Join WhatsApp

Join Now

ਵੱਡੀ ਖ਼ਬਰ: ਪੰਜਾਬ ‘ਚ ਰੇਲਵੇ ਟ੍ਰੈਕ ਜਾਮ!

On: July 4, 2026 12:45 PM
Rail Roko Andolan Punjab

 

ਵੱਡੀ ਖ਼ਬਰ: ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਰੇਲ ਪਟੜੀਆਂ ‘ਤੇ ਬੈਠੇ- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦੁਪਹਿਰ 2 ਵਜੇ ਤੱਕ ਲਗਾਇਆ ਗਿਆ ਹੈ ਜਾਮ

ਸਰਹਿੰਦ, 04 ਜੁਲਾਈ 2026- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਇੱਕ ਵਾਰ ਫਿਰ ਤੇਜ਼ ਹੋ ਗਿਆ ਹੈ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਅੱਜ ਵੱਡੀ ਗਿਣਤੀ ਵਿੱਚ ਇਨਸਾਫ਼ ਮੋਰਚੇ ਦੇ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਸਰਹਿੰਦ ਵਿਖੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਵੱਲੋਂ ਰੇਲਵੇ ਪਟੜੀਆਂ ‘ਤੇ ਬੈਠ ਕੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੌਮੀ ਇਨਸਾਫ਼ ਮੋਰਚੇ ਵੱਲੋਂ ਇਹ ਪ੍ਰਦਰਸ਼ਨ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਇਹ ਰੇਲ ਰੋਕੋ ਧਰਨਾ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ।

ਇਸ ਦੌਰਾਨ ਕਿਸੇ ਵੀ ਰੇਲ ਗੱਡੀ ਨੂੰ ਲੰਘਣ ਨਹੀਂ ਦਿੱਤਾ ਜਾਵੇਗਾ। ਸਰਹਿੰਦ ਵਿਖੇ ਰੇਲਵੇ ਟਰੈਕ ਜਾਮ ਕੀਤੇ ਜਾਣ ਕਾਰਨ ਇਸ ਰੂਟ ਤੋਂ ਲੰਘਣ ਵਾਲੀਆਂ ਕਈ ਅਹਿਮ ਰੇਲ ਗੱਡੀਆਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਈ ਗੱਡੀਆਂ ਨੂੰ ਪਿੱਛੇ ਹੀ ਵੱਖ-ਵੱਖ ਸਟੇਸ਼ਨਾਂ ‘ਤੇ ਰੋਕ ਦਿੱਤਾ ਗਿਆ ਹੈ।

ਰੇਲਵੇ ਟਰੈਕ ਜਾਮ ਹੋਣ ਕਾਰਨ ਟ੍ਰੇਨਾਂ ਵਿੱਚ ਸਫ਼ਰ ਕਰ ਰਹੇ ਹਜ਼ਾਰਾਂ ਮੁਸਾਫ਼ਰਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਕੇ ‘ਤੇ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਰੇਲਵੇ ਪੁਲਿਸ (GRP), ਆਰ.ਪੀ.ਐਫ. (RPF) ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਜੂਦ ਹਨ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਿਆ ਜਾ ਸਕੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment