Join WhatsApp

Join Now

Big News: ਦੁਬਈ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

On: March 28, 2026 9:17 PM

 

Big News: ਦੁਬਈ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

ਮਾਪਿਆਂ ਨੇ ਸਹੁਰੇ ਪਰਿਵਾਰ ‘ਤੇ ਲਗਾਏ ਕਤਲ ਦੇ ਦੋਸ਼

ਪ੍ਰਤਾਪ ਬਾਜਵਾ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ; ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ

Punjab News, 31 March 2026- 

ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਮੌਜਪੁਰ ਦੇ 25 ਸਾਲਾ ਨੌਜਵਾਨ ਕੁਲਵੰਤ ਸਿੰਘ ਦੀ ਦੁਬਈ ਵਿੱਚ ਮੌਤ ਹੋਣ ਦੀ ਖ਼ਬਰ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਇਸ ਨੂੰ ਕੁਦਰਤੀ ਮੌਤ ਨਹੀਂ, ਸਗੋਂ ਸਹੁਰੇ ਪਰਿਵਾਰ ਵੱਲੋਂ ਕੀਤਾ ਗਿਆ ‘ਕਤਲ’ ਕਰਾਰ ਦਿੱਤਾ ਹੈ।

ਮ੍ਰਿਤਕ ਦੇ ਪਿਤਾ ਅਜੀਤ ਸਿੰਘ ਅਤੇ ਭਰਾ ਬਸੰਤ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਪਿਛਲੇ ਕੁੱਝ ਸਮੇਂ ਤੋਂ ਦੁਬਈ ਵਿੱਚ ਰੋਜ਼ੀ-ਰੋਟੀ ਕਮਾ ਰਿਹਾ ਸੀ। ਵਿਆਹ ਤੋਂ ਬਾਅਦ ਉਹ ਦੁਬਈ ਵਾਪਸ ਚਲਾ ਗਿਆ ਸੀ, ਜਿੱਥੇ ਉਹ ਆਪਣੇ ਸਾਲੇ ਅਤੇ ਸਾਂਢੂ ਵਾਲੀ ਕੰਪਨੀ ਵਿੱਚ ਹੀ ਕੰਮ ਕਰਦਾ ਸੀ।

ਭਰਾ ਬਸੰਤ ਸਿੰਘ ਅਨੁਸਾਰ, ਕੁਲਵੰਤ ਨੇ ਫ਼ੋਨ ‘ਤੇ ਦੱਸਿਆ ਸੀ ਕਿ ਉਸ ਦਾ ਸਾਲਾ ਅਤੇ ਸਾਂਢੂ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਹੇ ਹਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਕੁਝ ਦਿਨ ਪਹਿਲਾਂ ਕੁਲਵੰਤ ਦੀ ਲਾਸ਼ ਉਸ ਦੇ ਕਮਰੇ ਤੋਂ ਕੁਝ ਦੂਰੀ ‘ਤੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ।

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਆਪਣੇ ਪੇਕੇ ਪਰਿਵਾਰ ਵਿੱਚ ਰਹਿ ਰਹੀ ਹੈ ਅਤੇ ਕੁਲਵੰਤ ਦੇ ਜ਼ਰੂਰੀ ਦਸਤਾਵੇਜ਼ ਤੇ ਵਿਆਹ ਦਾ ਸਾਮਾਨ ਵੀ ਆਪਣੇ ਨਾਲ ਲੈ ਗਈ ਹੈ।

ਪ੍ਰਤਾਪ ਸਿੰਘ ਬਾਜਵਾ ਵੱਲੋਂ ਮਦਦ ਦਾ ਭਰੋਸਾ

ਪਰਿਵਾਰ ਨੇ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸੰਪਰਕ ਕੀਤਾ ਹੈ। ਬਾਜਵਾ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਹੈ ਤਾਂ ਜੋ ਨੌਜਵਾਨ ਦੀ ਦੇਹ ਜਲਦੀ ਤੋਂ ਜਲਦੀ ਵਾਪਸ ਲਿਆਂਦੀ ਜਾ ਸਕੇ ਅਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

 

Leave a Comment