Join WhatsApp

Join Now

ਵੱਡੀ ਖ਼ਬਰ: ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਮਾਸਟਰਮਾਈਂਡ ਐਨਕਾਊਂਟਰ ‘ਚ ਢੇਰ- ‘ਰੈੱਡ ਅਲਰਟ’ ਜਾਰੀ

On: February 25, 2026 1:35 PM

 

ਵੱਡੀ ਖ਼ਬਰ: ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦਾ ਮਾਸਟਰਮਾਈਂਡ ਐਨਕਾਊਂਟਰ ‘ਚ ਰਣਜੀਤ ਢੇਰ

“ਪੁਲਿਸ ਦਾ ਮਨੋਬਲ ਤੋੜਨ ਲਈ ਪਾਕਿਸਤਾਨ ਨੇ ਰਚੀ ਸੀ ਖ਼ੂਨੀ ਖੇਡ” – SSP ਗੁਰਦਾਸਪੁਰ ਅਤੇ ਪੁਲਿਸ ਅਧਿਕਾਰੀਆਂ ਦਾ ਵੱਡਾ ਖੁਲਾਸਾ

ਗੁਰਦਾਸਪੁਰ 25 ਫਰਵਰੀ 2026:

ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ 48 ਘੰਟਿਆਂ ਦੇ ਅੰਦਰ ਵੱਡੀ ਸਫਲਤਾ ਹਾਸਲ ਕਰਦਿਆਂ ਇਸ ਪਿੱਛੇ ਚੱਲ ਰਹੀ ਪਾਕਿਸਤਾਨੀ ਖੁਫੀਆ ਏਜੰਸੀ (ISI) ਦੀ ਸਾਜ਼ਿਸ਼ ਨੂੰ ਬੇਨਕਾਬ ਕਰ ਦਿੱਤਾ ਹੈ। ਪੁਲਿਸ ਨੇ ਇੱਕ ਮੁੱਖ ਦੋਸ਼ੀ ਰਣਜੀਤ ਸਿੰਘ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ ਹੈ, ਜਦਕਿ ਦੂਜਾ ਗ੍ਰਿਫ਼ਤਾਰ ਹੈ।

ਸੰਦੀਪ ਗੋਇਲ, ਡੀਆਈਜੀ ਅੰਮ੍ਰਿਤਸਰ ਰੇਂਜ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਕੋਈ ਆਮ ਅਪਰਾਧ ਨਹੀਂ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਰਹੱਦ ਪਾਰ ਬੈਠੇ ISI ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਖ਼ਾਸ ਤੌਰ ‘ਤੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ ਤਾਂ ਜੋ ਸੂਬੇ ਵਿੱਚ ਦਹਿਸ਼ਤ ਫੈਲਾਈ ਜਾ ਸਕੇ।

ਗੋਇਲ ਨੇ ਦੱਸਿਆ ਕਿ ਮੁਲਜ਼ਮ ਰਣਜੀਤ ਅਤੇ ਇੰਦਰਜੀਤ ਉਸੇ ਪਿੰਡ ਦੇ ਸਨ, ਜਿਸ ਕਾਰਨ ਉਨ੍ਹਾਂ ਨੇ ਪੁਲਿਸ ਨਾਕੇ ਦੀ ਰੈਕੀ ਕੀਤੀ ਅਤੇ ਆਪਣੇ ਹੀ ਦੋ ਪੁਲਿਸ ਮੁਲਾਜ਼ਮਾਂ ਨੂੰ ਧੋਖੇ ਨਾਲ ਸ਼ਹੀਦ ਕਰ ਦਿੱਤਾ।

ਮੁੱਖ ਮੁਲਜ਼ਮ ਰਣਜੀਤ ਸਿੰਘ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ, ਜਿਸ ਤੋਂ ਬਾਅਦ ਪੂਰੇ ਜ਼ਿਲ੍ਹੇ ਵਿੱਚ ‘ਰੈੱਡ ਅਲਰਟ’ ਜਾਰੀ ਕੀਤਾ ਗਿਆ।

ਸੀਆਈਏ ਇੰਚਾਰਜ ਗੁਰਮੀਤ ਸਿੰਘ ਦੀ ਟੀਮ ਨੇ ਪਿੰਡ ਨੁਸ਼ਹਿਰਾ ਬਹਾਦਰ ਕੋਲ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਮੁਲਜ਼ਮ ਨੇ ਪੁਲਿਸ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾਈ, ਜਿਸ ਵਿੱਚ ਰਣਜੀਤ ਸਿੰਘ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਮੌਕੇ ਤੋਂ ਇੱਕ 30 ਬੋਰ ਪਿਸਤੌਲ, ਚਾਰ ਖਾਲੀ ਖੋਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

SSP ਅਦਿਤਿਆ, SP ਦਵਿੰਦਰ ਚੌਧਰੀ ਅਤੇ CIA ਇੰਚਾਰਜ ਗੁਰਮੀਤ ਸਿੰਘ ਸਮੇਤ ਬਟਾਲਾ ਤੇ ਗੁਰਦਾਸਪੁਰ ਦੇ ਟੈਕਨੀਕਲ ਸੈੱਲਾਂ ਨੇ ਇਸ ਕੇਸ ਨੂੰ ਸੁਲਝਾਉਣ ਲਈ ਦਿਨ-ਰਾਤ ਇੱਕ ਕਰ ਦਿੱਤਾ। ਅਧਿਕਾਰੀਆਂ ਨੇ ਕਿਹਾ, “ਇਹ ਸਾਡੇ ਵਕਾਰ ਦਾ ਸਵਾਲ ਸੀ। ਅਸੀਂ ਆਪਣੇ ਸਾਥੀਆਂ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ।”

 

Leave a Comment