Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਹੁਕਮ, ਵਿਭਾਗਾਂ ਤੋਂ ਮੰਗੀ ਰਿਪੋਰਟ

On: ਅਗਸਤ 27, 2026 5:08 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਹੁਕਮ, ਵਿਭਾਗਾਂ ਤੋਂ ਮੰਗੀ ਰਿਪੋਰਟ

ਸਰਕਾਰ ਦੇ ਪੱਤਰ ਵਿੱਚ ਕੀਤਾ ਗਿਆ ਦਾਅਵਾ- ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਮੁਲਾਜ਼ਮਾਂ ’ਤੇ ਹੋਵੇਗੀ ਕਾਰਵਾਈ, ਪੰਜਾਬ ਸਰਕਾਰ ਨੇ ਵਿਭਾਗਾਂ ਤੋਂ ਮੰਗੀ ਸੂਚੀ

ਭਗਵੰਤ ਮਾਨ ਸਰਕਾਰ ਦੀ ਤਾਨਾਸ਼ਾਹੀ ਤੋਂ ਡਰਨ ਵਾਲੇ ਨਹੀਂ- ਮੁਲਾਜ਼ਮ ਆਗੂਆਂ ਦੀ CM ਨੂੰ ਦੋ ਟੁਕ

ਪੰਜਾਬ ਨੈੱਟਵਰਕ

ਚੰਡੀਗੜ੍ਹ, 27 ਅਗਸਤ 2026- ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਲੈ ਕੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਨਤਾ ਤੋਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਕਈ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ’ਤੇ ਹਾਜ਼ਰ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਮੱਦੇਨਜ਼ਰ ਸਾਰੇ ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ-ਆਪਣੇ ਵਿਭਾਗਾਂ ਵਿੱਚ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਕੇ ਅੱਜ, 27 ਅਗਸਤ 2026 ਦੇ ਕੰਮਕਾਜੀ ਦਿਨ ਦੀ ਸਮਾਪਤੀ ਤੱਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਭੇਜੀ ਜਾਵੇ।

ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਗੈਰਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਲਾਗੂ ਸੇਵਾ ਨਿਯਮਾਂ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਇਸ ਕਦਮ ਨੂੰ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।

ਭਗਵੰਤ ਮਾਨ ਸਰਕਾਰ ਦੀ ਤਾਨਾਸ਼ਾਹੀ ਤੋਂ ਡਰਨ ਵਾਲੇ ਨਹੀਂ- ਮੁਲਾਜ਼ਮ ਆਗੂਆਂ ਦੀ CM ਨੂੰ ਦੋ ਟੁਕ

ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਪੱਤਰ ਦੇ ਖਿਲਾਫ ਤਿੱਖਾ ਬਿਆਨ ਦਿੰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਤਾਨਾਸ਼ਾਹੀ ਤੋਂ ਉਹ ਡਰਨ ਵਾਲੇ ਨਹੀਂ ਹਨ। ਉਹਨਾਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕਰਕੇ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਤਾਨਾਸ਼ਾਹੀ ਰਵਈਏ ਦੇ ਨਾਲ ਪੇਸ਼ ਆ ਰਹੀ ਹੈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ, ਸਰਕਾਰ ਜਿੱਥੇ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ, ਉੱਥੇ ਹੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਵੀ ਮੁੱਕਰਦੀ ਹੋਈ ਨਜ਼ਰ ਆ ਰਹੀ ਹੈ। ਇਸੇ ਸਰਕਾਰ ਦੇ ਵੱਲੋਂ ਹੀ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜੋ ਕਿ ਅਧੂਰਾ ਸੀ, ਜਦੋਂ ਮੁਲਾਜ਼ਮਾਂ ਨੇ ਕਿਹਾ ਕਿ ਇਹ ਨੋਟੀਫਿਕੇਸ਼ਨ ਤਾਂ ਅਧੂਰਾ ਹੈ, ਤਾਂ ਸਰਕਾਰ ਨੂੰ ਕੋਈ ਜਵਾਬ ਨਹੀਂ ਆਇਆ।

ਹੁਣ ਮੁਲਾਜ਼ਮ ਮੰਗ ਕਰ ਰਹੇ ਨੇ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਇਸ ਦੇ ਨਾਲ ਹੀ DA ਦੀਆਂ ਬਣਦੀਆਂ ਸਾਰੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਤਾਨਾਸ਼ਾਹੀ ਰਵਈਆ ਅਪਣਾ ਕੇ ਸੰਘਰਸ਼ ਨੂੰ ਢਾਹ ਲਾਉਣਾ ਚਾਹੁੰਦੀ ਹੈ, ਜਿਸ ਨੂੰ ਕਿ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment