Join WhatsApp

Join Now

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਂਦੀ ਸੀਨੀਅਰ ਅਧਿਕਾਰੀ ਗ੍ਰਿਫ਼ਤਾਰ

On: August 5, 2026 3:54 PM

 

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਂਦੀ ਸੀਨੀਅਰ ਅਧਿਕਾਰੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 5 ਅਗਸਤ 2026- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment