Join WhatsApp

Join Now

ਵੱਡੀ ਖ਼ਬਰ: MP ਅੰਮ੍ਰਿਤਪਾਲ ਭਲਕੇ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪਹੁੰਚਣਗੇ ਜੱਲੂਪੁਰ ਖੈੜਾ

On: November 19, 2026 9:11 PM

 

ਵੱਡੀ ਖ਼ਬਰ: ਭਲਕੇ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪਿੰਡ ਪਹੁੰਚਣਗੇ MP ਅੰਮ੍ਰਿਤਪਾਲ

ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ 21 ਨਵੰਬਰ ਨੂੰ: ਪਰਿਵਾਰ ਵੱਲੋਂ ਸੰਗਤ ਨੂੰ ਗੁਰਮਤਿ ਮਰਿਆਦਾ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ

ਜੱਲੂਪੁਰ ਖੈੜਾ ਵਿਖੇ 21 ਨਵੰਬਰ ਨੂੰ ਹੋਵੇਗਾ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ, ਅੰਮ੍ਰਿਤਪਾਲ ਸਿੰਘ ਹੋਣਗੇ ਸ਼ਾਮਲ

ਅੰਤਿਮ ਸੰਸਕਾਰ ਮੌਕੇ ਵੱਡੇ ਇਕੱਠ ਦੀ ਸੰਭਾਵਨਾ: ਤਰਸੇਮ ਸਿੰਘ ਵੱਲੋਂ ਪ੍ਰਸ਼ਾਸਨ ਨੂੰ ਆਵਾਜਾਈ ਅਤੇ ਪਾਰਕਿੰਗ ਪ੍ਰਬੰਧਾਂ ਲਈ ਸਹਿਯੋਗ ਦੀ ਮੰਗ

ਅੰਮ੍ਰਿਤਸਰ, 20 ਨਵੰਬਰ 2026: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 21 ਨਵੰਬਰ, ਦਿਨ ਸ਼ਨੀਵਾਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੈੜਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੂਬਾ ਮੀਡੀਆ ਕੋਆਰਡੀਨੇਟਰ ਰਛਪਾਲ ਸਿੰਘ ਵੱਲੋਂ ਸਮੂਹ ਸੰਗਤ ਅਤੇ ਪ੍ਰਸ਼ਾਸਨ ਦੇ ਨਾਮ ਇੱਕ ਵਿਸ਼ੇਸ਼ ਸੁਨੇਹਾ ਜਾਰੀ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਬਿਆਨ ਵਿੱਚ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਾਕ-ਸਬੰਧੀਆਂ ਤੋਂ ਇਲਾਵਾ ਦੇਸ਼ ਭਰ ਵਿੱਚੋਂ ਭਾਈ ਸਾਹਿਬ ਨਾਲ ਸਨੇਹ ਰੱਖਣ ਵਾਲੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਹਨ। ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੋਣ ਲਈ ਵੱਖ-ਵੱਖ ਸੰਤ-ਮਹਾਂਪੁਰਖ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ, ਸਿਆਸੀ ਆਗੂ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਪਿੰਡ ਜੱਲੂਪੁਰ ਖੈੜਾ ਵਿਖੇ ਸ਼ਿਰਕਤ ਕਰਨਗੇ।

ਪਰਿਵਾਰ ਨੇ ਅਪੀਲ ਕੀਤੀ ਹੈ ਕਿ ਇਸ ਮੌਕੇ ਪੂਰਨ ਤੌਰ ‘ਤੇ ਸਹਿਜ, ਸੰਜਮ ਅਤੇ ਚੜ੍ਹਦੀ ਕਲਾ ਦਾ ਸਬੂਤ ਦਿੱਤਾ ਜਾਵੇ। ਇਸ ਮੌਕੇ ਸੰਗਤ ਦੇ ਭਾਰੀ ਇਕੱਠ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਤਰਸੇਮ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਵਿਸ਼ੇਸ਼ ਸਹਿਯੋਗ ਦੀ ਉਮੀਦ ਜਤਾਈ ਹੈ। ਉਨ੍ਹਾਂ ਕਿਹਾ ਕਿ ਬਾਹਰੋਂ ਆਉਣ ਵਾਲੀਆਂ ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਅਤੇ ਇਲਾਕੇ ਵਿੱਚ ਆਵਾਜਾਈ (ਟਰੈਫਿਕ) ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਪ੍ਰਸ਼ਾਸਨ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਬਹੁਤ ਜ਼ਰੂਰੀ ਹਨ, ਤਾਂ ਜੋ ਰਾਹਗੀਰਾਂ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਦੂਜੇ ਪਾਸੇ, ਸੰਗਤਾਂ ਦੀ ਸਹੂਲਤ ਅਤੇ ਸੇਵਾ-ਸੰਭਾਲ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸੇਵਾਦਾਰ ਪੂਰੀ ਤਰ੍ਹਾਂ ਤਾਇਨਾਤ ਰਹਿਣਗੇ। ਪਾਰਟੀ ਦੇ ਵਲੰਟੀਅਰਾਂ ਵੱਲੋਂ ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ ਅਤੇ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਅੰਤ ਵਿੱਚ ਪਰਿਵਾਰ ਅਤੇ ਪ੍ਰਬੰਧਕਾਂ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਦੂਰੋਂ-ਨੇੜਿਓਂ ਪਹੁੰਚਣ ਵਾਲੀਆਂ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨ ਅਤੇ ਸੇਵਾਦਾਰਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਵਿੱਚ ਆਪਣਾ ਪੂਰਨ ਸਹਿਯੋਗ ਦੇਣ, ਤਾਂ ਜੋ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਦੀ ਸਮੁੱਚੀ ਕਾਰਵਾਈ ਅਮਨ-ਸ਼ਾਂਤੀ ਅਤੇ ਗੁਰਮਤਿ ਮਰਿਆਦਾ ਅਨੁਸਾਰ ਸੰਪੰਨ ਹੋ ਸਕੇ।

 

Leave a Comment