ਪੰਜਾਬ ਨੈੱਟਵਰਕ, ਨਵੀਂ ਦਿੱਲੀ
ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋ ਗਈ ਹੈ। ਦੱਸ ਦਈਏ ਕਿ, ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ।
कांग्रेस पार्टी के राहुल गांधी को उनकी मोदी सरनेम टिप्पणी पर आपराधिक मानहानि मामले में दोषी ठहराए जाने की तारीख से लोकसभा के सदस्य के रूप में अयोग्य घोषित कर दिया गया है। pic.twitter.com/Sz5PZ24ZWd
— ANI_HindiNews (@AHindinews) March 24, 2023
ਦੱਸਣਾ ਬਣਦਾ ਹੈ ਕਿ, ਬੀਤੇ ਦਿਨੀਂ ਸੂਰਤ ਕੋਰਟ ਦੇ ਵਲੋਂ ਰਾਹੁਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਟਿੱਪਣੀ ਕਰਨ ਦੇ ਦੋਸ਼ਾਂ ਤਹਿਤ ਦੋ ਸਾਲ ਦੀ ਸਜ਼ਾ ਸੁਣਾਈ ਸੀ।
ਉਥੇ ਹੀ ਦੂਜੇ ਪਾਸੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ, ਜਦੋਂ ਰਾਹੁਲ ਗਾਂਧੀ ਨੇ ਅਡਾਨੀ ‘ਤੇ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛੇ ਤਾਂ ਉਸੇ ਸਮੇਂ ਤੋਂ ਹੀ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾਉਣ ਲਈ ਇਸ ਤਰ੍ਹਾਂ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ ਸੀ।
ਮੋਦੀ ਸਰਕਾਰ ਦੇ ਮੰਤਰੀਆਂ ਨੇ ਰਾਹੁਲ ਗਾਂਧੀ ‘ਤੇ ਕਈ ਵਾਰ ਗਲਤ ਦੋਸ਼ ਲਗਾਏ ਹਨ। ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਬੋਲਣ ਅਤੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਵੀ ਨਹੀਂ ਦਿੱਤਾ ਗਿਆ। ਇਸ ਤੋਂ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਤੇ ਤਾਨਾਸ਼ਾਹੀ ਰਵੱਈਆ ਸਾਫ਼ ਝਲਕਦਾ ਹੈ।
जब राहुल गांधी ने अडानी पर प्रधानमंत्री से सवाल पूछे थे उसी समय से इन्होंने इस प्रकार साजिश राहुल गांधी की आवाज को दबाने के लिए शुरू कर दी थी। मोदी सरकार के मंत्रियों ने कई बार राहुल गांधी के खिलाफ गलत आरोप लगाए। लोकसाभ में राहुल गांधी को बोलने का और अपना पक्ष रखने का मौका भी… pic.twitter.com/9suKpGYgbO
— ANI_HindiNews (@AHindinews) March 24, 2023
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)