Join WhatsApp

Join Now

ਵੱਡੀ ਖ਼ਬਰ: Punjab Vigilance ਵੱਲੋਂ ਸਰਕਾਰੀ ਅਫ਼ਸਰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ

On: July 28, 2026 7:58 PM

 

ਵੱਡੀ ਖ਼ਬਰ: Punjab Vigilance ਵੱਲੋਂ ਸਰਕਾਰੀ ਅਫ਼ਸਰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ

ਮਾਈਨਿੰਗ ਵਿਭਾਗ ਦੇ SDO ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ (FIR) ਨੰਬਰ 16 ਦਰਜ ਕੀਤੀ ਗਈ ਸੀ

ਚੰਡੀਗੜ੍ਹ, 28 ਜੁਲਾਈ, 2026:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance) ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ (FIR) ਨੰਬਰ 16 ਦਰਜ ਕੀਤੀ ਗਈ ਸੀ।

ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ ‘ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼ਵਤ ਲਈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment