ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 1 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ; ਕਈ ਫ਼ੈਸਲਿਆਂ ‘ਤੇ ਲੱਗੇਗੀ ਮੋਹਰ\
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਵੇਗੀ ਮੰਤਰੀ ਮੰਡਲ ਦੀ ਬੈਠਕ- ਸੂਬੇ ਦੇ ਕਈ ਅਹਿਮ ਅਤੇ ਲਟਕਦੇ ਮਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 28 ਜੂਨ 2026-
ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨਿਕ ਹਲਕਿਆਂ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (ਮੰਤਰੀ ਮੰਡਲ) ਦੀ ਇੱਕ ਬੇਹੱਦ ਅਹਿਮ ਮੀਟਿੰਗ ਆਉਂਦੀ 1 ਜੁਲਾਈ ਨੂੰ ਸੱਦੀ ਗਈ ਹੈ।
ਇਹ ਉੱਚ ਪੱਧਰੀ ਬੈਠਕ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਹੋਵੇਗੀ।

ਸੂਤਰਾਂ ਮੁਤਾਬਕ, ਇਸ ਅਹਿਮ ਮੀਟਿੰਗ ਦੌਰਾਨ ਪੰਜਾਬ ਅਤੇ ਜਨਤਾ ਨਾਲ ਜੁੜੇ ਕਈ ਵੱਡੇ ਅਤੇ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਦੇ ਏਜੰਡੇ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਨਵੀਆਂ ਨੀਤੀਆਂ, ਰੁਜ਼ਗਾਰ ਦੇ ਮੌਕੇ ਅਤੇ ਸੂਬੇ ਦੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਚੋਣਾਂ ਦੇ ਮੌਜੂਦਾ ਮਾਹੌਲ ਅਤੇ ਸੂਬੇ ਦੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਸੱਦੀ ਗਈ ਇਸ ਬੈਠਕ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਇਸ ਮੀਟਿੰਗ ‘ਚ ਲਏ ਜਾਣ ਵਾਲੇ ਫੈਸਲਿਆਂ ‘ਤੇ ਟਿਕੀਆਂ ਹੋਈਆਂ ਹਨ।
















