ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਸੈਕਟਰੀ

 

ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਸੈਕਟਰੀ

ਚੰਡੀਗੜ੍ਹ: 5 ਮਾਰਚ 2026

ਪੰਜਾਬ ਸਰਕਾਰ ਵੱਲੋਂ ਅੱਜ ਪ੍ਰਬੰਧਕੀ ਢਾਂਚੇ ਵਿੱਚ ਫੇਰਬਦਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਸਕੱਤਰ ਦੀ ਨਿਯੁਕਤੀ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੀ.ਸੀ.ਐੱਸ. (PCS) ਅਧਿਕਾਰੀ ਕੇਸ਼ਵ ਗੋਇਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਸੈਕਟਰੀ (ਸਕੱਤਰ) ਨਿਯੁਕਤ ਕੀਤਾ ਗਿਆ ਹੈ।

ਕੇਸ਼ਵ ਗੋਇਲ ਨੂੰ ਨਾ ਸਿਰਫ਼ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ ਗਿਆ ਹੈ, ਬਲਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਇੱਕ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ), ਪੰਜਾਬ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਸਮੇਂ ਸੂਬੇ ਵਿੱਚ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਦੌਰ ਚੱਲ ਰਿਹਾ ਹੈ, ਅਜਿਹੇ ਵਿੱਚ ਨਵੇਂ ਸਕੱਤਰ ਦੀ ਨਿਯੁਕਤੀ ਬੋਰਡ ਦੇ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਲਈ ਅਹਿਮ ਮੰਨੀ ਜਾ ਰਹੀ ਹੈ।

ਸਿੱਖਿਆ ਬੋਰਡ ਅਤੇ ਡਾਇਰੈਕਟੋਰੇਟ (ਸੈਕੰਡਰੀ) ਦੋਵਾਂ ਦੇ ਅਹੁਦੇ ਇੱਕੋ ਅਧਿਕਾਰੀ ਕੋਲ ਹੋਣ ਨਾਲ ਵਿਭਾਗੀ ਤਾਲਮੇਲ ਵਿੱਚ ਸੁਧਾਰ ਆਉਣ ਦੀ ਉਮੀਦ ਹੈ।

ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਕੇਸ਼ਵ ਗੋਇਲ ਜਲਦ ਹੀ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲ ਲੈਣਗੇ।