Join WhatsApp

Join Now

ਵੱਡੀ ਖ਼ਬਰ: ਪੰਜਾਬ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ; ਸਰਕਾਰ ਨੇ ਮੰਨੀਆਂ ਮੰਗਾਂ, ਤਨਖਾਹ ਵਧਾ ਕੇ ਕੀਤੀ ₹20,500

On: July 27, 2026 9:10 PM

 

ਵੱਡੀ ਖ਼ਬਰ: ਪੰਜਾਬ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ; ਸਰਕਾਰ ਨੇ ਮੰਨੀਆਂ ਮੰਗਾਂ, ਤਨਖਾਹ ਵਧਾ ਕੇ ਕੀਤੀ ₹20,500

ਬਰਨਾਲਾ ਲਾਠੀਚਾਰਜ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ: DSP ਸਸਪੈਂਡ, ਜਾਂਚ ਲਈ SIT ਦਾ ਗਠਨ

ਕੰਟਰੈਕਟ ਸਫਾਈ ਕਰਮਚਾਰੀ ਹੋਣਗੇ ਪੱਕੇ, ਹਰਜੋਤ ਬੈਂਸ ਅਤੇ ਹਰਪਾਲ ਚੀਮਾ ਦੀ ਮੀਟਿੰਗ ਤੋਂ ਬਾਅਦ ਹੜਤਾਲ ਵਾਪਸ

ਚੰਡੀਗੜ੍ਹ, 27 ਜੁਲਾਈ 2026: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਆਖਰਕਾਰ ਖਤਮ ਹੋ ਗਈ ਹੈ। ਸੂਬਾ ਸਰਕਾਰ ਅਤੇ ਸਫਾਈ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਹੋਈ ਲੰਮੀ ਅਤੇ ਲਾਹੇਵੰਦ ਮੀਟਿੰਗ ਤੋਂ ਬਾਅਦ ਇਹ ਵੱਡਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਨੇ ਖੁਦ ਸਾਰਾ ਦਿਨ ਸਫਾਈ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਨਗਰ ਨਿਗਮ/ਕਾਰਪੋਰੇਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਬੈਠਕ ਕੀਤੀ।

ਮੀਟਿੰਗ ਵਿੱਚ ਸਫਾਈ ਸੇਵਕਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕਈ ਅਹਿਮ ਫੈਸਲੇ ਲਏ ਗਏ ਹਨ, ਜਿਸ ਨਾਲ ਕਰਮਚਾਰੀਆਂ ਦੇ ਜੀਵਨ ਵਿੱਚ ਵੱਡਾ ਸੁਧਾਰ ਆਵੇਗਾ। ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਨੇ ਸਫਾਈ ਕਰਮਚਾਰੀਆਂ ਦੀਆਂ ਆਰਥਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਤਨਖਾਹ ਵਧਾ ਕੇ ₹20,500 ਕਰ ਦਿੱਤੀ ਹੈ। ਇਸ ਤੋਂ ਇਲਾਵਾ, ਜਿਹੜੇ ਕਰਮਚਾਰੀ ਕੰਟਰੈਕਟ (ਠੇਕੇ) ‘ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਰੈਗੂਲਰ (ਪੱਕੇ) ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਲਈ ਲੋਕਲ ਬਾਡੀਜ਼ (ਸਥਾਨਕ ਸਰਕਾਰਾਂ ਵਿਭਾਗ) ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਯੋਗ ਕਰਮਚਾਰੀਆਂ ਦੇ ਮਤੇ ਪਾਸ ਕਰਕੇ ਸਰਕਾਰ ਨੂੰ ਭੇਜਣ, ਤਾਂ ਜੋ ਉਨ੍ਹਾਂ ਨੂੰ ਪੱਕੀਆਂ ਨੌਕਰੀਆਂ ਅਤੇ ਪੱਕੀ ਸੈਲਰੀ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਮੰਤਰੀ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਮਜੋਰਟੀ ਯੂਨੀਅਨਾਂ ਨੇ ਹੜਤਾਲ ਵਾਪਸ ਲੈਣ (Call Off) ਦਾ ਐਲਾਨ ਕਰ ਦਿੱਤਾ ਹੈ ਅਤੇ ਬਾਕੀ ਰਹਿੰਦੀਆਂ ਕੌਂਸਲਾਂ ਨਾਲ ਵੀ ਗੱਲਬਾਤ ਜਲਦ ਮੁਕੰਮਲ ਕਰ ਲਈ ਜਾਵੇਗੀ।

ਬਰਨਾਲਾ ਲਾਠੀਚਾਰਜ ਘਟਨਾ ‘ਤੇ ਸਖ਼ਤ ਐਕਸ਼ਨ: DSP ਸਸਪੈਂਡ, SIT ਗਠਿਤ

ਹੜਤਾਲ ਦੌਰਾਨ ਬਰਨਾਲਾ ਵਿਖੇ ਵਾਪਰੀ ਲਾਠੀਚਾਰਜ ਦੀ ਘਟਨਾ ਬਾਰੇ ਬੋਲਦਿਆਂ ਹਰਜੋਤ ਸਿੰਘ ਬੈਂਸ ਨੇ ਇਸ ਨੂੰ ਬਹੁਤ ਹੀ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਭਾਵੇਂ ਪੁਲਿਸ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਕਦਮ ਚੁੱਕਣੇ ਪੈਂਦੇ ਹਨ, ਪਰ ਬਰਨਾਲਾ ‘ਚ ਜਿਸ ਤਰੀਕੇ ਨਾਲ ਲਾਠੀਚਾਰਜ ਹੋਇਆ, ਉਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਹੱਦ ਸਖ਼ਤ ਰੁੱਖ ਅਪਣਾਇਆ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਜ਼ਿੰਮੇਵਾਰ ਡੀ.ਐੱਸ.ਪੀ. (DSP) ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

ਐੱਸ.ਆਈ.ਟੀ. ਹਾਦਸੇ ਦੇ ਹਰ ਪਹਿਲੂ, ਕ੍ਰਿਮੀਨਲ ਐਂਗਲ ਅਤੇ ਘਟਨਾ ਦੀਆਂ ਵਾਇਰਲ ਵੀਡੀਓਜ਼ ਦੀ ਮੋਨੀਟਰਿੰਗ ਕਰੇਗੀ। ਪੀੜਤਾਂ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾਣਗੇ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਲਾਠੀਚਾਰਜ ਵਿੱਚ ਜ਼ਖਮੀ ਹੋਏ ਸਾਰੇ ਸਫਾਈ ਕਰਮਚਾਰੀਆਂ ਦਾ ਸਰਕਾਰੀ ਖਰਚੇ ‘ਤੇ ਬਿਹਤਰ ਇਲਾਜ ਕਰਵਾਇਆ ਜਾਵੇਗਾ।

ਪੱਤਰਕਾਰਾਂ ਵੱਲੋਂ ਪ੍ਰੀਖਿਆਵਾਂ ਦੇ ਪੇਪਰ ਲੀਕ ਅਤੇ ਧਾਂਦਲੀਆਂ ਸਬੰਧੀ ਪੁੱਛੇ ਗਏ ਸਵਾਲਾਂ ‘ਤੇ ਬੋਲਦਿਆਂ ਹਰਜੋਤ ਬੈਂਸ ਨੇ ਸਪੱਸ਼ਟ ਕੀਤਾ ਕਿ ਪ੍ਰੀਖਿਆ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਸੀ, ਸਗੋਂ ਨਕਲ (ਚੀਟਿੰਗ) ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਸਵਾਲਾਂ ਤੋਂ ਭੱਜੇ ਨਹੀਂ ਹਨ ਅਤੇ ਇਸ ਮੁੱਦੇ ‘ਤੇ ਜਲਦ ਹੀ ਇੱਕ ਅਲੱਗ ਵਿਸਥਾਰਪੂਰਵਕ ਪ੍ਰੈੱਸ ਕਾਨਫਰੰਸ (PC) ਕਰਕੇ ਸਾਰੇ ਤੱਥ ਸਾਹਮਣੇ ਰੱਖਣਗੇ। ਫਿਲਹਾਲ ਸਰਕਾਰ ਦਾ ਪੂਰਾ ਧਿਆਨ ਸਫਾਈ ਸੇਵਕਾਂ ਦੇ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਨੂੰ ਲਾਗੂ ਕਰਨ ‘ਤੇ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment