Join WhatsApp

Join Now

ਵੱਡੀ ਖ਼ਬਰ: ਸਿੱਖਿਆ ਵਿਭਾਗ ‘ਚ ਮਰਜ ਕਰਨ ਦੀ ਮੰਗ ਕਰਦੇ NSQF ਅਧਿਆਪਕਾਂ ‘ਤੇ ਪੁਲਿਸ ਵੱਲੋਂ ਭਾਰੀ ਲਾਠੀਚਾਰਜ, ਕਈ ਗ੍ਰਿਫ਼ਤਾਰ

On: August 1, 2026 6:14 PM

 

ਵੱਡੀ ਖ਼ਬਰ: ਸਿੱਖਿਆ ਵਿਭਾਗ ‘ਚ ਮਰਜ ਕਰਨ ਦੀ ਮੰਗ ਕਰਦੇ NSQF ਅਧਿਆਪਕਾਂ ‘ਤੇ ਪੁਲਿਸ ਵੱਲੋਂ ਭਾਰੀ ਲਾਠੀਚਾਰਜ, ਕਈ ਗ੍ਰਿਫ਼ਤਾਰ

ਸੰਗਰੂਰ ‘ਚ CM ਆਵਾਸ ਵੱਲ ਵਧ ਰਹੇ NSQF ਅਧਿਆਪਕਾਂ ‘ਤੇ ਪੁਲਿਸ ਦਾ ਤਸ਼ੱਦਦ, ਭਾਰੀ ਲਾਠੀਚਾਰਜ ਤੋਂ ਬਾਅਦ ਕਈ ਗ੍ਰਿਫ਼ਤਾਰ; DTF ਨੇ ਕੀਤੀ ਸਖ਼ਤ ਨਿਖੇਧੀ

‘ਧਰਨਿਆਂ ‘ਚੋਂ ਨਿਕਲੀ ਸਰਕਾਰ ਹੁਣ ਹੱਕ ਮੰਗਦੇ ਅਧਿਆਪਕਾਂ ‘ਤੇ ਢਾਹ ਰਹੀ ਜ਼ੁਲਮ’- ਸੰਗਰੂਰ ਲਾਠੀਚਾਰਜ ‘ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦਾ ਵੱਡਾ ਹਮਲਾ

ਸੰਗਰੂਰ ‘ਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ NSQF ਅਧਿਆਪਕਾਂ ‘ਤੇ ਪੁਲਿਸ ਵਲੋਂ ਭਾਰੀ ਲਾਠੀਚਾਰਜ, ਗ੍ਰਿਫ਼ਤਾਰੀਆਂ ਤੋਂ ਬਾਅਦ DTF ਨੇ ਖੋਲ੍ਹਿਆ ਮੋਰਚਾ

ਸੰਗਰੂਰ, 1 ਅਗਸਤ 2026-

ਪੰਜਾਬ ਦੇ ਸੰਗਰੂਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ NSQF ਅਧਿਆਪਕਾਂ ਉੱਪਰ ਪੁਲਿਸ ਪ੍ਰਸ਼ਾਸਨ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਇਹ ਅਧਿਆਪਕ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਨ, ਜਿੱਥੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਦੌਰਾਨ ਸਥਿਤੀ ਤਣਾਅਪੂਰਨ ਹੋ ਗਈ ਅਤੇ ਪੁਲਿਸ ਨੇ ਅਧਿਆਪਕਾਂ ਉੱਤੇ ਭਾਰੀ ਲਾਠੀਚਾਰਜ ਕਰ ਦਿੱਤਾ।

ਇਸ ਘਟਨਾ ਦੌਰਾਨ ਕਈ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਥਾਣਿਆਂ ਵਿੱਚ ਭੇਜ ਦਿੱਤਾ ਗਿਆ ਹੈ। NSQF ਅਧਿਆਪਕ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਕੰਪਨੀਆਂ ਦੇ ਠੇਕੇਦਾਰੀ ਨਿਜ਼ਾਮ ਵਿੱਚੋਂ ਕੱਢ ਕੇ ਪੂਰੇ ਸੇਵਾ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਸਿੱਧੇ ਤੌਰ ‘ਤੇ ਮਰਜ਼ (ਸ਼ਾਮਲ) ਕੀਤਾ ਜਾਵੇ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਉਹ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਤਕਨੀਕੀ ਅਤੇ ਵਪਾਰਕ ਸਿੱਖਿਆ ਦੇ ਰਹੇ ਹਨ, ਪਰ ਸਰਕਾਰ ਅਤੇ ਕੰਪਨੀਆਂ ਵੱਲੋਂ ਉਨ੍ਹਾਂ ਦਾ ‘ਆਰਥਿਕ ਸ਼ੋਸ਼ਣ’ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਾ ਦੋਸ਼ ਹੈ ਕਿ ਕਈ ਵਾਰ ਆਸ਼ਵਾਸਨ ਮਿਲਣ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋਣਾ ਪਿਆ। NSQF ਅਧਿਆਪਕਾਂ ‘ਤੇ ਹੋਏ ਇਸ ਸਰਕਾਰੀ ਜ਼ਬਰ ਦੀ ‘ਡੈਮੋਕ੍ਰੇਟਿਕ ਟੀਚਰਜ਼ ਫਰੰਟ’ (DTF) ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। DTF ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕ ਮੰਗ ਰਹੇ ਅਧਿਆਪਕਾਂ ‘ਤੇ ਡਾਂਗਾਂ ਵਰ੍ਹਾਉਣਾ ਅਤਿਅੰਤ ਨਿੰਦਣਯੋਗ ਅਤੇ ਗੈਰ-ਜਮਹੂਰੀ ਕਾਰਾ ਹੈ।

ਆਗੂਆਂ ਨੇ ਸਰਕਾਰ ‘ਤੇ ਤਨਜ਼ ਕੱਸਦਿਆਂ ਕਿਹਾ, “ਪੰਜਾਬ ਦੀ ਇਹ ਸਰਕਾਰ ਖੁਦ ਧਰਨਿਆਂ ਅਤੇ ਪ੍ਰਦਰਸ਼ਨਾਂ ਵਿੱਚੋਂ ਨਿਕਲ ਕੇ ਸੱਤਾ ਵਿੱਚ ਆਈ ਹੈ, ਪਰ ਅੱਜ ਇਹੋ ਸਰਕਾਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਅਧਿਆਪਕਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ‘ਤੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਧਿਆਪਕਾਂ ਨਾਲ ਕੀਤਾ ਜਾ ਰਿਹਾ ਇਹ ਵਿਵਹਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਿਰਾਸਤ ਵਿੱਚ ਲਏ ਗਏ ਅਤੇ ਵੱਖ-ਵੱਖ ਥਾਣਿਆਂ ਵਿੱਚ ਬੰਦ ਕੀਤੇ ਗਏ ਸਮੂਹ NSQF ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਤੁਰੰਤ ਰਿਹਾ ਕੀਤਾ ਜਾਵੇ। NSQF ਅਧਿਆਪਕਾਂ ਦੀ ਜਾਇਜ਼ ਮੰਗ ਨੂੰ ਮੰਨਦੇ ਹੋਏ ਉਨ੍ਹਾਂ ਨੂੰ ਪੂਰੇ ਲਾਭਾਂ ਸਮੇਤ ਜਲਦ ਤੋਂ ਜਲਦ ਸਿੱਖਿਆ ਵਿਭਾਗ ਵਿੱਚ ਪੱਕੇ ਤੌਰ ‘ਤੇ ਮਰਜ਼ ਕੀਤਾ ਜਾਵੇ। ਅਧਿਆਪਕਾਂ ‘ਤੇ ਬਿਨਾਂ ਵਜ੍ਹਾ ਲਾਠੀਚਾਰਜ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

DTF ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਗ੍ਰਿਫ਼ਤਾਰ ਕੀਤੇ ਅਧਿਆਪਕਾਂ ਨੂੰ ਤੁਰੰਤ ਰਿਹਾ ਨਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਪੰਜਾਬ ਭਰ ਦੀਆਂ ਅਧਿਆਪਕ ਜਥੇਬੰਦੀਆਂ ਇੱਕਜੁੱਟ ਹੋ ਕੇ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment