ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਭਲਕੇ ਹੋਵੇਗੀ ਅਹਿਮ ਮੀਟਿੰਗ!; ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ
ਮੁੱਖ ਮੰਤਰੀ ਰਿਹਾਇਸ਼ ਵਿਖੇ ਜੁੜੇਗਾ ਮੰਤਰੀ ਪ੍ਰੀਸ਼ਦ ਦਾ ਦਰਬਾਰ; ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
Punjab Network
ਚੰਡੀਗੜ੍ਹ, 29 ਮਈ 2026– ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਪੱਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਲਕੇ ਯਾਨੀ 30 ਮਈ 2026 (ਦਿਨ ਸ਼ਨਿੱਚਰਵਾਰ) ਨੂੰ ਪੰਜਾਬ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ।
ਮੁੱਖ ਸਕੱਤਰ ਕੇ. ਪੀ. ਸਿਨਹਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਮੰਤਰੀ ਪ੍ਰੀਸ਼ਦ ਦੀ ਇਹ ਅਹਿਮ ਮੀਟਿੰਗ ਦੁਪਹਿਰ 12:00 ਵਜੇ ਮੁੱਖ ਮੰਤਰੀ ਰਿਹਾਇਸ਼ (ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ) ਵਿਖੇ ਹੋਵੇਗੀ।

ਸਰਕਾਰ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਮੀਟਿੰਗ ਦਾ ਅਧਿਕਾਰਤ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਕਈ ਨਵੀਂਆਂ ਸਰਕਾਰੀ ਨੀਤੀਆਂ ‘ਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਮੁੱਖ ਸਕੱਤਰ ਦੇ ਦਫ਼ਤਰ ਵੱਲੋਂ ਇਸ ਮੀਟਿੰਗ ਸਬੰਧੀ ਪੱਤਰ ਮੁੱਖ ਮੰਤਰੀ ਪੰਜਾਬ, ਸਮੂਹ ਕੈਬਨਿਟ ਮੰਤਰੀਆਂ, ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਕੇ ਮੀਟਿੰਗ ਵਿੱਚ ਲਾਜ਼ਮੀ ਤੌਰ ‘ਤੇ ਹਾਜ਼ਰ ਹੋਣ ਦੀ ਬੇਨਤੀ ਕੀਤੀ ਗਈ ਹੈ।
ਇਸ ਤੋਂ ਇਲਾਵਾ, ਸ਼ਨਿੱਚਰਵਾਰ ਨੂੰ ਹੋਣ ਵਾਲੀ ਇਸ ਹਾਈ-ਪ੍ਰੋਫਾਈਲ ਮੀਟਿੰਗ ‘ਤੇ ਹੁਣ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਸਰਕਾਰ ਵੱਲੋਂ ਲੋਕ ਹਿਤ ਵਿੱਚ ਕਿਹੜੇ ਵੱਡੇ ਐਲਾਨ ਕੀਤੇ ਜਾਂਦੇ ਹਨ।






