ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ; ਆਪਣੇ ਸਾਥੀਆਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਹੇ ਸਨ ਉਗਰਾਹਾਂ ਜਥੇਬੰਦੀ ਦੇ ਆਗੂ
Punjab Network
ਸੰਗਰੂਰ/ਸਮਾਣਾ: 18 ਫਰਵਰੀ 2026- ਪੰਜਾਬ ਵਿੱਚ ਕਿਸਾਨੀ ਅੰਦੋਲਨ ਇੱਕ ਵਾਰ ਫਿਰ ਭਖ ਗਿਆ ਹੈ। ਅੱਜ ਸੰਗਰੂਰ ਅਤੇ ਸਮਾਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਸਿੱਧੀ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਧੱਕਾ-ਮੁੱਕੀ ਦੀਆਂ ਦਿਲ ਝੰਝੋੜ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਬੀ.ਕੇ.ਯੂ. ਉਗਰਾਹਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੇ ਫੜੇ ਗਏ ਸਾਥੀ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਅੱਜ ਜਦੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਅਤੇ ਸਮਾਣਾ ਵੱਲ ਕੂਚ ਕਰ ਰਹੇ ਸਨ, ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ।
ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾਏ ਸਨ, ਜਿਨ੍ਹਾਂ ਨੂੰ ਤੋੜਨ ਦੀ ਕੋਸ਼ਿਸ਼ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਤਿੱਖੀ ਝੜਪ ਹੋਈ। ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਕਿਸਾਨਾਂ ਦੇ ਸੱਟਾਂ ਲੱਗਣ ਦੀ ਵੀ ਖ਼ਬਰ ਹੈ।
ਹੈਰਾਨੀ ਅਤੇ ਦੁੱਖ ਦੀ ਗੱਲ ਇਹ ਰਹੀ ਕਿ ਪੁਲਿਸ ਨੇ ਕਈ ਬਜ਼ੁਰਗ ਕਿਸਾਨਾਂ ਨੂੰ ਵੀ ਬੇਰਹਿਮੀ ਨਾਲ ਘਸੀਟਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਟਕਰਾਅ ਕਾਰਨ ਇਲਾਕੇ ਦੀਆਂ ਮੁੱਖ ਸੜਕਾਂ ‘ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਕਿਸਾਨਾਂ ਨੇ ਸੜਕਾਂ ‘ਤੇ ਧਰਨਾ ਲਗਾ ਦਿੱਤਾ ਹੈ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।
ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।
ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ






