Join WhatsApp

Join Now

Punjab Cabinet Meeting! ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ; ਕਈ ਫ਼ੈਸਲਿਆਂ ‘ਤੇ ਲੱਗੀ ਸਕਦੀ ਮੋਹਰ

On: October 4, 2026 7:51 PM

 

Punjab Cabinet Meeting! ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ; ਕਈ ਫ਼ੈਸਲਿਆਂ ‘ਤੇ ਲੱਗੀ ਸਕਦੀ ਮੋਹਰ- 5 ਅਕਤੂਬਰ ਨੂੰ ਦੁਪਹਿਰ 2 ਵਜੇ ਜੁੜੇਗੀ ਪੰਜਾਬ ਕੈਬਨਿਟ, ਤਿਉਹਾਰਾਂ ਦੇ ਸੀਜ਼ਨ ‘ਚ ਮਿਲੇਗਾ ਵੱਡਾ ਤੋਹਫ਼ਾ? ਜਾਣੋ ਕੱਲ੍ਹ ਦੀ ਕੈਬਨਿਟ ਮੀਟਿੰਗ ਬਾਰੇ ਪੂਰੀ ਅਪਡੇਟ

ਚੰਡੀਗੜ੍ਹ, 4 ਅਕਤੂਬਰ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet Meeting) ਦੀ ਇੱਕ ਬਹੁਤ ਹੀ ਮਹੱਤਵਪੂਰਨ ਮੀਟਿੰਗ ਭਲਕੇ ਯਾਨੀ 5 ਅਕਤੂਬਰ, ਦਿਨ ਸੋਮਵਾਰ ਨੂੰ ਸੱਦੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਅਹਿਮ ਮੀਟਿੰਗ ਦੁਪਹਿਰੇ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ ਸ਼ਾਮਲ ਹੋਣਗੇ ਅਤੇ ਰਾਜ ਦੇ ਵਿਕਾਸ ਨਾਲ ਜੁੜੇ ਕਈ ਪ੍ਰਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਹਿੱਤ ਨਾਲ ਜੁੜੇ ਕਈ ਵੱਡੇ ਅਤੇ ਮਹੱਤਵਪੂਰਨ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਸਰਕਾਰ ਦੇ ਏਜੰਡੇ ਵਿੱਚ ਖੇਤੀਬਾੜੀ, ਉਦਯੋਗ, ਰੋਜ਼ਗਾਰ ਅਤੇ ਰਾਜ ਦੀ ਵਿੱਤੀ ਸਥਿਤੀ ਵਰਗੇ ਅਹਿਮ ਵਿਸ਼ੇ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਵੀਆਂ ਨੀਤੀਆਂ ਜਾਂ ਯੋਜਨਾਵਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ‘ਤੇ ਨਜ਼ਰਾਂ!

ਇਸ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਹੋਣ ਦੀ ਪੂਰੀ ਸੰਭਾਵਨਾ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਲਗਾਤਾਰ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ‘ਤੇ ਦਬਾਅ ਬਣਾਇਆ ਜਾ ਰਿਹਾ ਹੈ। ਅਜਿਹੇ ਵਿੱਚ ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੋਈ ਵੱਡਾ ਕਦਮ ਚੁੱਕ ਸਕਦੀ ਹੈ, ਇਸ ਨਾਲ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।

ਜ਼ਿਕਰਯੋਗ ਹੈ ਕਿ ਅਕਤੂਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਤਿਉਹਾਰਾਂ ਦਾ ਸੀਜ਼ਨ (Festival Season) ਸ਼ੁਰੂ ਹੋ ਚੁੱਕਾ ਹੈ। ਦੀਵਾਲੀ, ਦੁਸਹਿਰਾ ਅਤੇ ਹੋਰ ਤਿਉਹਾਰਾਂ ਦੇ ਇਸ ਮੌਕੇ ‘ਤੇ ਆਮ ਤੌਰ ‘ਤੇ ਸਰਕਾਰਾਂ ਲੋਕਾਂ ਅਤੇ ਕਰਮਚਾਰੀਆਂ ਲਈ ਕੁਝ ਰਾਹਤ ਭਰੇ ਐਲਾਨ ਕਰਦੀਆਂ ਹਨ। ਇਸੇ ਲੜੀ ਦੇ ਤਹਿਤ ਕਿਆਸ ਲਗਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਨਾਗਰਿਕਾਂ ਅਤੇ ਮੁਲਾਜ਼ਮਾਂ ਲਈ ਕੁਝ ਵੱਡੇ ਤੋਹਫ਼ਿਆਂ ਦਾ ਐਲਾਨ ਕਰ ਸਕਦੀ ਹੈ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੀ ਸਰਕਾਰ ਨੇ ਮੁਲਾਜ਼ਮ ਹਿੱਤਾਂ ਦਾ ਧਿਆਨ ਰੱਖਦੇ ਹੋਏ ਅਹਿਮ ਫੈਸਲਾ ਲਿਆ ਸੀ। ਪਿਛਲੀ ਮੀਟਿੰਗ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA – Dearness Allowance) ਵਿੱਚ ਵਾਧਾ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਸੀ। ਹੁਣ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਵੀ ਰਾਜ ਦੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਕਾਫੀ ਉਮੀਦਾਂ ਹਨ।

 

More

Chandigarh: ‘ਪੰਜਾਬ ਦਾ ਇਤਿਹਾਸ’ ਪੁਸਤਕ ਰਿਲੀਜ਼; ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਲਗਭਗ 90 ਫੀਸਦੀ ਕੁਰਬਾਨੀਆਂ ਦਿੱਤੀਆਂ

Sangrur News: ਜਵਾਬ ਤਾਂ ਤੈਨੂੰ ਦੇਣਾ ਪਵੇਗਾ ਸਰਕਾਰੇ! ਮਾਪਿਆਂ ਨੂੰ ਥਾਣੇ ‘ਚ ਡੱਕ ਕੇ ਮਜ਼ਦੂਰ ਦੀ ਲਾਸ਼ ਦਾ ਜਬਰੀ ਸੰਸਕਾਰ ਕਰਨ ਵਿਰੁੱਧ ਪੰਜਾਬ ਭਰ ‘ਚ ਅਰਥੀ ਫੂਕ ਮੁਜ਼ਾਹਰੇ; 7 ਅਕਤੂਬਰ ਨੂੰ DC ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋਣ ਦਾ ਸੱਦਾ

Punjab News: ਭਗਵੰਤ ਮਾਨ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਨਾਂਹ? ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼!

Computer Teachers Protest! ਹਾਈਕੋਰਟ ਨੇ ਕੰਪਿਊਟਰ ਅਧਿਆਪਕਾਂ ਦੇ ਹੱਕ ‘ਚ ਸੁਣਾਇਆ ਸੀ ਫ਼ੈਸਲਾ; ਪਰ AAP ਸਰਕਾਰ ਟੀਚਰਾਂ ਖਿਲਾਫ਼ ਪਹੁੰਚ ਗਈ ਸੁਪਰੀਮ ਕੋਰਟ

ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਬੇਨਕਾਬ; AK-47 ਰਾਈਫ਼ਲ ਅਤੇ ਦੋ ਹੈਂਡ ਗ੍ਰਨੇਡਾਂ ਸਮੇਤ ਸ਼ੱਕੀ ਗ੍ਰਿਫ਼ਤਾਰ

Punjab ‘ਚ ਵੱਡੀ ਵਾਰਦਾਤ; ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Leave a Comment