Join WhatsApp

Join Now

ਵੱਡੀ ਖ਼ਬਰ: ਪੰਜਾਬ ਦੀ ਸਿਆਸੀ ਪਾਰਟੀ ਦਾ ਸੋਸ਼ਲ ਮੀਡੀਆ ਪੇਜ਼ ਬੰਦ!

On: October 16, 2026 6:56 PM

Photo Credit- iStock

ਵੱਡੀ ਖ਼ਬਰ: ਪੰਜਾਬ ਦੀ ਸਿਆਸੀ ਪਾਰਟੀ ਦਾ ਸੋਸ਼ਲ ਮੀਡੀਆ ਪੇਜ਼ ਬੰਦ; ਸੋਸ਼ਲ ਮੀਡੀਆ ਪੇਜ ਬੰਦ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ: ਅਜੇਪਾਲ ਸਿੰਘ ਬਰਾੜ

ਮੌਹਾਲੀ 16 ਅਕਤੂਬਰ,2026 – ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਕਰਾਰ ਦਿੱਤਾ ਹੈ।

ਬਰਾੜ ਨੇ ਕਿਹਾ ਕਿ ਸਰਦਾਰ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਮਿਸਲ ਸਤਲੁਜ ਪਾਰਟੀ ਨੇ ਪੂਰੀ ਸਰਗਰਮੀ ਅਤੇ ਦ੍ਰਿੜ੍ਹਤਾ ਨਾਲ ਆਪਣਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰੀ ਵਿਵਸਥਾ ਵਿੱਚ ਨਾਗਰਿਕਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ, ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ।

ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਇੱਕ ਗੰਭੀਰ ਘਟਨਾ ਦੇ ਵਿਰੋਧ ਵਿੱਚ ਆਪਣੀ ਆਵਾਜ਼ ਉਠਾਉਣ ਵਾਲੀ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਬੰਦ ਕਰ ਦੇਣਾ ਲੋਕਤੰਤਰੀ ਮਾਹੌਲ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅੱਜ ਲੋਕਾਂ ਤੱਕ ਆਪਣੇ ਵਿਚਾਰ ਪਹੁੰਚਾਉਣ ਅਤੇ ਜਨਤਕ ਮੁੱਦਿਆਂ ’ਤੇ ਜਾਗਰੂਕਤਾ ਪੈਦਾ ਕਰਨ ਦਾ ਇੱਕ ਅਹਿਮ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਧਿਅਮਾਂ ’ਤੇ ਰੋਕ ਲਗਾਉਣ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦਾ ਪ੍ਰਭਾਵ ਪੈਂਦਾ ਹੈ।

ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਵਿਚਾਰਾਂ ਪ੍ਰਤੀ ਸਹਿਣਸ਼ੀਲਤਾ ਦਿਖਾਉਂਦਿਆਂ ਲੋਕਤੰਤਰੀ ਅਧਿਕਾਰਾਂ ਦਾ ਸਤਿਕਾਰ ਕਰੇ ਅਤੇ ਮਿਸਲ ਸਤਲੁਜ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਤੁਰੰਤ ਬਹਾਲ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਪੰਜਾਬ ਦੇ ਭਖਦੇ ਮਸਲਿਆਂ ਲਈ ਆਵਾਜ਼ ਉਠਾਉਣਾ ਕਿਸੇ ਵੀ ਜਮਹੂਰੀ ਜਥੇਬੰਦੀ ਦਾ ਅਹਿਮ ਫ਼ਰਜ਼ ਹੈ ਅਤੇ ਅਜਿਹੀ ਆਵਾਜ਼ ਨੂੰ ਰੋਕਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤਯੋਗ ਨਹੀਂ ਹੈ।

 

Leave a Comment