Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਅਧਿਕਾਰੀ ਸਸਪੈਂਡ

On: July 29, 2026 6:10 PM

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਅਧਿਕਾਰੀ ਸਸਪੈਂਡ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਵੱਡੀ ਕਾਰਵਾਈ: ਲੁਧਿਆਣਾ-2 ਵਿੱਚ ਤਾਇਨਾਤ ਜੂਨੀਅਰ ਇੰਜਨੀਅਰ ਮੁਅੱਤਲ

ਚੰਡੀਗੜ੍ਹ, 29 ਜੁਲਾਈ 2026

ਪੰਜਾਬ ਵਿੱਚ ਸਰਕਾਰੀ ਕੰਮਕਾਜ ਵਿੱਚ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇੱਕ ਸਖ਼ਤ ਕਦਮ ਚੁੱਕਦਿਆਂ ਲੁਧਿਆਣਾ-2 ਵਿੱਚ ਤਾਇਨਾਤ ਜੂਨੀਅਰ ਇੰਜਨੀਅਰ (ਜੇ.ਈ.) ਮਨਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਰਕਾਰੀ ਪੱਤਰ ਅਨੁਸਾਰ, ਨਿਗਰਾਨ ਇੰਜਨੀਅਰ ਐੱਸ.ਏ.ਐੱਸ. ਨਗਰ ਵੱਲੋਂ ਇੱਕ ਵਿਸਤ੍ਰਿਤ ਰਿਪੋਰਟ ਭੇਜੀ ਗਈ ਸੀ। ਜੇ.ਈ. ਮਨਪ੍ਰੀਤ ਸਿੰਘ ਦਾ ਕੰਮਕਾਜ ਬਿਲਕੁਲ ਵੀ ਤਸੱਲੀਬਖ਼ਸ਼ ਨਹੀਂ ਪਾਇਆ ਗਿਆ। ਉਸ ਉੱਤੇ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਨ ਅਤੇ ਅਣਸੁਣਿਆ ਕਰਨ ਦੇ ਗੰਭੀਰ ਦੋਸ਼ ਹਨ। ਉਹ ਵਿਭਾਗ ਦੀਆਂ ਜ਼ਰੂਰੀ ਮੀਟਿੰਗਾਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਗੈਰ-ਹਾਜ਼ਰ ਰਹਿੰਦਾ ਰਿਹਾ ਹੈ। ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਿਆਂ ਉਸ ਨੇ ਆਪਣੇ ਫ਼ਰਜ਼ਾਂ ਦੀ ਪਾਲਣਾ ਨਹੀਂ ਕੀਤੀ।

ਸਰਕਾਰੀ ਨਿਯਮਾਂ ਮੁਤਾਬਕ, ਮੁਅੱਤਲੀ ਦੇ ਸਮੇਂ ਦੌਰਾਨ ਮਨਪ੍ਰੀਤ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਵਲੀ (ਜਿਲਦ-1, ਭਾਗ-1) ਦੇ ਨਿਯਮ 7.2 ਅਧੀਨ ਗੁਜ਼ਾਰਾ ਭੱਤਾ ਮਿਲੇਗਾ। ਹਾਲਾਂਕਿ, ਇਹ ਭੱਤਾ ਪ੍ਰਾਪਤ ਕਰਨ ਲਈ ਉਸ ਨੂੰ ਇੱਕ ਲਿਖਤੀ ਸਰਟੀਫਿਕੇਟ ਦੇਣਾ ਪਵੇਗਾ ਕਿ ਉਸ ਨੇ ਇਸ ਅਰਸੇ ਦੌਰਾਨ ਕੋਈ ਹੋਰ ਨੌਕਰੀ ਜਾਂ ਨਿੱਜੀ ਕੰਮ ਨਹੀਂ ਕੀਤਾ ਹੈ।

ਮੁਅੱਤਲੀ ਦੌਰਾਨ ਉਸ ਦਾ ਹੈੱਡਕੁਆਰਟਰ ਨਿਗਰਾਨ ਇੰਜਨੀਅਰਿੰਗ ਐੱਸ.ਏ.ਐੱਸ. ਨਗਰ ਨਿਸ਼ਚਿਤ ਕੀਤਾ ਗਿਆ ਹੈ। ਉਸ ਨੂੰ ਗੁਜ਼ਾਰਾ ਭੱਤਾ ਮਿਲਦਾ ਰਹੇਗਾ। ਇਹ ਹੁਕਮ ਮੁੱਖ ਇੰਜਨੀਅਰ (ਪਰਸ) ਅਤੇ ਪ੍ਰਬੰਧਕੀ ਸਕੱਤਰ (ਪੰਜਾਬ ਸਰਕਾਰ), ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀਆਂ ਕਾਪੀਆਂ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ।

ਦੂਜੇ ਪਾਸੇ, ਜਦੋਂ ਇਸ ਸਾਰੇ ਮਾਮਲੇ ਸੰਬੰਧੀ ਮੁਅੱਤਲ ਕੀਤੇ ਗਏ ਜੂਨੀਅਰ ਇੰਜਨੀਅਰ ਮਨਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment