ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਸਕੂਲ ਬੋਰਡ ਦੇ ਸਕੱਤਰ ਦਾ ਤਬਦਾਲਾ!

On: ਮਈ 11, 2026 12:24 ਬਾਃ ਦੁਃ
Transfers News

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਸਕੂਲ ਬੋਰਡ ਦੇ ਸਕੱਤਰ ਦਾ ਤਬਦਾਲਾ!

ਪ੍ਰਬੰਧਕੀ ਜ਼ਰੂਰਤਾਂ ਦੇ ਮੱਦੇਨਜ਼ਰ ਐਤਵਾਰ ਛੁੱਟੀ ਵਾਲੇ ਦਿਨ ਜਾਰੀ ਹੋਏ ਹੁਕਮ

ਸਕੱਤਰ ਸਿੰਘ ਬੱਲ ਨੂੰ ਸਕੂਲ ਸਿੱਖਿਆ ਵਿਭਾਗ ਅਤੇ ਸਿੱਖਿਆ ਬੋਰਡ ਦੀ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ, 11 ਮਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਐਤਵਾਰ ਨੂੰ ਇੱਕ ਵੱਡਾ ਫੇਰਬਦਲ ਕੀਤਾ ਹੈ।

ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ 15 ਪੀਸੀਐਸ (PCS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

ਇਨ੍ਹਾਂ ਤਬਾਦਲਿਆਂ ਵਿੱਚ ਸਭ ਤੋਂ ਅਹਿਮ ਨਿਯੁਕਤੀ ਸਕੱਤਰ ਸਿੰਘ ਬੱਲ ਦੀ ਹੈ। ਹੁਣ ਤੱਕ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਵਜੋਂ ਸੇਵਾਵਾਂ ਨਿਭਾ ਰਹੇ ਸਕੱਤਰ ਸਿੰਘ ਬੱਲ ਨੂੰ ਹੁਣ ‘ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ’ ਲਗਾਇਆ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੂੰ ‘ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ’ (ਐਸ.ਏ.ਐਸ. ਨਗਰ) ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਸਿੱਖਿਆ ਵਿਭਾਗ ਵਿੱਚ ਉਨ੍ਹਾਂ ਦੀ ਇਹ ਨਿਯੁਕਤੀ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਹੋਰ ਕਈ ਅਧਿਕਾਰੀਆਂ ਨੂੰ ਵੀ ਨਵੇਂ ਸਟੇਸ਼ਨਾਂ ‘ਤੇ ਤੈਨਾਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਕੁਝ ਅਧਿਕਾਰੀਆਂ ਨੂੰ ਸਬ-ਡਿਵੀਜ਼ਨਾਂ ਦੇ ਐਸ.ਡੀ.ਐਮ. ਵਜੋਂ ਲਗਾਇਆ ਗਿਆ ਹੈ, ਜਦਕਿ ਕੁਝ ਨੂੰ ਸਕੱਤਰੇਤ ਅਤੇ ਵਿਭਾਗੀ ਹੈੱਡਕੁਆਰਟਰਾਂ ਵਿੱਚ ਅਹਿਮ ਅਹੁਦੇ ਦਿੱਤੇ ਗਏ ਹਨ।

ਸਰਕਾਰ ਦਾ ਤਰਕ ਹੈ ਕਿ ਇਹ ਤਬਾਦਲੇ ਲੋਕ ਹਿੱਤ ਵਿੱਚ ਅਤੇ ਸਰਕਾਰੀ ਕੰਮਾਂ ਨੂੰ ਵਧੇਰੇ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕੀਤੇ ਗਏ ਹਨ।

ਆਮ ਤੌਰ ‘ਤੇ ਤਬਾਦਲੇ ਕੰਮਕਾਜੀ ਦਿਨਾਂ ਵਿੱਚ ਹੁੰਦੇ ਹਨ, ਪਰ ਐਤਵਾਰ ਨੂੰ 15 ਅਧਿਕਾਰੀਆਂ ਦੀ ਸੂਚੀ ਜਾਰੀ ਹੋਣ ਨਾਲ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ।

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਵੱਡੇ ਫੈਸਲੇ ਲੈ ਸਕਦੀ ਹੈ ਅਤੇ ਇਹ ਫੇਰਬਦਲ ਉਸੇ ਕੜੀ ਦਾ ਹਿੱਸਾ ਹੈ।

 

Join WhatsApp

Join Now

Leave a Comment