ਵੱਡੀ ਖ਼ਬਰ: ਅਧਿਆਪਕਾਂ ਵੱਲੋਂ ‘ਟੈੱਟ’ ਪ੍ਰੀਖਿਆ ਦਾ ਮੁਕੰਮਲ ਬਾਈਕਾਟ ਦਾ ਐਲਾਨ, ਡੀ.ਟੀ.ਐੱਫ. ਨੇ ਕਿਹਾ- ਸਰਕਾਰ ਰਿਵਿਊ ਪਟੀਸ਼ਨ ਪਾਵੇ ਜਾਂ ਇਜਲਾਸ ਬੁਲਾਵੇ
‘ਟੈੱਟ’ ਵਿਰੁੱਧ ਹੱਲਾ ਬੋਲ; 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਵਿਸ਼ਾਲ ਰੈਲੀ
15 ਮਾਰਚ ਦੇ ਟੈੱਟ ਪੇਪਰ ਦਾ ਬਾਈਕਾਟ; ਸਰਕਾਰ ਨੂੰ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਰਿਵਿਊ ਪਟੀਸ਼ਨ ਪਾਉਣ ਦੀ ਮੰਗ
ਡੀ.ਟੀ.ਐੱਫ. ਵੱਲੋਂ ‘ਟੈੱਟ’ ਪ੍ਰੀਖਿਆ ਦੇ ਮੁਕੰਮਲ ਬਾਈਕਾਟ ਦਾ ਸੱਦਾ; ਅਧਿਆਪਕ 22 ਫਰਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਮਾਰਨਗੇ ਦਮ
Punjab Network
ਜਗਰਾਉਂ/ਲੁਧਿਆਣਾ 15 ਫਰਵਰੀ 2026: ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਦਿੱਗਵਿਜੇਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ।
ਇਸ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਅਤੇ ਖ਼ਾਸ ਕਰਕੇ ‘ਟੈੱਟ’ (TET) ਪ੍ਰੀਖਿਆ ਦੇ ਮਸਲੇ ‘ਤੇ ਵਿਚਾਰ-ਚਰਚਾ ਕਰਦਿਆਂ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਮੀਟਿੰਗ ਵਿੱਚ ਸਰਬ ਸੰਮਤੀ ਨਾਲ ਹੇਠ ਲਿਖੇ ਫੈਸਲੇ ਹੋਏ
1) 15 ਮਾਰਚ ਨੂੰ ਹੋ ਰਹੇ ਟੈੱਟ ਦੇ ਪੇਪਰ ਵਿੱਚ ਸੂਬਾ ਕਮੇਟੀ ਦਾ ਕੋਈ ਵੀ ਮੈਂਬਰ ਪੇਪਰ ਨਹੀਂ ਦੇਵੇਗਾ ।
2) 22 ਫਰਵਰੀ ਦੀ ਅਨੰਦਪੁਰ ਸਾਹਿਬ ਦੀ ਰੈਲੀ ਦੀ ਤਿਆਰੀ ਦੇ ਸਬੰਧ ਵਿੱਚ 16 ਫਰਵਰੀ ਨੂੰ ਜ਼ਿਲ੍ਹਾ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾਣ।
3 ) 17 ਅਤੇ 18 ਫਰਵਰੀ ਨੂੰ ਦੂਸਰੀਆਂ ਜਥੇਬੰਦੀਆਂ ਨਾਲ਼ ਬਲਾਕ ਪੱਧਰ ਤੇ ਸਾਂਝੀਆਂ ਮੀਟਿੰਗਾਂ ਕਰਕੇ ਰੈਲੀ ਲਈ ਕੰਪੇਨ ਸ਼ੁਰੂ ਕੀਤੀ ਜਾਵੇ।
4) ਮੀਟਿੰਗ ਵਿੱਚ ਮੋਗੇ ਜ਼ਿਲ੍ਹੇ ਦੇ ਸਾਥੀ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਲਗਾਤਾਰ ਮੀਟਿੰਗ ਕਰਨ ਤੋਂ ਟਾਲ ਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ। ਜੇਕਰ 19 ਫਰਵਰੀ ਦੀ ਵਿੱਤ ਮੰਤਰੀ ਅਤੇ ਹੋਰ ਮੰਤਰੀਆਂ ਨਾਲ਼ ਮੀਟਿੰਗ ਵਿੱਚ ਸਰਕਾਰ ਨੇ ਕੋਈ ਸਹੀ ਫ਼ੈਸਲਾ ਨਾ ਲਿਆ ਤਾਂ ਦੂਸਰੀਆਂ ਜਥੇਬੰਦੀਆਂ ਨਾਲ਼ ਰਾਇ ਕਰਕੇ ਅਗਲਾ ਸੰਘਰਸ਼ ਵਿੱਢਿਆ ਜਾਵੇਗਾ।
5) ਸੂਬਾ ਕਮੇਟੀ ਨੇ ਮੰਗ ਕੀਤੀ ਕਿ ਟੈਟ ਵਾਲੇ ਮਸਲੇ ਤੇ ਸਰਕਾਰ ਸਪੈਸ਼ਲ ਇਜਲਾਸ ਬੁਲਾ ਕੇ ਟੈਟ ਨਾ ਲੈਣ ਦਾ ਮਤਾ ਪਾਸ ਕਰੇ। ਪੰਜਾਬ ਸਰਕਾਰ ਅਧਿਆਪਕਾਂ ਦੇ ਹੱਕ ਵਿੱਚ ਖੜੇ ਅਤੇ ਸੁਪਰੀਮ ਕੋਰਟ ਦੇ ਗਲਤ ਫੈਸਲੇ ਦੇ ਖਿਲਾਫ ਰਿਵਿਊ ਪਟੀਸ਼ਨ ਦਰਜ ਕਰੇ।
“ਆਉ ਸੰਘਰਸ਼ਾਂ ਨੂੰ ਹਾਂ, ਟੈੱਟ ਨੂੰ ਨਾਂਹ ਕਰੀਏ”
ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ 15 ਮਾਰਚ ਨੂੰ ਹੋਣ ਵਾਲੀ ਟੈੱਟ ਪ੍ਰੀਖਿਆ ਵਿੱਚ ਸੂਬਾ ਕਮੇਟੀ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਹੋਵੇਗਾ। ਨਾਅਰਾ ਦਿੱਤਾ ਗਿਆ ਹੈ— “ਆਉ ਸੰਘਰਸ਼ਾਂ ਨੂੰ ਹਾਂ, ਟੈੱਟ ਨੂੰ ਨਾਂਹ ਕਰੀਏ।”
ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਫਰਵਰੀ ਨੂੰ ਹੋਣ ਵਾਲੀ ਮਹਾਂ-ਰੈਲੀ ਦੀਆਂ ਤਿਆਰੀਆਂ ਲਈ 16 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਅਤੇ 17-18 ਫਰਵਰੀ ਨੂੰ ਬਲਾਕ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।
ਮੋਗਾ ਜ਼ਿਲ੍ਹੇ ਦੇ ਸਾਥੀਆਂ ਦੇ ਮਾਮਲੇ ਵਿੱਚ ਸਰਕਾਰ ਦੀ ਟਾਲ-ਮਟੋਲ ਵਾਲੀ ਨੀਤੀ ਦੀ ਸਖ਼ਤ ਨਿਖੇਧੀ ਕੀਤੀ ਗਈ। ਜੇਕਰ 19 ਫਰਵਰੀ ਨੂੰ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਿਆ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਡੀ.ਟੀ.ਐੱਫ. ਨੇ ਮੰਗ ਕੀਤੀ ਕਿ ਸਰਕਾਰ ਟੈੱਟ ਦੇ ਮਸਲੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ਼ ਰਿਵਿਊ ਪਟੀਸ਼ਨ ਦਾਇਰ ਕਰੇ।
ਇਸ ਮੌਕੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਵਿੱਤ ਸਕੱਤਰ ਜਸਵਿੰਦਰ ਸਿੰਘ, ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ, ਰਾਜਵਿੰਦਰ ਸਿੰਘ ਬੈਹਨੀਵਾਲ, ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਨੀਵਾਲ, ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ ਮੋਗਾ, ਮੈਡਮ ਮਧੂਬਾਲਾ, ਬਲਰਾਮ ਸ਼ਰਮਾ ਫਿਰੋਜ਼ਪੁਰ, ਗਗਨਦੀਪ ਸਿੰਘ ਬਰਾੜ, ਕੁਲਵਿੰਦਰ ਸਿੰਘ ਵਿਰਕ, ਜਤਿੰਦਰ ਸਿੰਘ ਬਠਿੰਡਾ, ਦਵਿੰਦਰ ਸਿੰਘ ਲੁਧਿਆਣਾ, ਕੁਲਦੀਪ ਸਿੰਘ ਫਰੀਦਕੋਟ, ਪ੍ਰਦੀਪ ਸਿੰਘ,ਪਰਮਿੰਦਰ ਸਿੰਘ, ਨੀਰਜ ਬਜਾਜ, ਚਰਨਜੀਤ ਸਿੰਘ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਮਾਨਸਾ ਆਦਿ ਆਗੂ ਸ਼ਾਮਲ ਸਨ।






