ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਿੱਖਿਆ ਅਫਸਰ ਸਸਪੈਂਡ
ਚੰਡੀਗੜ੍ਹ 19 ਫਰਵਰੀ 2026
ਪੰਜਾਬ ਸਰਕਾਰ ਦੇ ਵੱਲੋਂ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਹੋਇਆਂ ਬਲਾਕ ਸਿੱਖਿਆ ਅਫਸਰ ਨੂੰ ਸਸਪੈਂਡ ਕਰ ਦਿੱਤਾ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਪੱਤਰ ਮੁਤਾਬਕ ਬਲਾਕ ਨੌਸ਼ਹਿਰਾ ਪੰਨੂਆਂ ਦੇ ਬਲਾਕ ਸਿੱਖਿਆ ਅਫਸਰ ਨੂੰ ਤੁਰੰਤ ਪ੍ਰਭਾਵ ਦੇ ਨਾਲ ਸਸਪੈਂਡ ਕਰ ਦਿੱਤਾ ਹੈ।
ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਬਲਾਕ ਨੌਸ਼ਹਿਰਾ ਪੰਨੂਆਂ ਵਿੱਚ ਤਾਇਨਾਤ ਬੀਪੀਈਓ ਅਸ਼ਵਨੀ ਮਰਵਾਹਾ ਨੂੰ ਗੰਭੀਰ ਦੋਸ਼ਾਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਕਾਰਵਾਈ ਲਗਭਗ 40 ਅਧਿਆਪਕਾਂ ਵੱਲੋਂ ਤਨਖਾਹ ਵਾਧੇ ਵਿੱਚ ਦੇਰੀ ਅਤੇ ਸਕੂਲ ਦੇ ਕਮਰਿਆਂ ਨੂੰ ਪੇਂਟ ਕਰਨ ਲਈ ਰਿਸ਼ਵਤ/ਕਮਿਸ਼ਨ ਲੈਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੀਤੀ ਗਈ।
ਖ਼ਬਰਾਂ ਅਨੁਸਾਰ, ਵਿਭਾਗ ਨੇ ਇਹ ਕਾਰਵਾਈ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4(1)(ਏ) ਦੇ ਤਹਿਤ ਕੀਤੀ ਹੈ, ਅਧਿਆਪਕਾਂ ਦੀਆਂ ਸ਼ਿਕਾਇਤਾਂ ਅਤੇ ਸੋਸ਼ਲ ਮੀਡੀਆ ‘ਤੇ ਲਗਾਏ ਗਏ ਦੋਸ਼ਾਂ ਨੂੰ ਗੰਭੀਰ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਮੰਨਦੇ ਹੋਏ।
ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੁਅੱਤਲੀ ਦੀ ਮਿਆਦ ਦੌਰਾਨ, ਕਰਮਚਾਰੀ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਦਾ ਰਹੇਗਾ। ਇਸ ਤੋਂ ਇਲਾਵਾ, ਉਸਦਾ ਹੈੱਡਕੁਆਰਟਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਸਿੱਖਿਆ), ਗੁਰਦਾਸਪੁਰ ਵਜੋਂ ਨਿਰਧਾਰਤ ਕੀਤਾ ਗਿਆ ਹੈ, ਅਤੇ ਉਸਨੂੰ ਬਿਨਾਂ ਇਜਾਜ਼ਤ ਹੈੱਡਕੁਆਰਟਰ ਛੱਡਣ ਦੀ ਆਗਿਆ ਨਹੀਂ ਹੋਵੇਗੀ।






