Join WhatsApp

Join Now

Big News: ਪ੍ਰੋ. ਭੁੱਲਰ ਦੀ ਰਿਹਾਈ ਅਰਜ਼ੀ ਰੱਦ; SRB ਨੇ ਲਿਆ ਫੈਸਲਾ

On: February 10, 2026 12:38 PM

 

ਵੱਡੀ ਖ਼ਬਰ: ਪ੍ਰੋਫੈਸਰ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਅਰਜ਼ੀ ਰੱਦ; SRB ਨੇ ਲਿਆ ਫੈਸਲਾ

ਸ੍ਰੀ ਅੰਮ੍ਰਿਤਸਰ/ਦਿੱਲੀ 10 ਫਰਵਰੀ 2026:

ਪਿਛਲੇ 33 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀਆਂ ਉਮੀਦਾਂ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ।

ਦਿੱਲੀ ਦੇ ਸਜ਼ਾ ਸਮੀਖਿਆ ਬੋਰਡ (Sentence Review Board – SRB) ਨੇ ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਪਾਈ ਗਈ ਪਟੀਸ਼ਨ ਨੂੰ ਮੁੜ ਤੋਂ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਨੌਵੀਂ ਵਾਰ ਹੈ ਜਦੋਂ ਉਨ੍ਹਾਂ ਦੀ ਰਿਹਾਈ ਦੀ ਅਰਜ਼ੀ ਖਾਰਜ ਕੀਤੀ ਗਈ ਹੈ।

ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਉਮਰ ਕੈਦ ਕੱਟ ਰਹੇ 51 ਕੈਦੀਆਂ ਦੇ ਮਾਮਲਿਆਂ ‘ਤੇ ਵਿਚਾਰ ਕੀਤਾ ਗਿਆ। ਇਸ ਮੀਟਿੰਗ ਦੌਰਾਨ ਬੋਰਡ ਨੇ ਪ੍ਰੋਫੈਸਰ ਭੁੱਲਰ ਸਮੇਤ 25 ਉਮਰ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ।

ਪ੍ਰੋਫੈਸਰ ਭੁੱਲਰ 1993 ਵਿੱਚ ਦਿੱਲੀ ਵਿੱਚ ਹੋਏ ਇੱਕ ਬੰਬ ਧਮਾਕੇ ਦੇ ਦੋਸ਼ੀ ਹਨ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ। ਪ੍ਰੋਫੈਸਰ ਭੁੱਲਰ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ‘ਤੇ ਬਿਮਾਰ ਹਨ। ਉਹ ਇਸ ਵੇਲੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਅਧੀਨ ਹਨ।

ਖ਼ਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਸਬੰਧਿਤ ਰਹੇ ਪ੍ਰੋਫੈਸਰ ਭੁੱਲਰ ਨੂੰ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਸਿੱਖ ਜਥੇਬੰਦੀਆਂ ਵਿੱਚ ਰੋਸ

ਪ੍ਰੋਫੈਸਰ ਭੁੱਲਰ ਦੀ ਰਿਹਾਈ ਦੀ ਅਰਜ਼ੀ ਵਾਰ-ਵਾਰ ਰੱਦ ਹੋਣ ਕਾਰਨ ਸਿੱਖ ਜਥੇਬੰਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਥਕ ਧਿਰਾਂ ਲਗਾਤਾਰ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ, ਖ਼ਾਸ ਕਰਕੇ ਉਨ੍ਹਾਂ ਦੀ ਮਾੜੀ ਸਿਹਤ ਨੂੰ ਮੁੱਖ ਰੱਖਦਿਆਂ ਹਮਦਰਦੀ ਦੀ ਅਪੀਲ ਕੀਤੀ ਜਾ ਰਹੀ ਹੈ।

 

Leave a Comment