜੁੜੀ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਲੁੱਕ ਆਊਟ ਨੋਟਿਸ (LOC) ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਲੁੱਕ ਆਊਟ ਨੋਟਿਸ (Look Out Circular) ਦੇ ਮੁਤਾਬਕ ਬਿਕਰਮ ਸਿੰਘ ਮਜੀਠੀਆ ਦੇ ਦੇਸ਼ ਛੱਡ ਕੇ ਬਾਹਰ ਜਾਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ, ਤਾਂ ਜੋ ਉਹ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਵਿਦੇਸ਼ ਨਾ ਭੱਜ ਸਕਣ। ਦੇਸ਼ ਦੇ ਸਾਰੇ ਹਵਾਈ ਅੱਡਿਆਂ ਅਤੇ ਬੰਦਰਗਾਹਾਂ ਨੂੰ ਇਸ ਸਬੰਧੀ ਅਲਰਟ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ‘ਤੇ ਪੁਲਿਸ ਦੇ ਕੰਮਾਂ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ‘ਤੇ ਥਾਣੇ ਦੇ ਅੰਦਰ ਵੜ ਕੇ ਸਰਕਾਰੀ ਦਸਤਾਵੇਜ਼ ਪਾੜਨ ਦੇ ਦੋਸ਼ ਹਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਮਜੀਠੀਆ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਦੱਸੇ ਜਾ ਰਹੇ ਹਨ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ।