Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇ-ਕਮਿਸ਼ਨ ਬਕਾਏ ਅਤੇ DA/DR ਮਸਲਿਆਂ ਲਈ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ

On: April 8, 2026 1:48 PM

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇ-ਕਮਿਸ਼ਨ ਬਕਾਏ ਅਤੇ DA/DR ਮਸਲਿਆਂ ਲਈ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ

Punjab Network

ਚੰਡੀਗੜ੍ਹ, 8 ਅਪ੍ਰੈਲ 2026:

ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਿੱਤੀ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਕੈਬਨਿਟ ਸਬ-ਕਮੇਟੀ ਦਾ ਪੁਨਰ ਗਠਨ ਕੀਤਾ ਹੈ।

ਇਹ ਕਮੇਟੀ ਖਾਸ ਤੌਰ ‘ਤੇ ਪੇ-ਕਮਿਸ਼ਨ ਦੇ ਬਕਾਏ (Arrears) ਅਤੇ ਮਹਿੰਗਾਈ ਭੱਤੇ (DA/DR) ਦੇ ਮਸਲਿਆਂ ਦੀ ਡੂੰਘਾਈ ਨਾਲ ਸਮੀਖਿਆ ਕਰੇਗੀ।

ਇਸ ਮੌਕੇ ਨਵੀਂ ਗਠਿਤ ਕੀਤੀ ਕਮੇਟੀ ਦਾ ਹਰਪਾਲ ਸਿੰਘ ਚੀਮਾ (ਵਿੱਤ ਮੰਤਰੀ) ਨੂੰ ਚੇਅਰਮੈਨ ਬਣਾਇਆ ਗਿਆ ਹੈ, ਜਦੋਂਕਿ ਮੈਂਬਰ ਵਜੋਂ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ।

ਕਮੇਟੀ ਦੇ ਮੁੱਖ ਕਾਰਜ, 01.01.2016 ਤੋਂ 30.06.2021 ਤੱਕ ਦੇ ਸੋਧੇ ਹੋਏ ਤਨਖਾਹ/ਪੈਨਸ਼ਨ ਸਕੇਲਾਂ ਦੇ ਬਕਾਏ ਕਾਰਨ ਸਰਕਾਰੀ ਖਜ਼ਾਨੇ ‘ਤੇ ਪੈਣ ਵਾਲੇ ਵਿੱਤੀ ਬੋਝ ਦਾ ਮੁਲਾਂਕਣ ਕਰਨਾ।

ਕੇਂਦਰੀ ਕਰਮਚਾਰੀਆਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲ ਰਹੇ ਲਾਭਾਂ ਅਤੇ 7ਵੇਂ ਕੇਂਦਰੀ ਪੇ-ਕਮਿਸ਼ਨ ਦੇ ਪੈਟਰਨ ‘ਤੇ ਭਰਤੀ ਹੋਏ ਮੁਲਾਜ਼ਮਾਂ ਦੇ ਤਨਖਾਹ ਸਕੇਲਾਂ ਦੀ ਜਾਂਚ ਕਰਨਾ।

ਡਾ. ਸੌਰਭ ਸ਼ਰਮਾ ਦੇ ਕੇਸ ਵਿੱਚ ਮਾਨਯੋਗ ਅਦਾਲਤ ਦੇ ਫੈਸਲੇ ਦੇ ਪ੍ਰਭਾਵਾਂ ਨੂੰ ਵਿਚਾਰਨਾ ਹੈ। ਇਹ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਮੰਤਰੀ ਮੰਡਲ (Council of Ministers) ਨੂੰ ਸੌਂਪੇਗੀ।

 

 

More

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ BDPO ਦਾ ਸੁਪਰਵਾਈਜ਼ਰ 10000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

PCS ਭਰਤੀ ਮਾਮਲੇ ’ਤੇ ਹਾਈਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਬਿਆਨ; ਕਿਹਾ- ਅਦਾਲਤ ਦੀ ਪ੍ਰਕਿਰਿਆ ਦਾ ਪੂਰਾ ਸਤਿਕਾਰ

ਸਿੱਖਿਆ ਵਿਭਾਗ ਦੇ ਫ਼ੈਸਲੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਅਧਿਆਪਕ; 253 ਮਾਸਟਰ ਕਾਡਰ ਅਧਿਆਪਕਾਂ ਨੇ ‘ਟਰਮੀਨੇਸ਼ਨ ਨੋਟਿਸ’ ਵਾਪਸ ਲੈਣ ਦੀ ਕੀਤੀ ਮੰਗ

ਬਾਦਲਾਂ ਦੇ ਰਾਜ ‘ਚ ਬਣਿਆ ‘‘ਬੰਬ ਪਰੂਫ਼’ ਵਾਲਾ ਪੁਲ’ ਵਿਚਾਲੋਂ ਟੁੱਟਿਆ! AAP ਨੇ NHAI ‘ਤੇ ਵੀ ਚੁੱਕੇ ਸਵਾਲ

ਭਾਖੜਾ ਪੁਲ ਟੁੱਟਣ ਪਿੱਛੋਂ ਜਾਗੀ ਭਗਵੰਤ ਮਾਨ ਸਰਕਾਰ; ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਕੀਤੀ ਅਪੀਲ

Punjab Politics: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਵਿਧਾਇਕ ਭਾਜਪਾ ‘ਚ ਸ਼ਾਮਲ

1 thought on “ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇ-ਕਮਿਸ਼ਨ ਬਕਾਏ ਅਤੇ DA/DR ਮਸਲਿਆਂ ਲਈ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ”

Leave a Comment