Join WhatsApp

Join Now

ਵੱਡੀ ਖ਼ਬਰ: ਸਿਵਲ ਸਕੱਤਰੇਤ ‘ਚ ਸੀਨੀਅਰ ਅਧਿਕਾਰੀ ਨੇ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

On: February 25, 2026 1:27 PM

 

ਵੱਡੀ ਖ਼ਬਰ: ਸਿਵਲ ਸਕੱਤਰੇਤ ‘ਚ ਸੀਨੀਅਰ ਅਧਿਕਾਰੀ ਨੇ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 25 ਫਰਵਰੀ 2026-

ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ (Haryana Civil Secretariat) ਵਿੱਚ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਕ ਉੱਚ ਅਧਿਕਾਰੀ ਦੇ ਸੈਕਟਰੀ ਨੇ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਉਹ ਹਰਿਆਣਾ ਕਾਡਰ ਦੇ ਆਈ.ਏ.ਐਸ. (IAS) ਅਧਿਕਾਰੀ ਹਿਤੇਸ਼ ਕੁਮਾਰ ਮੀਣਾ ਦੇ ਸਪੈਸ਼ਲ ਸੀਨੀਅਰ ਸੈਕਟਰੀ (Special Senior Secretary) ਵਜੋਂ ਸੇਵਾਵਾਂ ਨਿਭਾ ਰਹੇ ਸਨ।

ਜਾਣਕਾਰੀ ਅਨੁਸਾਰ ਇਹ ਘਟਨਾ ਸਕੱਤਰੇਤ ਦੀ ਇਮਾਰਤ ਵਿੱਚ ਵਾਪਰੀ। ਗਣੇਸ਼ ਦਾਸ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀਆਂ ਅਤੇ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ।

ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਅਜੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਪੁਲਿਸ ਵੱਖ ਵੱਖ ਪਹਿਲੂਆਂ ‘ਤੇ ਕੰਮ ਕਰ ਰਹੀ ਹੈ ਕਿ ਕੀ ਮ੍ਰਿਤਕ ਕਿਸੇ ਮਾਨਸਿਕ ਪਰੇਸ਼ਾਨੀ ਜਾਂ ਕੰਮ ਦੇ ਬੋਝ ਹੇਠ ਸੀ? ਕੀ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਹੋਇਆ ਹੈ? ਘਟਨਾ ਦੇ ਸਮੇਂ ਉਹ ਕਿਸ ਨਾਲ ਸੰਪਰਕ ਵਿੱਚ ਸਨ? ਵੈਸੇ, ਸਕੱਤਰੇਤ ਵਰਗੀ ਹਾਈ-ਸਕਿਓਰਿਟੀ ਇਮਾਰਤ ਵਿੱਚ ਅਜਿਹੀ ਘਟਨਾ ਦਾ ਵਾਪਰਨਾ ਪ੍ਰਸ਼ਾਸਨ ਲਈ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ।

 

Leave a Comment