Join WhatsApp

Join Now

ਵੱਡੀ ਖ਼ਬਰ: MP ਅੰਮ੍ਰਿਤਪਾਲ ਨੇ ਇਸ ਪਾਰਟੀ ਨਾਲ ਕੀਤਾ ਗੱਠਜੋੜ

On: April 19, 2026 7:55 AM

 

ਵੱਡੀ ਖ਼ਬਰ: ਅੰਮ੍ਰਿਤਪਾਲ ਨੇ ਇਸ ਪਾਰਟੀ ਨਾਲ ਕੀਤਾ ਗੱਠਜੋੜ

ਚੰਡੀਗੜ੍ਹ, 19 ਅਪ੍ਰੈਲ 2026- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਤੋਂ ਵੱਖ ਹੋਏ, ਅਕਾਲੀ ਦਲ ਪੁਨਰ ਸੁਰਜੀਤ ਦੇ ਨਾਲ ਗੱਠਜੋੜ ਕਰ ਲਿਆ ਹੈ।

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅਤੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੇ ਆਪਸੀ ਮੱਤਭੇਦ ਭੁਲਾ ਕੇ ਗੱਠਜੋੜ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਗੱਠਜੋੜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ “ਪੰਥਕ ਏਕਤਾ ਤਾਲਮੇਲ ਕਮੇਟੀ” ਦਾ ਗਠਨ ਕੀਤਾ ਗਿਆ ਹੈ।

ਤਾਲਮੇਲ ਕਮੇਟੀਆਂ ਦੀ ਪਹਿਲੀ ਅਹਿਮ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਦੋਵੇਂ ਧਿਰਾਂ ਮਿਲ ਕੇ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੀਆਂ।

ਇਸ ਮੌਕੇ ਗੱਠਜੋੜ ਦੇ ਆਗੂਆਂ ਨੇ ਦੱਸਿਆ ਕਿ ਇਹ ਕਦਮ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਹੁਕਮਨਾਮੇ ਦੀ ਭਾਵਨਾ ਤਹਿਤ ਚੁੱਕਿਆ ਗਿਆ ਹੈ, ਜਿਸ ਵਿੱਚ ਪੰਥਕ ਏਕਤਾ ‘ਤੇ ਜ਼ੋਰ ਦਿੱਤਾ ਗਿਆ ਸੀ।

ਇਸ ਨਵੀਂ ਬਣੀ “ਪੰਥਕ ਏਕਤਾ ਤਾਲਮੇਲ ਕਮੇਟੀ” ਦੇ ਕਨਵੀਨਰ ਵਜੋਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੂੰ ਸਰਬਸੰਮਤੀ ਨਾਲ ਨਿਯੁਕਤ ਕੀਤਾ ਗਿਆ ਹੈ।

ਨਿਯੁਕਤੀ ਤੋਂ ਬਾਅਦ ਕਨਵੀਨਰ ਨੇ ਦੋਵਾਂ ਧਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ, “ਪੰਥਕ ਏਕਤਾ ਦਾ ਜੋ ਕਾਰਜ ਅਧੂਰਾ ਪਿਆ ਸੀ, ਉਸ ਦੀ ਸਫਲਤਾ ਵੱਲ ਅੱਜ ਪਹਿਲਾ ਕਦਮ ਚੁੱਕਿਆ ਗਿਆ ਹੈ।

ਸਾਡੀਆਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਕੋਸ਼ਿਸ਼ਾਂ ਨੂੰ ਅੱਜ ਬੂਰ ਪਿਆ ਹੈ। ਸਾਡਾ ਮੁੱਖ ਮਕਸਦ ਸਿੱਖ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਮਜ਼ਬੂਤ ਕਰਨਾ ਹੈ।”

ਗੱਠਜੋੜ ਵੱਲੋਂ ਪੰਜਾਬ ਦੀਆਂ ਸਮੂਹ ਪੰਥਕ, ਸਮਾਜਿਕ-ਧਾਰਮਿਕ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਾਂਝੇ ਮੰਚ ਦਾ ਹਿੱਸਾ ਬਣਨ।

ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸਾਰੀਆਂ ਧਿਰਾਂ ਦਾ ਇੱਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਸੂਬੇ ਦੀ ਬਿਹਤਰੀ ਲਈ ਸਾਂਝੀ ਲੜਾਈ ਲੜੀ ਜਾ ਸਕੇ।

ਇਸ ਗੱਠਜੋੜ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਗਰਮਾ-ਗਰਮੀ ਵਧਣ ਦੀ ਉਮੀਦ ਹੈ, ਕਿਉਂਕਿ ਇਹ ਧਿਰਾਂ ਆਉਣ ਵਾਲੇ ਸਮੇਂ ਵਿੱਚ ਵੱਡੀ ਸਿਆਸੀ ਚੁਣੌਤੀ ਪੇਸ਼ ਕਰ ਸਕਦੀਆਂ ਹਨ।

 

More

News Flash: ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਾਲਾ ਪ੍ਰਸ਼ਾਸਨ ਆਪਣੇ ਹੀ ਦਫ਼ਤਰ ਅੰਦਰ ਫੈਲਾ ਰਿਹੈ ਪ੍ਰਦੂਸ਼ਣ? ਸੰਗਰੂਰ DC ਦਫ਼ਤਰ ਅੰਦਰ ਕੂੜੇ ਦੇ ਢੇਰ ਨੂੰ ਸ਼ਰੇਆਮ ਅੱਗ!

PCS ਪ੍ਰੀਖਿਆਵਾਂ ‘ਚ ਗੜਬੜੀ ਦਾ ਮੁੱਦਾ ਭਖਿਆ! ਪਰਗਟ ਸਿੰਘ ਅਤੇ ਪੀੜਤ ਉਮੀਦਵਾਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੇ ਵੱਡੇ ਖੁਲਾਸੇ

ਵੱਡੀ ਖ਼ਬਰ: ਪੰਜਾਬ ਦਾ ਸਾਬਕਾ ADC ਗ੍ਰਿਫ਼ਤਾਰ!

Punjab Employees Protest: ਪੰਜਾਬ ਦੇ ਮੁਲਾਜ਼ਮਾਂ ਨੇ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਕਿਹਾ- ਕਰਮਚਾਰੀਆਂ ਨੂੰ ਸਿਰਫ਼ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਹੀ ਮਨਜ਼ੂਰ

ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ ‘ਚ DTF ਕਰੇਗੀ ਭਰਵੀਂ ਸ਼ਮੂਲੀਅਤ: ਦਿਗਵਿਜੇ

Teachers Protest! ਸਰਕਾਰੀ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਫੁੱਟਿਆ ਗੁੱਸਾ! ਟੀਚਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ!

Leave a Comment