ਵੱਡੀ ਖ਼ਬਰ: ਪੰਜਾਬ ਕੈਬਨਿਟ ਨੇ ਬਣਾਈਆਂ ADC ਦੀਆਂ ਨਵੀਆਂ ਪੋਸਟਾਂ! ਮਿਲੀ ਮਨਜ਼ੂਰੀ

On: ਜੂਨ 22, 2026 1:34 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਕੈਬਨਿਟ ਨੇ ਬਣਾਈਆਂ ADC ਦੀਆਂ ਨਵੀਆਂ ਪੋਸਟਾਂ! ਮਿਲੀ ਮਨਜ਼ੂਰੀ

ਚੰਡੀਗੜ੍ਹ, 22 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਬੇਹੱਦ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਬੂਰ ਪਵੇਗਾ।

ਚੀਮਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ, ਮੁਕੇਰੀਆਂ, ਟਾਂਡਾ, ਗੜ੍ਹਦੀਵਾਲਾ, ਤਲਵਾੜਾ ਅਤੇ ਹਾਜੀਪੁਰ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਇੱਕ ਨਵੀਂ ਏ.ਡੀ.ਸੀ. (ADC) ਦੀ ਪੋਸਟ ਕ੍ਰੀਏਟ ਕੀਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਲੋਕਾਂ ਨੂੰ ਜਲੰਧਰ ਪਾਰ ਕਰਕੇ ਕਪੂਰਥਲੇ ਜਾਣ ਦੀ ਮੁਸ਼ਕਲ ਤੋਂ ਨਿਜਾਤ ਦਿਵਾਉਣ ਲਈ ਫਗਵਾੜਾ ਵਿੱਚ ਵੀ ਸੁਤੰਤਰ ਤੌਰ ‘ਤੇ ਏ.ਡੀ.ਸੀ. ਦੀ ਪੋਸਟ ਕਾਇਮ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਉਦਯੋਗ ਜਗਤ ਅਤੇ ਪ੍ਰਸ਼ਾਸਨਿਕ ਢਾਂਚੇ ਲਈ ਅਹਿਮ ਫੈਸਲੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਉਦਯੋਗਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ। ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ 1978 ਤੋਂ ਲੈ ਕੇ 2003 ਤੱਕ ਦੀਆਂ ਵੱਖ-ਵੱਖ ਉਦਯੋਗਿਕ ਪਾਲਸੀਆਂ ਤਹਿਤ ਚੱਲਣ ਵਾਲੀਆਂ ਅਤੇ ਬਾਅਦ ਵਿੱਚ ਬੰਦ ਹੋ ਚੁੱਕੀਆਂ ਲਗਭਗ 99 ਉਦਯੋਗਿਕ ਇਕਾਈਆਂ (Industrial Units) ਨੂੰ ਸਰਕਾਰ ਨੇ ਸਬਸਿਡੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ, ਤਾਂ ਜੋ ਕਾਰੋਬਾਰੀਆਂ ਨੂੰ ਆ ਰਹੀਆਂ ਦਿੱਕਤਾਂ ਦੂਰ ਕੀਤੀਆਂ ਜਾ ਸਕਣ।

 

Join WhatsApp

Join Now

Leave a Comment