Join WhatsApp

Join Now

ਵੱਡੀ ਖ਼ਬਰ: CM ਮਾਨ ਦੇ ਹਲਕੇ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

On: July 8, 2026 10:07 AM

 

ਵੱਡੀ ਖ਼ਬਰ: CM ਮਾਨ ਦੇ ਹਲਕੇ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

CM ਭਗਵੰਤ ਮਾਨ ਦੇ ਹਲਕੇ ਧੂਰੀ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ: ਦੋ ਧੜਿਆਂ ਦੀ ਲੜਾਈ ‘ਚ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਚੌਕ ‘ਚ ਲੱਗਿਆ ਜਾਮ

ਧੂਰੀ (ਸੰਗਰੂਰ), 08 ਜੁਲਾਈ 2026-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਕੱਕੜਵਾਲ ਚੌਕ ਵਿੱਚ ਅਮਨ-ਕਾਨੂੰਨ ਦੀਆਂ ਧੱਜੀਆਂ ਉੱਡਦੀਆਂ ਦੇਖਣ ਨੂੰ ਮਿਲੀਆਂ ਹਨ। ਇੱਥੇ ਦੋ ਧੜਿਆਂ ਵਿਚਾਲੇ ਹੋਈ ਖ਼ੂਨੀ ਲੜਾਈ ਦੌਰਾਨ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਨਿਲ ਕੁਮਾਰ ਪੁੱਤਰ ਲੱਖੀ ਰਾਮ ਅਤੇ ਦੇਵ ਕੁਮਾਰ ਪੁੱਤਰ ਸ਼ਸ਼ੀ ਕੁਮਾਰ ਵਜੋਂ ਹੋਈ ਹੈ, ਜੋ ਕਿ ਧੂਰੀ ਦੇ ਹੀ ਰਹਿਣ ਵਾਲੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਪੁਰਾਣੀ ਰੰਜਿਸ਼ ਜਾਂ ਮਾਮੂਲੀ ਗੱਲ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਤਕਰਾਰ ਸ਼ੁਰੂ ਹੋਈ ਸੀ। ਦੇਖਦੇ ਹੀ ਦੇਖਦੇ ਇਹ ਤਕਰਾਰ ਇੰਨੀ ਵੱਧ ਗਈ ਕਿ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਚੱਲਦੀ ਲੜਾਈ ਵਿੱਚ ਅਨਿਲ ਅਤੇ ਦੇਵ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਧੂਰੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਮੌਜੂਦ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮੌਕੇ ‘ਤੇ ਪਹੁੰਚੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਹੈ, ਜਿਸ ਵਿੱਚੋਂ ਕੁਝ ਹਮਲਾਵਰ ਨੌਜਵਾਨਾਂ ਦੀ ਪਛਾਣ ਹੋ ਚੁੱਕੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਡਾਕਟਰਾਂ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਧਾਰਾਵਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।

ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੂਜੇ ਪਾਸੇ ਇਸ ਦੋਹਰੇ ਕਤਲਕਾਂਡ ਤੋਂ ਬਾਅਦ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਦਾ ਗੁੱਸਾ ਭੜਕ ਗਿਆ। ਗੁੱਸੇ ਵਿੱਚ ਆਏ ਪਰਿਵਾਰ ਨੇ ਕੱਕੜਵਾਲ ਚੌਕ ਵਿੱਚ ਧਰਨਾ ਲਗਾ ਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ।

ਪੀੜਤ ਪਰਿਵਾਰਾਂ ਦੀ ਮੰਗ ਹੈ ਕਿ ਜਿੰਨਾ ਚਿਰ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਉੱਥੋਂ ਧਰਨਾ ਨਹੀਂ ਚੁੱਕਣਗੇ। ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਧੂਰੀ ਮੁੱਖ ਮੰਤਰੀ ਦਾ ਹਲਕਾ ਹੈ, ਜਿੱਥੇ ਹਰ ਵੇਲੇ ਪੁਲਿਸ ਦੀ ਗਸ਼ਤ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਇਸ ਦੇ ਬਾਵਜੂਦ ਦਿਨ-ਦਿਹਾੜੇ ਅਜਿਹੀ ਵਾਰਦਾਤ ਹੋਣਾ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਧਰਨਾਕਾਰੀਆਂ ਨੇ ਇਹ ਵੀ ਦੋਸ਼ ਲਾਇਆ ਕਿ ਇੰਨੀ ਵੱਡੀ ਘਟਨਾ ਹੋਣ ਦੇ ਬਾਵਜੂਦ ਅਜੇ ਤੱਕ ਪੁਲਿਸ ਦਾ ਕੋਈ ਉੱਚ ਅਧਿਕਾਰੀ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਮੌਕੇ ‘ਤੇ ਨਹੀਂ ਪਹੁੰਚਿਆ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment