Join WhatsApp

Join Now

ਵੱਡੀ ਖ਼ਬਰ: 4161 ਮਾਸਟਰ ਕਾਡਰ ਦੇ 253 ਅਧਿਆਪਕਾਂ ਦੀ ਬਰਖ਼ਾਸਤਗੀ ‘ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ

On: November 18, 2026 6:18 PM

 

ਵੱਡੀ ਖ਼ਬਰ: 4161 ਮਾਸਟਰ ਕਾਡਰ ਦੇ 253 ਅਧਿਆਪਕਾਂ ਦੀ ਬਰਖ਼ਾਸਤਗੀ ‘ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ

ਸਿੱਖਿਆ ਸਕੱਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਤਰੱਕੀਆਂ ਸਬੰਧੀ ਹਦਾਇਤਾਂ ਜਾਰੀ ਕਰਨ ਦਾ ਐਲਾਨ, 19 ਨਵੰਬਰ ਨੂੰ ਹੋਵੇਗੀ ਵੀਡੀਓ ਕਾਨਫਰੰਸਿੰਗ

ਚੰਡੀਗੜ੍ਹ, 18 ਨਵੰਬਰ 2026: ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਇੱਕ ਸਾਂਝੇ ਵਫ਼ਦ ਵੱਲੋਂ ਅੱਜ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਸਬੰਧੀ ਸਿੱਖਿਆ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਉਪ ਸਿੱਖਿਆ ਸਕੱਤਰ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਮੀਟਿੰਗ ਦਾ ਸਭ ਤੋਂ ਅਹਿਮ ਫੈਸਲਾ 4161 ਮਾਸਟਰ ਕਾਡਰ ਭਰਤੀ ਤਹਿਤ ਨੌਕਰੀ ਤੋਂ ਕੱਢੇ ਗਏ 253 ਅਧਿਆਪਕਾਂ ਦੇ ਹੱਕ ਵਿੱਚ ਰਿਹਾ। ਜਥੇਬੰਦੀਆਂ ਦੀ ਜ਼ੋਰਦਾਰ ਮੰਗ ‘ਤੇ ਵਿਭਾਗ ਵੱਲੋਂ ਇਨ੍ਹਾਂ 253 ਅਧਿਆਪਕਾਂ ਦੇ ਬਰਖ਼ਾਸਤਗੀ ਹੁਕਮਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ, ਹਾਲਾਂਕਿ ਅੰਤਿਮ ਫੈਸਲਾ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੋਣ ਦੀ ਗੱਲ ਕਹੀ ਗਈ ਹੈ।

ਇਸ ਤੋਂ ਇਲਾਵਾ ਈ.ਟੀ.ਟੀ., ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਅਤੇ ਨਾਨ-ਟੀਚਿੰਗ ਅਮਲੇ ਦੀਆਂ ਤਰੱਕੀਆਂ ਵਿੱਚ ਸਟੇਸ਼ਨ ਚੋਣ ਦੀ ਮੰਗ ‘ਤੇ ਸਿੱਖਿਆ ਸਕੱਤਰ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਸਾਰੀਆਂ ਤਰੱਕੀਆਂ ਪਾਰਦਰਸ਼ੀ ਢੰਗ ਨਾਲ ਸਟੇਸ਼ਨ ਚੋਣ ਕਰਵਾ ਕੇ ਹੀ ਕੀਤੀਆਂ ਜਾਣਗੀਆਂ। ਜੋ ਅਧਿਆਪਕ ਸਟੇਸ਼ਨ ਸਮਾਯੋਜਨ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਮੁੱਖ ਦਫ਼ਤਰ ਬੁਲਾ ਕੇ ਸਟੇਸ਼ਨ ਅਲਾਟ ਕੀਤੇ ਜਾਣਗੇ।

ਵੱਖ-ਵੱਖ ਕਾਡਰਾਂ ਦੀਆਂ ਲਟਕਦੀਆਂ ਤਰੱਕੀਆਂ ਦੇ ਮਾਮਲੇ ‘ਤੇ ਸਿੱਖਿਆ ਸਕੱਤਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੀਆਂ ਤਰੱਕੀਆਂ ਨੂੰ ਤੇਜ਼ ਕਰਨ ਲਈ 19 ਨਵੰਬਰ ਨੂੰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਸਖ਼ਤ ਹਦਾਇਤਾਂ ਦਿੱਤੀਆਂ ਜਾਣਗੀਆਂ।

ਮਾਸਟਰ ਕਾਡਰ ਤੋਂ ਲੈਕਚਰਾਰ, ਸੀਨੀਅਰ ਅਧਿਆਪਕਾਂ ਦੀ ਤਰੱਕੀ, ਸੀਨੀਆਰਤਾ ਸੂਚੀ ਵਿੱਚ ਸੁਧਾਰ ਅਤੇ ‘ਲੈਫਟ ਆਊਟ’ ਕੇਸਾਂ ਲਈ ਨੋਸ਼ਨਲ ਸੀਨੀਆਰਤਾ ਸਬੰਧੀ ਪੱਤਰ ਜਾਰੀ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਹਾਲਾਂਕਿ, ਪ੍ਰਿੰਸੀਪਲਾਂ ਦੀਆਂ ਤਰੱਕੀਆਂ ਦਾ ਮਾਮਲਾ ਅਦਾਲਤੀ ਅੜਚਣ ਕਾਰਨ ਫਿਲਹਾਲ ਵਿਚਾਰ ਅਧੀਨ ਦੱਸਿਆ ਗਿਆ ਅਤੇ ਹੈੱਡ ਟੀਚਰ ਦੀਆਂ ਖ਼ਤਮ ਕੀਤੀਆਂ 1,904 ਪੋਸਟਾਂ ਦੀ ਬਹਾਲੀ ਬਾਰੇ ਕੋਈ ਠੋਸ ਭਰੋਸਾ ਨਹੀਂ ਮਿਲ ਸਕਿਆ।

ਵਿੱਤੀ ਅਤੇ ਪ੍ਰਸ਼ਾਸਨਿਕ ਮਸਲਿਆਂ ‘ਤੇ ਚਰਚਾ ਕਰਦਿਆਂ ਸਿੱਖਿਆ ਸਕੱਤਰ ਨੇ ਮਿਡ-ਡੇ-ਮੀਲ ਦੀ ਰਾਸ਼ੀ ਖਰਚਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਅਤੇ ਬਕਾਇਆ ਰਾਸ਼ੀ ਇੱਕ ਮਹੀਨੇ ਦੇ ਅੰਦਰ ਜਾਰੀ ਕਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਨਾਬਾਰਡ (NABARD) ਅਤੇ ਵੱਖ-ਵੱਖ ਗ੍ਰਾਂਟਾਂ ਅਧੀਨ ਸਕੂਲਾਂ ਦੇ ਕਰੋੜਾਂ ਰੁਪਏ ਦੇ ਲਟਕਦੇ ਬਿੱਲਾਂ ਦੀ ਅਦਾਇਗੀ ਜਲਦ ਕਰਨ, 1558 ਸਿੱਧੀ ਭਰਤੀ ਹੈੱਡ ਟੀਚਰਾਂ ਨੂੰ ਬਣਦਾ ਸਕੇਲ ਅਤੇ ਬਕਾਇਆ ਦੇਣ, ਅਤੇ 2011 ਵਿੱਚ ਰੈਗੂਲਰ ਹੋਏ ਸਿੱਖਿਆ ਪ੍ਰੋਵਾਈਡਰਾਂ ਨੂੰ ਰੈਗੂਲਰ ਮਿਤੀ ਤੋਂ ਸੀਨੀਆਰਤਾ ਦੇਣ ਸਬੰਧੀ ਡਾਇਰੈਕਟਰ ਸਕੂਲ ਸਿੱਖਿਆ ਨੂੰ ਲਿਖਣ ਦਾ ਭਰੋਸਾ ਦਿੱਤਾ ਗਿਆ।

ਵਿਦਿਆਰਥੀਆਂ ਦੇ ਹਿੱਤਾਂ ਦੀ ਗੱਲ ਕਰਦਿਆਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵੇਰਵਿਆਂ ਵਿੱਚ ਬਿਨਾਂ ਕਿਸੇ ਫੀਸ ਦੇ ਸੋਧ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਗੱਲਬਾਤ ਕਰਨ ਦਾ ਭਰੋਸਾ ਮਿਲਿਆ। ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਜਾਂ ਜ਼ਖਮੀ ਹੋਏ ਅਧਿਆਪਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਕਰਵਾਉਣ ਦੀ ਸਹਿਮਤੀ ਬਣੀ। ਅਖੀਰ ਵਿੱਚ ਸਿੱਖਿਆ ਸਕੱਤਰ ਨੇ ਪ੍ਰਾਇਮਰੀ ਅਤੇ ਸੈਕੰਡਰੀ ਵਿਭਾਗ ਦੀਆਂ ਸਮੁੱਚੀਆਂ ਮੰਗਾਂ ਦੇ ਹੱਲ ਲਈ ਜਲਦ ਹੀ ਇੱਕ ਹੋਰ ਵਿਸਥਾਰਿਤ ਮੀਟਿੰਗ ਕਰਨ ਦਾ ਐਲਾਨ ਕੀਤਾ।

ਇਸ ਮੀਟਿੰਗ ਵਿੱਚ ਅਧਿਆਪਕ ਆਗੂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਰੇਸ਼ਮ ਸਿੰਘ ਖੇਮੂਆਣਾ, ਸੁਰਿੰਦਰ ਕੰਬੋਜ, ਬਿਕਰਮਜੀਤ ਸਿੰਘ ਕੱਦੋਂ, ਵਰਿੰਦਰਜੀਤ ਸਿੰਘ ਬਜਾਜ, ਜਗਮੋਹਨ ਸਿੰਘ ਚੌਂਤਾ, ਲਛਮਣ ਸਿੰਘ ਨਬੀਪੁਰ, ਹਰਪਾਲ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਕੁਮਾਰ, ਹਰਕ੍ਰਿਸ਼ਨ ਸਿੰਘ, ਸਤਨਾਮ ਸਿੰਘ ਦੌਲਤਪੁਰ, ਅਨਿਲ ਕੁਮਾਰ, ਜਸਵਿੰਦਰ ਸਿੰਘ ਬਠਿੰਡਾ ਅਤੇ ਕੁਲਵਿੰਦਰ ਸਿੰਘ ਵਿਰਕ ਹਾਜ਼ਰ ਸਨ।

 

More

ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ ਅਹਿਮ ਮੀਟਿੰਗ; ਕਈ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ‘ਚ ਵਾਧੇ ਦੀ ਉਮੀਦ ਜਾਗੀ; ਵਿੱਤ ਮੰਤਰੀ ਚੀਮਾ ਨਾਲ ਹੋਈ ਸਰਵ ਯੂਨੀਅਨ ਦੀ ਅਹਿਮ ਮੀਟਿੰਗ

ਸਿੱਖਿਆ ਕ੍ਰਾਂਤੀ ਦੀ ਖੁੱਲੀ ਪੋਲ: ਸਕੂਲਾਂ ਦੇ ਵਿਕਾਸ ਲਈ ਆਈਆਂ ਗ੍ਰਾਂਟਾ ਦਾ ਪੈਸਾ ਫਸਿਆ, ਅਧਿਆਪਕ ਜੇਬਾਂ ‘ਚੋਂ ਖਰਚ ਚੁੱਕੇ ਹਨ ਕਰੋੜਾਂ ਰੁਪਏ- ਡੀ ਟੀ ਐਫ਼

“ਕੇਜਰੀਵਾਲ ਐਂਡ ਕੰਪਨੀ” ਪੰਜਾਬ ਦੇ ਕਿਸਾਨਾਂ ਨੂੰ ਕਰ ਰਹੀ ਬਦਨਾਮ; ਦਰਜ ਕੀਤੇ 2000 ਮੁਕੱਦਮੇ- ਮਨਜਿੰਦਰ ਸਿਰਸਾ ਦਾ ਗੰਭੀਰ ਦੋਸ਼

ਮਨਜਿੰਦਰ ਸਿਰਸਾ ਦਾ ਗਿਰਗਿਟ ਚੇਹਰਾ! ਹੁਣ ਕਿਹਾ- ਪੰਜਾਬ ਦੇ ਕਿਸਾਨ ਨਹੀਂ ਸਾੜ ਰਹੇ ਪਰਾਲੀ (ਵੇਖੋ ਵੀਡੀਓ)

ਵੱਡੀ ਖ਼ਬਰ: MP ਅੰਮ੍ਰਿਤਪਾਲ ਨੂੰ ਮਿਲੀ ਪੈਰੋਲ ‘ਤੇ ਭਖੀ ਸਿਆਸਤ! ਮਨਪ੍ਰੀਤ ਇਆਲੀ ਨੇ ਸ਼ਰਤਾਂ ਦਾ ਕੀਤਾ ਤਿੱਖਾ ਵਿਰੋਧ

Leave a Comment