ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਹੰਗਾਮੀ ਮੀਟਿੰਗ! ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

 

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਹੰਗਾਮੀ ਮੀਟਿੰਗ; ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

Punjab Network

ਚੰਡੀਗੜ੍ਹ 28 ਅਪ੍ਰੈਲ 2026: ਪੰਜਾਬ ਸਰਕਾਰ ਨੇ ਅੱਜ ਮੰਤਰੀ ਪਰਿਸ਼ਦ (ਕੈਬਨਿਟ) ਦੀ ਇੱਕ ਅਹਿਮ ਮੀਟਿੰਗ ਬੁਲਾਈ ਕੀਤੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਦੁਪਹਿਰ ਦੁਪਹਿਰ 03:30 ਵਜੇ 28 ਅਪ੍ਰੈਲ 2026 (ਦਿਨ ਮੰਗਲਵਾਰ) ਹੋਵੇਗੀ।

ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਨੋਟਿਸ ਅਨੁਸਾਰ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਮੂਹ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਹਾਜ਼ਰ ਹੋਣ ਦੀ ਬੇਨਤੀ ਕੀਤੀ ਹੈ।

ਕੀ ਹੋ ਸਕਦੇ ਹਨ ਮੁੱਖ ਏਜੰਡੇ?

ਹਾਲਾਂਕਿ ਮੀਟਿੰਗ ਦਾ ਅਧਿਕਾਰਤ ਏਜੰਡਾ ਬਾਅਦ ਵਿੱਚ ਜਾਰੀ ਕੀਤੇ ਜਾਣ ਦੀ ਗੱਲ ਕਹੀ ਗਈ ਹੈ, ਪਰ ਸੂਤਰਾਂ ਅਨੁਸਾਰ ਸੂਬੇ ਵਿੱਚ ਚੱਲ ਰਹੇ ਮੌਜੂਦਾ ਮੁੱਦਿਆਂ ‘ਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਸੂਬੇ ਵਿੱਚ ਵਧ ਰਹੀ ਗਰਮੀ ਅਤੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਕੋਈ ਵੱਡੀ ਰਣਨੀਤੀ ਬਣਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਵਿਭਾਗਾਂ ਵਿੱਚ ਨੌਕਰੀਆਂ ਕੱਢਣ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ। ਕੁਝ ਨਵੇਂ ਪ੍ਰਸ਼ਾਸਨਿਕ ਫੈਸਲਿਆਂ ਅਤੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

ਇਸ ਮੀਟਿੰਗ ‘ਤੇ ਸਾਰੇ ਸਿਆਸੀ ਹਲਕਿਆਂ ਅਤੇ ਆਮ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਪੰਜਾਬੀਆਂ ਲਈ ਕੁਝ ਰਾਹਤ ਭਰੇ ਐਲਾਨ ਕੀਤੇ ਜਾਣ ਦੀ ਉਮੀਦ ਹੈ।