Join WhatsApp

Join Now

ਵੱਡੀ ਖ਼ਬਰ: ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ! ਪੜ੍ਹੋ ਪੂਰਾ ਮਾਮਲਾ

On: July 21, 2026 4:13 PM

 

 

ਵੱਡੀ ਖ਼ਬਰ: ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ! CJP ਦੀਆਂ ਮੰਗਾਂ ਨੂੰ ਲੈ ਕਾਂਗਰਸ ਦਾ ਵੱਡਾ ਪ੍ਰਦਰਸ਼ਨ! ਚੰਨੀ ਤੇ ਰੰਧਾਵਾ ਸਮੇਤ ਕਈ ਦਿੱਗਜ ਲੀਡਰ ਹਿਰਾਸਤ ‘ਚ

ਨਵੀਂ ਦਿੱਲੀ, 21 ਜੁਲਾਈ 2026- ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਉਸ ਵੇਲੇ ਸਿਆਸੀ ਭੂਚਾਲ ਆ ਗਿਆ ਜਦੋਂ CJP ਦੀਆਂ ਮੰਗਾਂ ਨੂੰ ਲੈ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ। ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ‘ਤੇ ਹੋਏ ਕਥਿਤ ਅੱਤਿਆਚਾਰਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਦੇ ਵਿਰੋਧ ਵਿੱਚ ਕਾਂਗਰਸ ਲੀਡਰਸ਼ਿਪ ਪ੍ਰਧਾਨ ਮੰਤਰੀ ਨਿਵਾਸ (7, ਲੋਕ ਕਲਿਆਣ ਮਾਰਗ) ਦਾ ਘੇਰਾਓ ਕਰਨ ਲਈ ਸੜਕਾਂ ‘ਤੇ ਉੱਤਰੀ।

ਇਸ ਪ੍ਰਦਰਸ਼ਨ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਜ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪਵਨ ਖੇੜਾ ਦੇ ਨਾਲ-ਨਾਲ MP ਚਰਨਜੀਤ ਸਿੰਘ ਚੰਨੀ ਅਤੇ MP ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਾਂਗਰਸ ਦੇ ਕਈ ਹੋਰ ਵੱਡੇ ਆਗੂ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਨਿਵਾਸ ਵੱਲ ਵਧਣ ਤੋਂ ਰੋਕਣ ਲਈ ਦਿੱਲੀ ਪੁਲਿਸ ਨੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ। ਜਦੋਂ ਲੀਡਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਪੰਜਾਬ ਦੇ ਦਿੱਗਜ ਲੀਡਰਾਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਕਈ ਹੋਰ ਸੰਸਦ ਮੈਂਬਰਾਂ ਨੂੰ ਹਿਰਾਸਤ (Detain) ਵਿੱਚ ਲੈ ਲਿਆ।

ਪ੍ਰਦਰਸ਼ਨ ਦੌਰਾਨ ਅਤੇ ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, “ਅਸੀਂ ਬੀਤੇ ਦਿਨ ਨੌਜਵਾਨ ਵਿਦਿਆਰਥੀਆਂ ‘ਤੇ ਹੋਈ ਬੇਰਹਿਮੀ ਅਤੇ ਅੱਤਿਆਚਾਰ ਦਾ ਜਵਾਬ ਮੰਗਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਵੱਲ ਮਾਰਚ ਕੀਤਾ ਹੈ। ਕੇਂਦਰ ਸਰਕਾਰ ਇਸ ਮੁੱਦੇ ‘ਤੇ ਕੋਈ ਵੀ ਜਵਾਬਦੇਹੀ ਤੈਅ ਨਹੀਂ ਕਰਨਾ ਚਾਹੁੰਦੀ ਅਤੇ ਨਾ ਹੀ ਸੰਸਦ ਵਿੱਚ ਇਸ ਮੁੱਦੇ ‘ਤੇ ਕੋਈ ਬਹਿਸ ਕਰਵਾਉਣ ਲਈ ਤਿਆਰ ਹੈ। ਭਾਰਤ ਦੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।”

ਲੋਕ ਕਲਿਆਣ ਮਾਰਗ ‘ਤੇ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕੜੀ ਨਿੰਦਾ ਕੀਤੀ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਸਿੱਖਿਆ ਪ੍ਰਣਾਲੀ ਅਤੇ ਨੌਜਵਾਨਾਂ ਦੇ ਰੁਜ਼ਗਾਰ ਨਾਲ ਜੁੜੇ ਗੰਭੀਰ ਮੁੱਦਿਆਂ ‘ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਨਾ ਸਿਰਫ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ, ਸਗੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਵੀ ਜ਼ੋਰਦਾਰ ਮੰਗ ਚੁੱਕੀ।

ਇਸ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਹੋ ਕੇ ਅਗਵਾਈ ਕਰ ਰਹੇ ਸਨ। ਦਿੱਲੀ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ‘ਤੇ ਜਦੋਂ ਕਾਂਗਰਸੀ ਵਰਕਰਾਂ ਅਤੇ ਲੀਡਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨਾਲ ਤਿੱਖੀ ਝੜਪ ਅਤੇ ਧੱਕਾਮੁੱਕੀ ਵੀ ਹੋਈ। ਇਸ ਤੋਂ ਬਾਅਦ ਪੁਲਿਸ ਨੇ ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਹੋਰ ਆਗੂਆਂ ਨੂੰ ਜ਼ਬਰਦਸਤੀ ਪੁਲਿਸ ਬੱਸਾਂ ਵਿੱਚ ਬਠਾ ਕੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਭੇਜ ਦਿੱਤਾ।

ਕਾਂਗਰਸ ਪਾਰਟੀ ਦੇ ਬੁਲਾਰੇ ਪਵਨ ਖੇੜਾ ਅਤੇ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੇ ਲੋਕਤੰਤਰਿਕ ਅਧਿਕਾਰ ‘ਤੇ ਹਮਲਾ ਹੈ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਨੂੰ ਦਬਾਇਆ ਨਹੀਂ ਜਾ ਸਕਦਾ। ਜੇਕਰ ਸਰਕਾਰ ਨੇ ਵਿਦਿਆਰਥੀਆਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਆਪਣੀ ਜਵਾਬਦੇਹੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਤਾਂ ਇਹ ਵਿਰੋਧ ਪ੍ਰਦਰਸ਼ਨ ਸਿਰਫ਼ ਦਿੱਲੀ ਤੱਕ ਸੀਮਤ ਨਹੀਂ ਰਹੇਗਾ, ਸਗੋਂ ਇਸ ਨੂੰ ਪੂਰੇ ਦੇਸ਼ ਦੇ ਕੋਨੇ-ਕੋਨੇ ਵਿੱਚ ਲਿਜਾਇਆ ਜਾਵੇਗਾ। ਇਸ ਘਟਨਾ ਤੋਂ ਬਾਅਦ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਵੀ.ਆਈ.ਪੀ. ਇਲਾਕਿਆਂ ਵਿੱਚ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment